BREAKING NEWS
Search

ਵਿਜੈ ਸਿੰਗਲਾ ਦੀ ਬਰਖਾਸਤਗੀ ਤੋਂ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲੇ ਵਲੋਂ ਦਿੱਤਾ ਬਿਆਨ, ਕੱਸਿਆ ਤੰਜ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਹਿਲਾਂ ਜਿੱਥੇ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਚਰਚਾ ਦਾ ਵਿਸ਼ਾ ਬਣਿਆ ਰਿਹਾ ਸੀ। ਜਿਸ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਉੱਥੇ ਹੀ ਕਾਂਗਰਸ ਅਤੇ ਬਹੁਤ ਸਾਰੇ ਮੰਤਰੀ ਉਸ ਦਾ ਸਾਥ ਛੱਡ ਕੇ ਚਲੇ ਗਏ ਸਨ ਅਤੇ ਬੀਤੇ ਦਿਨੀਂ ਜਿਥੇ ਪੰਜਾਬ ਕਾਂਗਰਸ ਪ੍ਰਧਾਨ ਰਹਿਣ ਵਾਲੇ ਨਵਜੋਤ ਸਿੰਘ ਸਿੱਧੂ ਵੀ 33 ਸਾਲ ਪੁਰਾਣੇ ਇੱਕ ਕੇਸ ਦੇ ਵਿਚ ਸਜ਼ਾ ਦੇ ਹੱਕਦਾਰ ਬਣ ਗਏ ਜਦੋਂ ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਉਨ੍ਹਾਂ ਨੂੰ 1 ਸਾਲ ਦੀ ਕੈਦ ਦੀ ਸਜ਼ਾ ਸੁਣਾ ਦਿੱਤੀ ਗਈ। ਜਿਸ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਆਤਮ ਸਮਰਪਣ ਕਰ ਦਿੱਤਾ ਗਿਆ ਸੀ।

ਹੁਣ ਵਿਜੈ ਸਿੰਗਲਾ ਦੀ ਬਰਖਾਸਤਗੀ ਤੋਂ ਬਾਅਦ ਮਸ਼ਹੂਰ ਗਾਇਕ ਸਿਧੂ ਮੁਸੇਵਾਲਾ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਉਨ੍ਹਾਂ ਵੱਲੋਂ ਤੰਜ ਕੱਸਿਆ ਗਿਆ ਹੈ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇਥੇ ਮੁੱਖ ਮੰਤਰੀ ਵੱਲੋਂ ਆਪਣੀ ਕੈਬਨਿਟ ਵਿੱਚ ਸ਼ਾਮਲ ਸਿਹਤ ਮੰਤਰੀ ਸਿੰਗਲਾ ਨੂੰ ਆਪਣੀ ਕੈਬਨਿਟ ਵਿਚੋਂ ਬਰਖਾਸਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਸਨ ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਥੇ ਹੀ ਉਨ੍ਹਾਂ ਦੇ ਖਿਲਾਫ ਮਾਨਸਾ ਤੋਂ ਚੋਣ ਲੜਨ ਵਾਲੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵੀ ਇੰਸਟਾਗ੍ਰਾਮ ਤੇ ਇਕ ਪੋਸਟ ਸਾਂਝੀ ਕਰਕੇ ਤੰਜ ਕੱਸਿਆ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਅੰਗ੍ਰੇਜ਼ੀ ਵਿੱਚ ਲਿਖੇ ਗਏ ਦੋਹੇ ਦਾ ਅਰਥ ਹੈ ਕਿ ਆਪ ਮਰ ਜਾਂਦੇ ਨੇ ਦੂਜਿਆਂ ਨੂੰ ਮਾਰਨ ਵਾਲੇ। ਦੱਸਣਯੋਗ ਹੈ ਕਿ ਕਰੋੜਾਂ ਦਿਲਾਂ ਤੇ ਰਾਜ ਕਰਨ ਵਾਲੇ ਸਿੱਧੂ ਮੂਸੇ ਵਾਲਾ ਨੂੰ ਵਿਧਾਨਸਭਾ ਚੋਣਾਂ ਦੇ ਦੌਰਾਨ ਮਾਨਸਾ ਤੋਂ ਡਾਕਟਰ ਵਿਜੈ ਸਿੰਗਲਾ ਵੱਲੋਂ ਹਰਾ ਦਿੱਤਾ ਗਿਆ ਸੀ।

ਉਥੇ ਹੀ ਸਾਰੇ ਲੋਕ ਹੈਰਾਨ ਸਨ ਕਿ ਕਿਸੇ ਗੁਮਨਾਮ ਵਿਅਕਤੀ ਵੱਲੋਂ ਇਸ ਗਾਇਕ ਨੂੰ ਏਨੀਆ ਵੋਟਾਂ ਦੇ ਫਰਕ ਨਾਲ ਹਰਾ ਦਿੱਤਾ ਗਿਆ ਹੈ। ਉਥੇ ਹੀ ਹੁਣ ਸਿਹਤ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਅਤੇ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਵੱਲੋਂ ਵੀ ਇਹ ਪੋਸਟ ਜਾਰੀ ਕੀਤੀ ਗਈ ਹੈ।



error: Content is protected !!