BREAKING NEWS
Search

ਵਿਦੇਸ਼ ਗਏ ਪੰਜਾਬੀ ਮੁੰਡੇ ਨੂੰ 5 ਵੇਂ ਦਿਨ ਹੀ ਮਿਲ ਗਈ ਮੌਤ – ਪ੍ਰੀਵਾਰ ਤੇ ਟੁਟਿਆ ਦੁੱਖਾਂ ਦਾ ਪਹਾੜ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਬੇਰੁਜਗਾਰੀ ਦੇ ਚਲਦੇ ਹੋਏ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਅਤੇ ਆਪਣੇ ਮਾਪਿਆਂ ਤੋਂ ਦੂਰ ਜਾ ਕੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ। ਮਾਪਿਆ ਵੱਲੋਂ ਜਿਥੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਕੇ ਆਪਣੇ ਪੁੱਤਰਾਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਅਤੇ ਉਹ ਵਿਦੇਸ਼ਾਂ ਵਿੱਚ ਜਾ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਦਿਨ ਰਾਤ ਇੱਕ ਕਰਦੇ ਹਨ। ਵਿਦੇਸ਼ ਦੀ ਧਰਤੀ ਤੇ ਨਵੇਂ ਨਵੇਂ ਜਾ ਕੇ ਜਿੱਥੇ ਇਨਸਾਨ ਵੱਲੋਂ ਬਹੁਤ ਸਾਰੇ ਸੁਪਨੇ ਵੇਖੇ ਜਾਂਦੇ ਹਨ।

ਉੱਥੇ ਹੀ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਤੋਂ ਪਹਿਲਾਂ ਬਹੁਤ ਸਾਰੇ ਨੌਜਵਾਨ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਨਾਲ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇੱਥੇ ਵਿਦੇਸ਼ ਗਏ ਪੰਜਾਬੀ ਮੁੰਡੇ ਦੀ ਪੰਜ ਦਿਨਾਂ ਬਾਅਦ ਹੋਈ ਮੌਤ ਨਾਲ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਫਤਹਿਗੜ੍ਹ ਸਾਹਿਬ ਤੋਂ ਸਾਹਮਣੇ ਆਇਆ ਹੈ।

ਜਿਥੋਂ ਦਾ ਇੱਕ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ 11 ਅਕਤੂਬਰ ਨੂੰ ਦੁਬਈ ਗਿਆ ਸੀ। ਜਿਸ ਵੱਲੋਂ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਵਾਸਤੇ ਮਿਹਨਤ ਸ਼ੁਰੂ ਹੀ ਕੀਤੀ ਗਈ ਸੀ। ਉੱਥੇ ਹੀ ਵਿਦੇਸ਼ ਗਿਆ ਇਹ ਨੌਜਵਾਨ ਗੁਰਪ੍ਰੀਤ ਸਿੰਘ ਮੌਤ ਦੇ ਮੂੰਹ ਵਿਚ ਚਲਾ ਗਿਆ। ਇਸ ਨੌਜਵਾਨ ਦੀ ਪੰਜ ਦਿਨਾਂ ਬਾਅਦ 17 ਅਕਤੂਬਰ ਨੂੰ ਦੁਬਈ ਵਿਚ ਮੌਤ ਹੋ ਗਈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਰਿਵਾਰ ਵਿੱਚ ਜਿੱਥੇ ਉਸ ਦੇ ਮਾਤਾ-ਪਿਤਾ ਤੋਂ ਇਲਾਵਾ ਉਸਦਾ 10 ਮਹੀਨਿਆਂ ਦਾ ਬੱਚਾ ਵੀ ਹੈ।

ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਕਈ ਜਥੇਬੰਦੀਆਂ ਦੇ ਨਾਲ ਮਿਲ ਕੇ ਅਤੇ ਪ੍ਰਸ਼ਾਸਨ ਅੱਗੇ ਵੀ ਉਹਨਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਵਾਪਸ ਲਿਆਂਦੇ ਜਾਣ ਵਾਸਤੇ ਮਦਦ ਦੀ ਗੁਹਾਰ ਲਗਾਈ ਗਈ ਸੀ। ਜਿਸ ਤੋਂ ਬਾਅਦ ਸਮਾਜ ਸੇਵੀ ਜੁਗਿੰਦਰ ਸਿੰਘ ਸਲਾਰੀਆ ਦੀ ਸਹਾਇਤਾ ਦੇ ਨਾਲ ਨੌਜਵਾਨ ਦੀ ਲਾਸ਼ ਨੂੰ ਅੱਜ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ ਤੇ ਪਹੁੰਚਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ।



error: Content is protected !!