=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਆਹ ਤੋਂ ਆ ਰਹੇ ਬਰਾਤੀਆਂ ਨਾਲ ਵਾਪਰਿਆ ਭਿਆਨਕ ਹਾਦਸਾ, 8 ਲੋਕਾਂ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਜਦੋਂ ਵੀ ਕਿਸੇ ਘਰ ਵਿੱਚ ਕੋਈ ਵਿਆਹ ਹੁੰਦਾ ਹੈ ਤਾਂ ਉਸ ਘਰ ਵਿੱਚ ਰੌਣਕਾਂ ਆਪਣੇ ਆਪ ਹੀ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ , ਇਹ ਰੌਣਕਾਂ ਇਕੱਲੀਆਂ ਹੀ ਨਹੀਂ ਆਉਂਦੀਆਂ ਸਗੋਂ ਆਪਣੇ ਨਾਲ ਗੀਤ, ਸੰਗੀਤ , ਨੱਚਣਾ ਟੱਪਣਾ ਤੇ ਪ੍ਰਾਹੁਣਿਆਂ ਨੂੰ ਵੀ ਲੈ ਕੇ ਆਉਂਦੀਆਂ ਹਨ । ਅਕਸਰ ਵੇਖਿਆ ਜਾਂਦਾ ਹੈ ਕਿ ਵਿਆਹਾਂ ਵਿੱਚ ਛੋਟੇ ਮੋਟੇ ਝਗੜੇ , ਆਪਸੀ ਬਹਿਸਬਾਜ਼ੀ ਹੁੰਦੀ ਹੀ ਰਹਿੰਦੀ ਹੈ, ਪਰ ਇਕ ਵਿਆਹ ਵਿਚ ਅਜਿਹਾ ਕਾਂਡ ਹੋਇਆ ਕੀ ਅੱਠ ਲੋਕਾਂ ਦੀ ਮੌਤ ਹੋ ਗਈ । ਦੱਸ ਦੇਈਏ ਕਿ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਸਿਧਾਰਥ ਨਗਰ ਤੋਂ ਸਾਹਮਣੇ ਆਇਆ । ਜਿੱਥੇ ਇਕ ਭਿਆਨਕ ਸਡ਼ਕ ਹਾਦਸੇ ਕਾਰਨ ਅੱਠ ਲੋਕਾਂ ਨੇ ਦਮ ਤੋੜ ਦਿੱਤਾ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸਿਧਾਰਥ ਨਗਰ ਜ਼ਿਲ੍ਹੇ ਦੇ ਜੋਖਿਆ ਖੇਤਰ ਚ ਵਿਆਹ ਵਿੱਚ ਜਾਣ ਲਈ ਬਰਾਤੀਆਂ ਦੀ ਭਰੀ ਬੇਕਾਬੂ ਬਲੈਰੋ ਗੱਡੀ ਸੜਕ ਕਿਨਾਰੇ ਖੜ੍ਹੇ ਇਕ ਟਰਾਲੇ ਨਾਲ ਜਾ ਟਕਰਾਈ । ਜਿਸ ਕਾਰਨ ਅੱਠ ਲੋਕਾਂ ਦੀ ਜਾਨ ਚਲੀ ਗਈ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ । ਪਤਾ ਚੱਲਿਆ ਹੈ ਕਿ ਗੱਡੀ ਵਿੱਚ ਗਿਆਰਾਂ ਲੋਕ ਸਵਾਰ ਸਨ । ਜਿਸ ਤੋਂ ਬਾਅਦ ਵਿਆਹ ਦਾ ਮਾਹੌਲ ਮਾਤਮ ਦਾ ਮਾਹੌਲ ਬਣ ਗਿਆ । ਘਟਨਾ ਵਾਲੀ ਥਾਂ ਤੇ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ । ਜਿਨ੍ਹਾਂ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ।

ਜਿਨ੍ਹਾਂ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਗੋਰਖਪੁਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ । ਸੂਤਰਾਂ ਮੁਤਾਬਕ ਪਤਾ ਚਲਿਆ ਹੈ ਕਿ ਜ਼ਿਲ੍ਹੇ ਦੇ ਸ਼ੋਹਰਤਗੜ੍ਹ ਥਾਣਾ ਖੇਤਰ ਦੇ ਮਾਹਲਾ ਪਿੰਡ ਤੋਂ ਇਕ ਬਰਾਤ ਬੰਸੀ ਕੋਤਵਾਲੀ ਖੇਤਰ ’ਚ ਸ਼ਨੀਵਾਰ ਰਾਤ ਇਕ ਬਰਾਤ ਗਈ ਸੀ।

ਬਰਾਤ ਤੋਂ ਗਿਆਰਾਂ ਵਿਅਕਤੀ ਬਲੈਰੋ ਕਾਰ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸੀ ਕਿ ਉਸੇ ਸਮੇਂ ਉਨ੍ਹਾਂ ਦੀ ਗੱਡੀ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾ ਗਈ । ਇਸ ਹਾਦਸੇ ਵਿਚ ਅੱਠ ਬਰਾਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਤਿੰਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ । ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਫਿਲਹਾਲ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਕਾਫ਼ੀ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ।




error: Content is protected !!