BREAKING NEWS
Search

10 ਹਜ਼ਾਰ ਅਫਗਾਨੀਆਂ ਨਾਲ ਲੋਹਾ ਲੈਣ ਵਾਲੇ ’21 ਸਿੱਖਾਂ’ ਦੀ ਕਹਾਣੀ ਹੈ ਫਿਲਮ ‘ ਕੇਸਰੀ ‘ ! ਦੇਖੋ ਵੀਡੀਓ ਟ੍ਰੇਲਰ

10 ਹਜ਼ਾਰ ਅਫਗਾਨੀਆਂ ਨਾਲ ਲੋਹਾ ਲੈਣ ਵਾਲੇ ’21 ਸਿੱਖਾਂ’ ਦੀ ਕਹਾਣੀ ਹੈ ਫਿਲਮ ‘ ਕੇਸਰੀ ‘ ! ਦੇਖੋ ਵੀਡੀਓ ਟ੍ਰੇਲਰ
February 21, 2019

ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ ‘ਤੇ

ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ। ਸਾਰਾਗੜ੍ਹੀ ਸਮੁੰਦਰੀ ਤਲ ਤੋਂ 6000 ਫੁੱਟ ਦੀ ਉਚਾਈ ‘ਤੇ ਪੈਂਦਾ ਇੱਕ ਪਿੰਡ ਹੈ। ਇਹ ਇਲਾਕਾ ਵਜੀਰਸਤਾਨ ਦਾ ਇਲਾਕਾ ਵੀ ਕਹਾਉਂਦਾ ਹੈ, ਜਿਸ ਦੇ ਪਹਾੜ ਬ੍ਰਿਟਿਸ਼ ਫਰੰਟੀਅਰ ਤੇ ਅਫਗਾਨਿਸਤਾਨ ਦੀ ਵੰਡ ਕਰਦੇ ਸਨ। ਸਾਰਾਗੜ੍ਹੀ ਸਮਾਨਾ ਘਾਟੀ ‘ਚ ਕੋਹਾਟ ਜ਼ਿਲ੍ਹੇ ਦਾ ਪਿੰਡ ਹੈ, ਜਿਥੋਂ ਕੁਹਾਟ 35 ਮੀਲ ਅਤੇ ਪਿਸ਼ਾਵਰ 50 ਕੁ ਮੀਲ ਦੀ ਦੂਰੀ ‘ਤੇ ਪੈਂਦਾ ਹੈ। ਇਸ ਚੌਕੀ ਦੀ ਅਹਿਮੀਅਤ ਇਸ ਕਰਕੇ ਵੀ ਜ਼ਿਆਦਾ ਹੈ ਕਿ ਲੋਕਹਾਰਟ ਕਿਲ੍ਹਾ ਤੇ ਗੁਲਸਤਾਨ ਕਿਲ੍ਹੇ ਵਿਚਕਾਰ 6 ਕਿਲੋਮੀਟਰ ਦਾ ਫਾਸਲਾ ਹੈ। ਇਨ੍ਹਾਂ ਦੋਵਾਂ ਕਿਲ੍ਹਿਆਂ ਦੇ ਵਿਚਕਾਰ ਨੀਵੇਂ ਇਲਾਕੇ ਵਿੱਚ ਸਾਰਾਗੜ੍ਹੀ ਸਥਿਤ ਹੈ।

ਨਿਰੋਲ ਪਹਾੜੀ ਇਲਾਕਾ ਹੈ। ਇਨ੍ਹਾਂ ਦੋਵਾਂ ਕਿਲ੍ਹਿਆਂ ਨੂੰ ਝੰਡੀ ਦਿਖਾਉਣ ਲਈ ਇਸ ਚੌਕੀ ਦੀ ਸਥਾਪਨਾ ਕੀਤੀ ਗਈ ਸੀ। ਬਾਲੀਵੁੱਡ ਦੇ ਉੱਘੇ ਅਦਾਕਾਰ ਅਕਸ਼ੈ ਕੁਮਾਰ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ਕੇਸਰੀ ਦਾ ਟ੍ਰੇਲਰ ਜਾਰੀ ਹੋ ਗਿਆ ਹੈ।

ਫ਼ਿਲਮ ਕੇਸਰੀ ਹੋਲੀ ਮੌਕੇ ਯਾਨੀ 21 ਮਾਰਚ ਨੂੰ ਰਿਲੀਜ਼ ਕੀਤੀ ਜਾਵੇਗੀ। ਇਸ ਵਿੱਚ ਮੁੱਖ ਭੂਮਿਕਾ ਅਕਸ਼ੈ ਕੁਮਾਰ ਅਦਾ ਕਰ ਰਹੇ ਹਨ ਜੋ ਹਵਲਦਾਰ ਈਸ਼ਰ ਸਿੰਘ ਦਾ ਕਿਰਦਾਰ ਨਿਭਾਉਣਗੇ। ਇਸ ਦੇ ਨਾਲ ਹੀ ਪਰਿਨਿਤੀ ਚੋਪੜਾ ਵੀ ਮੋਹਰੀ ਅਦਾਕਾਰਾਵਾਂ ਵਿੱਚ ਸ਼ਾਮਲ ਹੈ।1897 ਵਿੱਚ ਅਫ਼ਗ਼ਾਨਿਸਤਾਨ ਦੇ ਹਮਲਾਵਰਾਂ ਨਾਲ ਸਾਰਾਗੜ੍ਹੀ ਵਿੱਚ ਸਿਰਫ਼ 21 ਸਿੱਖਾਂ ਦੀ ਗਹਿਗੱਚ ਲੜਾਈ ਹੋਈ ਸੀ। ਸਿੱਖਾਂ ਨੇ ਬਹਾਦਰੀ ਦਾ ਸਬੂਤ ਦਿੰਦਿਆਂ ਧਾੜਵੀਆਂ ਨੂੰ ਆਪਣੀ ਜਾਨ ‘ਤੇ ਖੇਡ ਕੇ ਅੱਗੇ ਵਧਣ ਤੋਂ ਰੋਕਿਆ।



error: Content is protected !!