BREAKING NEWS
Search

ਵਾਪਰਿਆ ਕਹਿਰ ਲੱਗਾ ਲਾਸ਼ਾਂ ਦਾ ਢੇਰ ਹੋਈ 45 ਲੋਕਾਂ ਦੀ ਮੌਕੇ ਤੇ ਇਸ ਤਰਾਂ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਦੇਸ਼ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉਥੇ ਹੀ ਵਾਪਰਨ ਵਾਲੇ ਸੜਕ ਹਾਦਸਿਆ ਬਿਮਾਰੀਆਂ ਅਤੇ ਹੋਰ ਭਿਆਨਕ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾਣ ਕਾਰਨ ਉਨ੍ਹਾਂ ਦੇ ਪਰਵਾਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੁਨੀਆਂ ਵਿਚ ਆਏ ਦਿਨ ਹੀ ਵਾਪਰਨ ਵਾਲੇ ਹਾਦਸਿਆਂ ਅਤੇ ਕੁਦਰਤੀ ਆਫਤਾਂ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਹੋ ਗਿਆ ਹੈ ਅਤੇ ਹਰ ਰੋਜ਼ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਸੀ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਇੱਥੇ ਕਹਿਰ ਵਾਪਰਿਆ ਹੈ ਜਿੱਥੇ 45 ਲੋਕਾਂ ਦੀ ਮੌਤ ਹੋਣ ਨਾਲ ਲਾਸ਼ਾਂ ਦਾ ਢੇਰ ਲੱਗ ਗਿਆ ਹੈ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੱਖਣੀ ਪੱਛਮੀ ਬੁਲਾਰਿਆਂ ਵਿੱਚ ਇੱਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਵਾਪਰੀ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਬੱਸ ਤੁਰਕੀ ਤੋਂ ਉਤਰੀ ਮੈਸੇਡੋਨੀਆ ਜਾ ਰਹੀ ਸੀ ਤਾਂ ਉਸ ਸਮੇਂ ਇਸ ਬੱਸ ਵਿੱਚ 53 ਸਵਾਰੀਆਂ ਸਫਰ ਕਰ ਰਹੀਆਂ ਸਨ।

ਬੱਸ ਵਿੱਚ ਮੌਜੂਦ ਸਾਰੇ ਯਾਤਰੀ ਉਤਰੀ ਮੈਸੇਡੋਨੀਆ ਦੇ ਰਹਿਣ ਵਾਲੇ ਸਨ। ਜਦੋਂ ਇਹ ਬੱਸ ਦੁਪਹਿਰ ਦੇ ਸਮੇਂ ਦੋ ਵਜੇ ਦੇ ਕਰੀਬ ਪਿੰਡ ਬੋਸਨੇਕ ਨੇੜੇ ਹਾਈਵੇ ਤੇ ਪਹੁੰਚੀ ਤਾਂ ਅਚਾਨਕ ਹੀ ਦੁਰਘਟਨਾਗ੍ਰਸਤ ਹੋ ਗਈ ਅਤੇ ਇਸ ਵਿੱਚ ਅੱਗ ਲੱਗ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਅੱਗ ਲੱਗਣ ਕਾਰਨ ਬੱਸ ਵਿੱਚ ਮੌਜੂਦ 45 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਫਾਇਰ ਬ੍ਰਗੇਡ ਅਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਮੁਹਈਆ ਕਰਵਾਉਣ ਵਾਲੇ ਕਰਮਚਾਰੀਆਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੀਤੀ ਗਈ। ਜਿਨ੍ਹਾਂ ਵੱਲੋਂ ਇਸ ਹਾਦਸੇ ਵਿਚ ਜ਼ਖਮੀ ਹੋਣ ਵਾਲੇ ਵਿਅਕਤੀਆਂ ਲਈ ਬਚਾਅ ਕਾਰਜ਼ ਤੁਰੰਤ ਹੀ ਸ਼ੁਰੂ ਕੀਤੇ ਗਏ। ਉੱਥੇ ਹੀ ਇਸ ਹਾਦਸੇ ਵਿਚ 45 ਲੋਕਾਂ ਦੀ ਮੌਤ ਹੋ ਗਈ। ਇਸ ਸਾਰੀ ਘਟਨਾ ਦੀ ਜਾਣਕਾਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!