ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ 2 ਸਾਲ ਪਹਿਲਾਂ ਸਟੱਡੀ ਵੀਜੇ ਤੇ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ ਜਿਸ ਨਾਲ ਸਥਾਨਕ ਭਾਈਚਾਰੇ ਅਤੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਕੈਨੇਡਾ ਵਿੱਚ ਸਟੱਡੀ ਵੀਜ਼ੇ ’ਤੇ ਗਏ ਇੱਕ ਹੋਰ ਵਿਦਿਆਰਥੀ ਦੀ ਸੁੰਮਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰਪ੍ਰੀਤ ਸਿੰਘ ਪੁੱਤਰ ਸੁਖਜੀਤ ਸਿੰਘ ਵਾਸੀ ਵਰਿਆਮ ਨਗਰ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰਪ੍ਰੀਤ ਸਿੰਘ ਦਸੰਬਰ 2018 ’ਚ ਕੈਨੇਡਾ ਦੇ ਸ਼ਹਿਰ ਮੌਂਟਰੀਅਲ ’ਚ ਸਥਿਤ ਲਾਸਾਲੇ ਕਾਲਜ ’ਚ ਸਟੱਡੀ ਵੀਜ਼ਾ ’ਤੇ ਗਿਆ ਸੀ।
ਕਾਲਜ ’ਚ ਛੁੱਟੀ ਹੋਣ ਕਾਰਨ ਅਮਰਪ੍ਰੀਤ ਆਪਣੇ ਦੋਸਤਾਂ ਨਾਲ ਬੀਚ ’ਤੇ ਘੁੰਮਣ ਗਿਆ ਸੀ। ਸਾਰੇ ਦੋਸਤ ਨਹਾਉਣ ਲੱਗ ਪਏ ਤਾਂ ਉਹ ਡੂੰਘੇ ਪਾਣੀ ’ਚ ਚਲਾ ਗਿਆ ਤੇ ਡੁੱਬਣ ਕਾਰਨ ਊਸ ਦੀ ਮੌਤ ਹੋ ਗਈ।ਇਸ ਦੀ ਜਾਣਕਾਰੀ ਲੋਕਲ ਪੁਲਿਸ ਨੂੰ ਦਿੱਤੀ ਗਈ ਗਈ। ਇਸ ਖਬਰ ਨਾਲ ਪ੍ਰੀਵਾਰ ਤੇ ਦੁਖ ਦਾ ਪਹਾੜ ਟੁੱਟ ਪਿਆ ਹੈ। ਅਤੇ ਸਾਰੇ ਪਾਸੇ ਸੋਗ ਦੀ ਲਹਿਰ ਛਾ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ