BREAKING NEWS
Search

ਵਾਪਰਿਆ ਕਹਿਰ, ਵੱਡੇ ਭਰਾ ਦੀ ਮੌਤ ਤੇ ਭੋਗ ਤੋਂ ਪਹਿਲਾ ਹੀ ਛੋਟੇ ਭਰਾ ਦੀ ਵੀ ਹੋਈ ਇਸ ਤਰਾਂ ਮੌਤ- ਉਜੜਿਆ ਪਰਿਵਾਰ

ਆਈ ਤਾਜ਼ਾ ਵੱਡੀ ਖਬਰ

ਦੇਸ਼ ਵਿਚ ਨਸ਼ਿਆਂ ਦੀ ਮਾਰ ਹੇਠ ਆਉਣ ਕਾਰਨ ਜਿੱਥੇ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਉਥੇ ਹੀ ਅਜਿਹੇ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਨ੍ਹਾਂ ਵੱਲੋਂ ਹੱਥੀਂ ਪਾਲੇ ਗਏ ਜਵਾਨ ਪੁੱਤਰਾ ਦੀ ਮੌਤ ਹੋ ਜਾਂਦੀ ਹੈ। ਅਜਿਹੇ ਦੁੱਖ ਜਿਥੇ ਮਾਪਿਆਂ ਲਈ ਕਦੇ ਵੀ ਨਾ ਭੁੱਲਣ ਵਾਲਾ ਹੁੰਦਾ ਹੈ। ਉਥੇ ਹੀ ਬੇਰੋਜ਼ਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਨੌਜਵਾਨਾਂ ਵੱਲੋਂ ਨਸ਼ਿਆਂ ਵੱਲ ਨੂੰ ਰੁਖ ਕੀਤਾ ਜਾ ਰਿਹਾ ਹੈ ਅਤੇ ਇਨਾਂ ਨਸ਼ਿਆਂ ਦੀ ਉਸ ਦੇ ਕਾਰਨ ਵੀ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਵਾਸਤੇ ਜਿੱਥੇ ਸਖਤ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਅਜਿਹੀਆਂ ਘਟਨਾਵਾਂ ਵਿੱਚ ਕਮੀ ਨਹੀਂ ਆਈ ਹੈ। ਹੁਣ ਇਹ ਘਟਨਾ ਵਾਪਰੀ ਹੈ ਜਿਥੇ ਵੱਡੇ ਭਰਾ ਦੀ ਮੌਤ ਦੇ ਭੋਗ ਤੋਂ ਪਹਿਲਾਂ ਹੀ ਛੋਟੇ ਭਰਾ ਦੀ ਵੀ ਮੌਤ ਹੋਣ ਕਾਰਨ ਪਰਵਾਰ ਉੱਜੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਹਲਕਾ ਖਡੂਰ ਸਾਹਿਬ ਦੇ ਪਿੰਡ ਧੁੰਨ ਢਾਏ ਵਾਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਹੀ ਪਰਿਵਾਰ ਵਿੱਚ ਦੋ ਸਕੇ ਭਰਾਵਾਂ ਦੀ ਮੌਤ ਹੋਣ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਸ ਪਿੰਡ ਦੇ ਰਹਿਣ ਵਾਲੇ ਕਿਸਾਨ ਮੁਖਤਿਆਰ ਸਿੰਘ ਦੇ ਦੋ ਪੁੱਤਰ 23 ਸਾਲਾ ਅੰਗਰੇਜ ਸਿੰਘ ਅਤੇ 21 ਸਾਲਾ ਗੁਰਮੇਲ ਸਿੰਘ ਜਿੱਥੇ ਕੰਮ ਕਰਨ ਲਈ ਗੁਜਰਾਤ ਗਏ ਸਨ। ਜਿੱਥੇ ਉਹ ਨਸ਼ੇ ਦੇ ਆਦੀ ਹੋਵ ਅਤੇ ਮਾੜੀ ਸੰਗਤ ਵਿਚ ਪੈ ਕੇ ਵਧੇਰੇ ਨਸ਼ੇ ਦੇ ਚਲਦਿਆਂ ਹੋਇਆਂ ਜਿੱਥੇ ਪਹਿਲਾਂ ਵੱਡੇ ਪੁੱਤਰ ਗੁਰਮੇਲ ਸਿੰਘ ਦੀ ਮੌਤ ਹੋ ਗਈ। ਜਿਸ ਦਾ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਅਖੰਡ ਪਾਠ ਸਾਹਿਬ ਦਾ ਭੋਗ ਸ਼ੁਰੂ ਕਰਵਾਇਆ ਗਿਆ ਸੀ।

ਉਥੇ ਹੀ ਛੋਟੇ ਬੇਟੇ ਗੁਰਮੇਲ ਸਿੰਘ ਦੀ ਵੀ ਨਸ਼ੇ ਦੀ ਵਧੇਰੇ ਮਾਤਰਾ ਲੈਣ ਕਾਰਨ ਭਰਾ ਅਤੇ ਸ਼ਨੀਵਾਰ ਨੂੰ ਪੈਣ ਵਾਲੇ ਭੋਗ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਮੌਤ ਹੋ ਗਈ ਜਿਸ ਦਾ ਵਿਆਹ 10 ਮਹੀਨੇ ਪਹਿਲਾਂ ਹੋਇਆ ਸੀ। ਦੋਹਾਂ ਨੌਜਵਾਨਾਂ ਦੀ ਮੌਤ ਹੋਣ ਤੇ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਜਿੱਥੇ ਨਸ਼ੇ ਦੇ ਚਲਦਿਆਂ ਹੋਇਆਂ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ ।



error: Content is protected !!