ਆਈ ਤਾਜ਼ਾ ਵੱਡੀ ਖਬਰ
ਹਰ ਦਿਨ ਸਾਹਮਣੇ ਆਉਣ ਵਾਲੀਆਂ ਦੁਖਦਾਈ ਘਟਨਾਵਾਂ ਦੇ ਚਲਦਿਆਂ ਹੋਏ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਉਥੇ ਹੀ ਕਈ ਘਰਾਂ ਦੇ ਵਿੱਚ ਅਚਾਨਕ ਵੀ ਕਈ ਘਟਨਾਵਾਂ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਦੇ ਵਿਚ ਕੰਮ ਕਰਨ ਵਾਲੇ ਪਰਿਵਾਰਕ ਮੈਂਬਰ ਇਸ ਦੁਨੀਆਂ ਤੋਂ ਤੁਰ ਜਾਂਦੇ ਹਨ। ਜਿਸ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਉਥੇ ਹੀ ਹੁਣ ਵਾਪਰਿਆ ਕਹਿਰ, ਪਿਓ ਪੁੱਤ ਦੀ ਇਕੋ ਹੀ ਦਿਨ ਹੋਈ ਇਸ ਤਰਾਂ ਮੌਤ- ਪਰਿਵਾਰ ਤੇ ਟੁਟਿਆ ਦੁਖਾਂ ਦਾ ਪਹਾੜ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਮਾਂ ਮੰਡੀ ਦੇ ਅਧੀਨ ਆਉਣ ਵਾਲੇ ਪਿੰਡ ਬਾਘਾ ਤੋਂ ਸਾਹਮਣੇ ਆਈ ਹੈ ਜਿੱਥੇ ਪਿੰਡ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਪਿੰਡ ਦੇ ਵਿੱਚ ਪਿਓ ਅਤੇ ਪੁੱਤਰ ਦੀ ਮੌਤ ਹੋ ਜਾਣ ਕਾਰਨ ਪਿੰਡ ਵਾਸੀ ਹੈਰਾਨ ਰਹਿ ਗਏ, ਅਤੇ ਪਿੰਡ ਵਿਚ ਹਾਹਾਕਾਰ ਮੱਚ ਗਈ। ਦੱਸਿਆ ਗਿਆ ਹੈ ਕਿ ਜਿੱਥੇ ਇਕ ਹੀ ਘਰ ਵਿਚ ਰਹਿਣ ਵਾਲੇ ਪਿਓ-ਪੁੱਤਰ ਦੀ ਦੋ ਘੰਟਿਆਂ ਦੇ ਫਰਕ ਨਾਲ ਮੌਤ ਹੋਈ ਹੈ। ਉਥੇ ਹੀ ਦੋਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜਿੱਥੇ 32 ਸਾਲਾ ਮ੍ਰਿਤਕ ਨੌਜਵਾਨ ਵੱਲੋਂ ਸਥਾਨਕ ਬੈਂਕ ਬਾਜ਼ਾਰ ਵਿਚ ਆਪਣੀ ਬਾਈਕ ਮੁਰੰਮਤ ਦੀ ਦੁਕਾਨ ਚਲਾਈ ਜਾ ਰਹੀ ਸੀ।
ਜਿੱਥੇ ਇਹ ਨੌਜਵਾਨ ਆਪਣੀ ਦੁਕਾਨ ਤੇ ਕੰਮ ਕਰ ਰਿਹਾ ਸੀ ਉਸੇ ਸਮੇਂ ਹੀ ਇਸ ਨੌਜਵਾਨ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਨੂੰ ਤੁਰੰਤ ਹੀ ਲੋਕਾਂ ਵੱਲੋਂ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਪੁੱਤਰ ਦੀ ਮੌਤ ਦੀ ਜਾਣਕਾਰੀ ਜਦੋਂ ਪਿਤਾ ਨੂੰ ਮਿਲੀ ਤਾਂ ਉਹ ਵੀ ਇਸ ਸਦਮੇ ਵਿੱਚ ਆ ਗਿਆ ਅਤੇ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ।
ਉਸ ਨੂੰ ਵੀ ਹਸਪਤਾਲ ਲਿਜਾਂਦੇ ਸਮੇਂ ਰਾਹ ਵਿਚ ਉਸ ਦੀ ਵੀ ਮੌਤ ਹੋ ਗਈ। ਪੁੱਤਰ ਦੀ ਮੌਤ ਤੋਂ ਬਾਅਦ ਜਿਥੇ ਦੋ ਘੰਟਿਆਂ ਬਾਅਦ ਹੀ ਪਿਤਾ ਦੀ ਮੌਤ ਹੋ ਗਈ। ਉਥੇ ਹੀ ਦੋ ਘੰਟਿਆਂ ਵਿੱਚ ਹੋਈਆਂ ਦੋ ਮੌਤਾਂ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ।
Home ਤਾਜਾ ਜਾਣਕਾਰੀ ਵਾਪਰਿਆ ਕਹਿਰ, ਪਿਓ ਪੁੱਤ ਦੀ ਇਕੋ ਹੀ ਦਿਨ ਹੋਈ ਇਸ ਤਰਾਂ ਮੌਤ- ਪਰਿਵਾਰ ਤੇ ਟੁਟਿਆ ਦੁਖਾਂ ਦਾ ਪਹਾੜ
ਤਾਜਾ ਜਾਣਕਾਰੀ