BREAKING NEWS
Search

ਵਾਪਰਿਆ ਕਹਿਰ: ਵਿਆਹ ਤੋਂ ਪਰਤ ਰਹੇ ਇਕੋ ਪਰਿਵਾਰ ਦੇ 7 ਜੀਆਂ ਦੀ ਭਿਆਨਕ ਹਾਦਸੇ ਚ ਹੋਈ ਮੌਤ-ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਸਾਰੇ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਦੀ ਰਫ਼ਤਾਰ ਨੂੰ ਬਹੁਤ ਤੇਜ਼ ਕਰ ਲਿਆ ਗਿਆ ਹੈ ਉਥੇ ਹੀ ਰਫਤਾਰ ਏਨੀ ਤੇਜ਼ ਕੀਤੀ ਜਾ ਰਹੀ ਹੈ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਇਨ੍ਹਾਂ ਹਾਦਸਿਆਂ ਦੇ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ। ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ। ਹੁਣ ਇਥੇ ਕਹਿਰ ਵਾਪਰਿਆ ਹੈ ਜਿਥੇ ਵਿਆਹ ਤੋਂ ਪਰਤ ਰਹੇ ਇਕ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋ ਗਈ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਆਗਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਯਮੁਨਾ ਐਕਸਪ੍ਰੈਸ-ਵੇਅ ਤੇ ਮਥੁਰਾ ਦੇ ਕੋਲ ਵਾਪਰੇ ਇਸ ਸੜਕ ਹਾਦਸੇ ਵਿੱਚ ਸੱਤ ਪਰਿਵਾਰਕ ਮੈਂਬਰਾਂ ਦੀ ਮੌਤ ਹੋਈ ਹੈ। ਜਿੱਥੇ ਇਹ ਸਾਰੇ ਇਕ ਹੀ ਪਿੰਡ ਦੇ ਨਿਵਾਸੀ ਸਨ। ਇਹ ਸਾਰੇ ਇਕ ਵਾਹਨ ਵਿਚ ਆਪਣੇ ਪਿੰਡ ਬਹਾਦਰਪੁਰ ਤੋਂ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਨੋਏਡਾ ਨੂੰ ਆ ਰਹੇ ਸਨ। ਉਸ ਸਮੇਂ ਰਸਤੇ ਵਿੱਚ ਹੀ ਇਨ੍ਹਾਂ ਦੇ ਵਾਹਨ ਨੂੰ ਸਵੇਰੇ ਕਰੀਬ 5 ਵਜੇ ਹੋਰ ਵਾਹਨ ਵੱਲੋਂ ਪਿੱਛੇ ਤੋਂ ਟੱਕਰ ਮਾਰ ਦਿੱਤੀ ਗਈ।

ਜਿਸ ਕਾਰਨ ਵੈਗਨ-ਆਰ ਕਾਰ ਬੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਸ ਵਿੱਚ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ ਹੈ।। ਉਥੇ ਹੀ ਦੋ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜੇਰੇ ਇਲਾਜ ਹਨ। ਵਾਪਰੀ ਇਸ ਭਿਆਨਕ ਸੜਕ ਹਾਦਸੇ ਦੇ ਨਾਲ ਜਿੱਥੇ ਵਿਆਹ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ ਹਨ ਉਥੇ ਹੀ ਇਹਨਾਂ ਸਾਰੇ ਲੋਕਾਂ ਦੇ ਵਿੱਚ 3 ਔਰਤਾਂ ਇਕ ਲੜਕਾ ਅਤੇ ਤਿੰਨ ਪੁਰਸ਼ ਸ਼ਾਮਲ ਹਨ।

ਜਦ ਕਿ ਇਸ ਹਾਦਸੇ ਵਿੱਚ ਦੋ ਗੰਭੀਰ ਜ਼ਖਮੀ ਇਕ ਲੜਕੇ ਸਮੇਤ ਦੋ ਹੋਰ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਜਿੱਥੇ ਤਿੰਨ ਲੋਕ ਗੰਭੀਰ ਸਥਿਤੀ ਵਿੱਚ ਹਨ। ਇਸ ਹਾਦਸੇ ਕਾਰਨ ਜਿਥੇ ਕਾਫੀ ਲੰਮਾ ਸਮਾਂ ਆਵਾਜਾਈ ਪ੍ਰਭਾਵਿਤ ਹੋਈ ਉਥੇ ਹੀ ਪੁਲਸ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!