ਆਈ ਤਾਜ਼ਾ ਵੱਡੀ ਖਬਰ

ਇਸ ਸਮੇਂ ਦੇਸ਼ ਵਿਚ ਜਿਥੇ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਬਹੁਤ ਸਾਰੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਵਿਆਹ ਸਮਾਗਮ ਕੀਤੇ ਜਾ ਰਹੇ ਹਨ। ਉੱਥੇ ਹੀ ਇਨ੍ਹਾਂ ਵਿਆਹ ਸਮਾਗਮਾਂ ਦੀਆਂ ਖੁਸ਼ੀਆਂ ਉਸ ਸਮੇਂ ਗਮ ਵਿੱਚ ਤਬਦੀਲ ਹੋ ਜਾਂਦੀਆਂ ਹਨ ਜਦੋਂ ਇਨ੍ਹਾਂ ਵਿਆਹ ਸਮਾਗਮਾਂ ਵਾਲੇ ਪਰਿਵਾਰਾਂ ਅਤੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਨਾਲ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਉਥੇ ਹੀ ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਪਰਿਵਾਰਾਂ ਦੇ ਘਰ ਦੇ ਚਿਰਾਗ ਵੀ ਹਮੇਸ਼ਾਂ ਲਈ ਬੁਝ ਜਾਂਦੇ ਹਨ।

ਹੁਣ ਵਿਆਹ ਸਮਾਗਮ ਤੇ ਜਾ ਰਹੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ। ਜਿੱਥੇ ਐਤਵਾਰ ਦੀ ਸਵੇਰ ਨੂੰ ਉਨਾਵ ਦੇ ਹਸਨਗੰਜ ਕੋਤਵਾਲੀ ਇਲਾਕੇ ਵਿੱਚ ਲਖਨਊ ਆਗਰਾ ਐਕਸਪ੍ਰੈਸ ਵੇਅ ਉਪਰ ਉਸ ਸਮੇਂ ਪੰਜ ਵਜੇ ਦੇ ਕਰੀਬ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਰਾਜਸਥਾਨ ਤੋਂ ਇੱਕ ਪਰਿਵਾਰ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਜਾ ਰਿਹਾ ਸੀ।

ਉਸ ਸਮੇ ਹੀ ਇੱਕ ਕੰਟੇਨਰ ਉਨ੍ਹਾਂ ਦੀ ਸਫਾਰੀ ਨਾਲ ਟਕਰਾ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕੰਟੇਨਰ ਚਾਲਕ ਨੂੰ ਨੀਂਦ ਆ ਗਈ ਤੇ ਕੰਟੇਨਰ ਬੇਕਾਬੂ ਹੋ ਕੇ ਡਿਵਾਈਡਰ ਨੂੰ ਤੋੜਦਾ ਹੋਇਆ ਦੂਜੇ ਪਾਸੇ ਤੋਂ ਆ ਰਹੀ ਸਫਾਈ ਦੇ ਨਾਲ ਟਕਰਾ ਗਿਆ। ਇਸ ਹਾਦਸੇ ਦੇ ਵਿਚ ਜਿੱਥੇ ਸਫਾਰੀ ਵਿੱਚ ਮੌਜੂਦ ਛੇ ਲੋਕਾਂ ਵਿੱਚੋਂ ਚਾਰ ਲੋਕਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਜਿਨ੍ਹਾਂ ਵਿੱਚ ਰਾਜਸਥਾਨ ਵਿੱਚ ਮੋਟਰ ਪਾਰਟਸ ਦਾ ਕਾਰੋਬਾਰ ਕਰਨ ਵਾਲੇ ਅਖਿਲੇਸ਼ ਮਿਸ਼ਰਾ, ਉਨ੍ਹਾਂ ਦੀ ਪਤਨੀ, ਬੇਟੀ ਤੇ ਭਤੀਜੀ ਸ਼ਾਮਲ ਹਨ। ਇਸ ਹਾਦਸੇ ਵਿਚ ਜਿੱਥੇ ਸੰਤੋਸ਼ ਮਿਸ਼ਰਾ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਜ਼ੇਰੇ ਇਲਾਜ ਹੈ ਉਥੇ ਹੀ ਇਕ ਵਿਅਕਤੀ ਦੀ ਜਾਨ ਬਚ ਗਈ ਹੈ ਜਿਸ ਦੀ ਕੋਈ ਵੀ ਸੱਟ ਨਹੀਂ ਲੱਗੀ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੇ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਵਿਆਹ ਤੇ ਜਾ ਰਹੇ ਪ੍ਰੀਵਾਰ ਦੇ 4 ਜੀਆਂ ਦੀ ਹੋਈ ਭਿਆਨਕ ਹਾਦਸੇ ਚ ਮੌਤ – ਤਾਜਾ ਵੱਡੀ ਖਬਰ
ByadminJune 19, 2022Comments Off on ਵਿਆਹ ਤੇ ਜਾ ਰਹੇ ਪ੍ਰੀਵਾਰ ਦੇ 4 ਜੀਆਂ ਦੀ ਹੋਈ ਭਿਆਨਕ ਹਾਦਸੇ ਚ ਮੌਤ – ਤਾਜਾ ਵੱਡੀ ਖਬਰ
Previous Postਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ, ਟਿਕਟਾਂ ਦੀਆਂ ਕੀਮਤਾਂ ਚ ਹੋਇਆ ਏਨਾ ਵਾਧਾ
Next Postਇਥੇ ਨਵੇਂ ਬੁਖਾਰ ਲਾਸਾ ਨੇ ਮਚਾਇਆ ਕਹਿਰ, ਹੋਈ 155 ਲੋਕਾਂ ਦੀ ਮੌਤ- ਤਾਜਾ ਵੱਡੀ ਖ਼ਬਰ