BREAKING NEWS
Search

ਵਾਪਰਿਆ ਕਹਿਰ ਇੱਕੋ ਪ੍ਰੀਵਾਰ ਦੇ 5 ਜੀਆਂ ਨੂੰ ਮਿਲੀ ਇਸ ਤਰਨ ਇਕੱਠਿਆਂ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੋਈ ਹੈ। ਉੱਥੇ ਹੀ ਬਹੁਤ ਸਾਰੇ ਲੋਕ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਸ਼ਿਕਾਰ ਵੀ ਹੋ ਰਹੇ ਹਨ। ਜਿਥੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਸਦਕਾ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਦੇਸ਼ ਅੰਦਰ ਲਗਾਤਾਰ ਸੜਕ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਨ੍ਹਾਂ ਹਾਦਸਿਆਂ ਨੂੰ ਰੋਕਣ ਵਾਸਤੇ ਜਿੱਥੇ ਸੜਕੀ ਆਵਾਜਾਈ ਮਤਰਾਲਾ ਵੱਲੋਂ ਵਾਹਨ ਚਾਲਕਾਂ ਲਈ ਬਹੁਤ ਸਾਰੇ ਦਿਸ਼ਾ ਨਿਰਦੇਸ਼ ਅਤੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਦੀ ਉਲੰਘਣਾ ਕੀਤੀ ਜਾਂਦੀ ਹੈ।

ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਸਮੇਂ-ਸਮੇਂ ਤੇ ਇਨਾਂ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ। ਇਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਇਥੇ ਕਹਿਰ ਵਾਪਰਿਆ ਹੈ ਜਿਥੇ ਇਕ ਹੀ ਪਰਿਵਾਰ ਦੇ 5 ਜੀਆਂ ਦੀ ਇਕੱਠਿਆਂ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਜੰਮੂ-ਕਸ਼ਮੀਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਅੱਜ ਸ਼ਨੀਵਾਰ ਦੀ ਸਵੇਰ ਨੂੰ ਸਾਂਬਾ ਜਿਲ੍ਹੇ ਦੇ ਮਾਨਸਰ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੰਮ੍ਰਿਤਸਰ ਤੋਂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਲਈ ਜਾ ਰਹੇ ਇੱਕ ਪੰਜਾਬ ਦੇ ਪਰਵਾਰ ਦੀ ਐਸ ਯੂ ਵੀ ਕਾਰ ਆਪਣਾ ਸੰਤੁਲਨ ਗੁਆ ਬੈਠੀ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਦੱਸਿਆ ਗਿਆ ਹੈ ਕਿ ਡਰਾਈਵਰ ਵੱਲੋਂ ਜਿੱਥੇ ਗੱਡੀ ਤੋਂ ਕੰਟਰੋਲ ਗੁਆ ਲਿਆ ਗਿਆ ਉਥੇ ਹੀ 200 ਕਰੀਬ ਡੂੰਘੀ ਖੱਡ ਵਿਚ ਇਹ ਕਾਰ ਡਿੱਗ ਗਈ। ਜਿਸ ਕਾਰਨ ਕਾਰ ਵਿੱਚ ਸਵਾਰ 6 ਲੋਕਾਂ ਵਿੱਚੋਂ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਪੰਜ ਲਾਸ਼ਾਂ ਨੂੰ ਇਸ ਘਟਨਾ ਸਥਾਨ ਤੋਂ ਬਾਹਰ ਕੱਢਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਜਿਨ੍ਹਾਂ ਦੀ ਪਹਿਚਾਣ ਗੁਲਜ਼ਾਰ ਅਹਿਮਦ ਭੱਟ, ਉਨ੍ਹਾਂ ਦੀ ਪਤਨੀ ਜਾਰਾ ਬੇਗਮ, ਪੁੱਤਰ ਮੁਹੰਮਦ ਅਤੇ ਇਕਬਾਲ, ਪੁੱਤਰੀ ਮਸਰਤ ਵਜੋਂ ਹੋਈ ਹੈ। ਉੱਥੇ ਹੀ ਡਰਾਈਵਰ ਸਾਕਿਬ ਜ਼ਖਮੀ ਹੋਇਆ ਹੈ।



error: Content is protected !!