BREAKING NEWS
Search

ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਉਸਦੇ ਪੇਕੇ ਘਰ ਛੱਡ ਆਇਆ ਲਾੜਾ, ਹਰੇਕ ਕੋਈ ਹੋ ਰਿਹਾ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਮਾਪਿਆ ਵੱਲੋਂ ਜਿੱਥੇ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਵੇਖਦੇ ਹੋਏ ਉਹਨਾਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਵਾਸਤੇ ਵਿਆਹੁਤਾ ਜੀਵਨ ਵਿੱਚ ਬੰਨ ਦਿੱਤਾ ਜਾਦਾ ਹੈ। ਅੱਜਕਲ ਜਿਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਆਪਣੀ ਪਸੰਦ ਦੇ ਅਨੁਸਾਰ ਵਿਆਹ ਕੀਤੇ ਜਾਂਦੇ ਹਨ ਅਤੇ ਕੁੱਝ ਪਰਿਵਾਰਾਂ ਵਿੱਚ ਅਜੇ ਵੀ ਆਪਣੀ ਸਹਿਮਤੀ ਦੇ ਨਾਲ ਬੱਚਿਆਂ ਦੇ ਵਿਆਹ ਕੀਤੇ ਜਾਂਦੇ ਹਨ। ਉਥੇ ਹੀ ਕਈ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਕਈ ਤਰ੍ਹਾਂ ਦੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ।ਕਈ ਵਿਆਹ ਦੇ ਰਿਸ਼ਤੇ ਅਜਿਹੇ ਹੁੰਦੇ ਹਨ ਜੋ ਜਲਦੀ ਹੀ ਟੁੱਟ ਜਾਂਦੇ ਹਨ ਅਤੇ ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਇੱਥੇ ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਉਸਦੇ ਪੇਕੇ ਘਰ ਲਾੜਿਆਂ ਵੱਲੋਂ ਛੱਡ ਦਿੱਤਾ ਗਿਆ ਹੈ ਜਿੱਥੇ ਹਰ ਕੋਈ ਸੁਣ ਕੇ ਹੈਰਾਨ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਾਰਨ ਜਿਲ੍ਹੇ ਅਧੀਨ ਆਉਂਦੇ ਡੇਰਨੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਥੋਂ ਦੀ ਇੱਕ ਲੜਕੀ ਕਾਲਪਨਿਕ ਨਾਮ ਸੁਨੀਤਾ ਕੁਮਾਰੀ ਦਾ ਵਿਆਹ 26 ਜੂਨ ਨੂੰ ਕਾਲਪਨਿਕ ਨਾਮ ਸੰਜੀਤ ਕੁਮਾਰ ਕੀਤਾ ਗਿਆ ਸੀ। ਉਥੇ ਹੀ ਵਿਆਹ ਤੋਂ ਦੂਸਰੇ ਦਿਨ 27 ਜੂਨ ਨੂੰ ਲੜਕੇ ਵੱਲੋਂ ਲੜਕੀ ਨੂੰ ਕਿੰਨਰ ਦੱਸਿਆ ਗਿਆ ਅਤੇ ਉਸ ਦੀ ਪੇਕੇ ਘਰ ਛੱਡ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਲਾੜੇ ਵੱਲੋਂ ਉਸੇ ਸ਼ਾਮ ਹੀ ਦੂਸਰਾ ਵਿਆਹ ਕਰਵਾ ਲਿਆ ਗਿਆ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ਪੱਖ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਵੱਲੋਂ ਆਪਣੇ ਬੇਟੇ ਦਾ ਵਿਆਹ ਕੀਤਾ ਗਿਆ ਸੀ, ਪਰ ਲੜਕੀ ਨੂੰ ਵਿਆਹ ਤੋਂ ਬਾਅਦ ਲੜਕੀ ਦੇ ਕਿੰਨਰ ਹੋਣ ਦਾ ਪਤਾ ਲੱਗਾ ਤਾਂ ਉਸ ਵੱਲੋ ਉਸ ਦੀ ਡਾਕਟਰੀ ਜਾਂਚ ਕਰਵਾਈ ਗਈ ਅਤੇ ਉਸ ਦਾ ਸਪਸ਼ਟੀਕਰਨ ਹੋਣ ਤੇ ਉਸ ਵੱਲੋਂ ਲੜਕੀ ਨੂੰ ਪੇਕੇ ਘਰ ਛੱਡ ਦਿੱਤਾ ਗਿਆ। ਉਧਰ ਲੜਕੀ ਦੇ ਪਰਿਵਾਰ ਵੱਲੋਂ ਵੀ ਆਖਿਆ ਗਿਆ ਹੈ ਕਿ ਜਿਥੇ ਪੰਚਾਇਤ ਵਿੱਚ ਇਹ ਮਾਮਲਾ ਹੱਲ ਨਹੀਂ ਹੋਇਆ ਹੈ ਜਿਸ ਕਾਰਨ ਲੜਕੀ ਵੱਲੋਂ ਵੋਮੈਨ ਹੈਲਪਲਾਈਨ ਨਾਲ ਸੰਪਰਕ ਕੀਤਾ ਗਿਆ ਹੈ।

ਉਸ ਨੇ ਦੱਸਿਆ ਕਿ ਉਸ ਦੇ ਪਤੀ ਵੱਲੋਂ ਕਿਸੇ ਹੋਰ ਲੜਕੀ ਨੂੰ ਪਿਆਰ ਕੀਤਾ ਜਾ ਰਿਹਾ ਸੀ ਜਿਸ ਦੇ ਚਲਦਿਆਂ ਹੋਇਆਂ ਉਸ ਨਾਲ ਅਜਿਹਾ ਕੀਤਾ ਗਿਆ ਹੈ ਅਤੇ ਉਸ ਨੂੰ ਬਦਨਾਮ ਕਰਕੇ ਉਸ ਦੇ ਪਤੀ ਵੱਲੋਂ ਆਪਣੀ ਪਸੰਦ ਦੀ ਲੜਕੀ ਨਾਲ ਵਿਆਹ ਕੀਤਾ ਗਿਆ ਹੈ। ਉਥੇ ਹੀ ਦੋਹਾਂ ਪਰਿਵਾਰਾਂ ਨੂੰ ਕੌਂਸਲਿੰਗ ਲਈ ਬੁਲਾਇਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!