ਆਈ ਤਾਜ਼ਾ ਵੱਡੀ ਖਬਰ
ਬੇਸ਼ੱਕ ਪੰਜਾਬ ਦੀ ਮਾਨ ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਪੰਜਾਬ ਦੇ ਵਿੱਚ ਨਸ਼ੇ ਨੂੰ ਖਤਮ ਕਰ ਦਿੱਤਾ ਜਾਵੇਗਾ । ਹਰ ਰੋਜ਼ ਮਾਨ ਸਰਕਾਰ ਆਪਣੇ ਫੇਸਬੁੱਕ ਪੇਜ ਉੱਪਰ ਵੱਡੇ ਵੱਡੇ ਦਾਅਵੇ ਕਰਦੀ ਹੋਈ ਨਜ਼ਰ ਆ ਰਹੀ ਹੈ , ਪਰ ਦੂਜੇ ਪਾਸੇ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਨਜ਼ਰ ਆ ਰਹੀ ਹੈ । ਹਰ ਰੋਜ਼ ਪੰਜਾਬ ਭਰ ਦੇ ਵਿੱਚ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਆਪਣੀਆਂ ਜਾਨਾਂ ਗੁਆ ਰਹੇ ਹਨ । ਜਿਸ ਕਾਰਨ ਪੰਜਾਬ ਦੇ ਲੋਕਾਂ ਵੱਲੋਂ ਮਾਨ ਸਰਕਾਰ ਉੱਪਰ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ । ਇਸੇ ਵਿਚਾਲੇ ਇਕ ਹੋਰ ਦਰਦਨਾਕ ਹਾਦਸਾ ਵਾਪਰਿਆ ਹੈ , ਜਿੱਥੇ ਇੱਕ ਪਿਓ ਦੇ ਸਾਹਮਣੇ ਉਸ ਦਾ ਪੁੱਤਰ ਨਸ਼ੇ ਦੀ ਓਵਰਡੋਜ਼ ਕਾਰਨ ਤੜਫ ਤੜਫ ਕੇ ਮਰ ਗਿਆ । ਮਾਮਲਾ ਮਲੋਟ ਤੋਂ ਸਾਹਮਣੇ ਆਇਆ । ਜਿੱਥੇ ਇਕ ਨੌਜਵਾਨ ਦੇ ਨਸ਼ੀਲੇ ਪਦਾਰਥ ਕਾਰਨ ਮੌਤ ਹੋ ਗਈ ।
ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ । ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਤੇ ਉਸ ਨੂੰ ਟੀਕਾ ਲਗਾ ਕੇ ਮਾਰਨ ਲਈ ਜ਼ਿੰਮੇਵਾਰ ਪਿਉ ਪੁੱਤਰ ਵਿਰੁੱਧ ਮੁਕੱਦਮਾ ਦਰਜ ਕਰ ਲਿਆ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੁਲੀਸ ਨੂੰ ਦਰਜ ਕਰਵਾਏ ਗਏ ਬਿਆਨਾਂ ਵਿੱਚ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਹੈ ਕਿ ਉਹ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਉਹ ਆਪਣੇ ਭਾਣਜੇ ਨਾਲ ਸ਼ਾਮ ਖੇੜਾ ਵਿਖੇ ਇਕ ਸ਼ੈਲਰ ਦੀ ਉਸਾਰੀ ਦਾ ਕੰਮ ਕਰ ਰਿਹਾ ਹੈ ।
ਉਨ੍ਹਾਂ ਦੱਸਿਆ ਕਿ ਉਸਦਾ ਲੜਕਾ ਕ੍ਰਿਸ਼ਨ ਸਿੰਘ ਮੁਦਈ ਕੋਲ ਆਇਆ ਸੀ ਤੇ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਲੜਕਾ ਨਸ਼ੇ ਦਾ ਆਦੀ ਸੀ । ਜਿਸ ਕਾਰਨ ਉਹ ਉੱਥੋਂ ਚਲਾ ਗਿਆ ਤੇ ਮੁਦੱਈ ਨੂੰ ਉਸ ਦੀ ਆਦਤ ਪਾ ਦਿੱਤੀ ਗਈ , ਇਸ ਲਈ ਉਸ ਦੇ ਭਾਣਜੇ ਨੂੰ ਲੈ ਕੇ ਲੜਕੀ ਦੀ ਭਾਲ ਕਰਨ ਲੱਗਾ । ਜਦੋਂ ਉਹ ਸ਼ਾਮ ਖੇੜਾ ਵੱਲ ਲਿੰਕ ਰੋਡ ’ਤੇ ਅੱਧਾ ਕਿਲੋਮੀਟਰ ਆਏ ਤਾਂ ਉਨ੍ਹਾਂ ਵੇਖਿਆ ਕਿ ਸਤਪਾਲ ਸਿੰਘ ਸੱਤੀ ਪੁੱਤਰ ਅਜੀਤ ਸਿੰਘ ਵਾਸੀ ਸ਼ਾਮ ਖੇੜਾ ਉਸਦੇ ਲੜਕੇ ਦੀ ਬਾਂਹ ਵਿਚ ਟੀਕਾ ਲਗਾ ਰਿਹਾ ਸੀ ਅਤੇ ਸੱਤੀ ਦੇ ਬਾਪ ਅਜੀਤ ਸਿੰਘ ਪੁੱਤਰ ਮੁਨਸ਼ਾ ਸਿੰਘ ਨੇ ਉਸਦੇ ਲੜਕੇ ਦੀ ਖੱਬੀ ਬਾਂਹ ਫੜੀ ਹੋਈ ਸੀ।
ਇਸ ਦੌਰਾਨ ਜਦੋਂ ਉਨ੍ਹਾਂ ਮੌਕੇ ’ਤੇ ਪੁੱਜ ਕੇ ਦੋਹਾਂ ਪਿਉ-ਪੁੱਤਰਾਂ ਨੂੰ ਲਲਕਾਰਿਆ ਤਾਂ ਦੋਸ਼ੀ ਉਥੋਂ ਫਰਾਰ ਹੋ ਗਏ । ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲਸ ਨੇ ਮੌਕੇ ਤੇ ਪਹੁੰਚ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ।
ਤਾਜਾ ਜਾਣਕਾਰੀ