BREAKING NEWS
Search

ਵਿਦੇਸ਼ ਚ ਇਲਾਜ ਕਰਾਉਣ ਗਏ ਡੇਰਾ ਮੁੱਖੀ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਹਤ ਬਾਰੇ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੀਆਂ ਐਸੀਆਂ ਸੰਸਥਾਵਾਂ ਹਨ ਜਿਨ੍ਹਾਂ ਵੱਲੋਂ ਲੋਕ ਭਲਾਈ ਦੇ ਬਹੁਤ ਸਾਰੇ ਕਾਰਜ ਕੀਤੇ ਜਾਂਦੇ ਹਨ। ਜਿਸ ਕਾਰਨ ਅਜਿਹੀਆਂ ਸੰਸਥਾਵਾਂ ਆਏ ਦਿਨ ਹੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਅਜਿਹੀਆਂ ਸੰਸਥਾਵਾਂ ਵੱਲੋਂ ਜਿੱਥੇ ਲੋਕ ਭਲਾਈ ਦੇ ਅਨੇਕਾ ਕਾਰਜ ਕੀਤੇ ਜਾਂਦੇ ਹਨ ਅਤੇ ਕੀਤੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ ਜਾਂਦੀ ਹੈ। ਜਿੱਥੇ ਅਜਿਹੀਆਂ ਸੰਸਥਾਵਾਂ ਦੇ ਮੁੱਖੀਆਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਰਹਿਨੁਮਾਈ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦਾ ਮਾਰਗ ਦਰਸ਼ਨ ਕੀਤਾ ਜਾਂਦਾ ਹੈ। ਕਰੋਨਾ ਦੇ ਦੌਰ ਵਿੱਚ ਵੀ ਅਜਿਹੀਆਂ ਸੰਸਥਾਵਾਂ ਨੇ ਮੁਸ਼ਕਲ ਦੇ ਸਮੇ ਲੋਕਾਂ ਦੀ ਅੱਗੇ ਆ ਕੇ ਬਾਂਹ ਫੜੀ ਹੈ ਅਤੇ ਉਨ੍ਹਾਂ ਨੂੰ ਰਾਸ਼ਨ ਅਤੇ ਭੋਜਨ ਤੱਕ ਮੁਹਇਆ ਕਰਵਾਇਆ ਗਿਆ। ਪੰਜਾਬ ਦੇ ਵਿੱਚ ਜਿੱਥੇ ਡੇਰਾ ਬਿਆਸ ਅਜਿਹੀ ਸੰਸਥਾ ਹੈ ਜਿਸ ਨੇ ਹੁਣ ਤੱਕ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਹਨ।

ਹੁਣ ਵਿਦੇਸ਼ ਵਿਚ ਇਲਾਜ ਕਰਵਾਉਣ ਲਈ ਡੇਰਾ ਮੁਖੀ ਬਿਆਸ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਹਤ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।। ਬੀਤੇ ਦਿਨੀਂ ਡੇਰਾ ਬਿਆਸ ਤੋਂ ਇੱਕ ਖਬਰ ਸਾਹਮਣੇ ਆਈ ਸੀ ਜਿਥੇ ਨਵੰਬਰ ਤੱਕ ਲਈ ਵੱਖ ਵੱਖ ਸੰਸਥਾਵਾਂ ਦੇ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਦੀ ਜਾਣਕਾਰੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਦਿੱਤੀ ਗਈ ਸੀ।

ਜਿਨ੍ਹਾਂ ਇਸ ਦਾ ਕਾਰਨ ਆਪਣੀ ਸਿਹਤ ਦੱਸਿਆ ਸੀ। ਜਿੱਥੇ ਛਾਤੀ ਵਿੱਚ ਇਨਫੈਕਸ਼ਨ ਦੀ ਸਮੱਸਿਆ ਹੋਣ ਤੇ ਉਨ੍ਹਾਂ ਵੱਲੋਂ ਸਿੰਗਾਪੁਰ ਵਿਚ ਜਾ ਕੇ ਆਪਣਾ ਇਲਾਜ ਕਰਵਾਇਆ ਗਿਆ ਹੈ ਉਥੇ ਹੀ ਹੁਣ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਕੀਤੇ ਗਏ ਸਾਰੇ ਟੈਸਟ ਨਾਰਮਲ ਆਏ ਹਨ। ਛਾਤੀ ਵਿਚ ਇਨਫੈਕਸ਼ਨ ਦੀ ਸਮੱਸਿਆ ਦੇ ਚਲਦਿਆਂ ਹੋਇਆਂ ਉਹਨਾਂ ਵੱਲੋਂ ਆਪਣਾ ਇਲਾਜ ਕਰਵਾਏ ਜਾਣ ਵਾਸਤੇ ਤੁਰੰਤ ਹੀ ਸਿੰਘਾਪੁਰ ਰਵਾਨਾ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ।

ਇਸ ਸਮੇਂ ਜਿਥੇ ਉਹ ਹੁਣ ਹਸਪਤਾਲ ਵਿੱਚ ਛੁੱਟੀ ਮਿਲਣ ਤੋਂ ਬਾਅਦ ਆਪਣੀ ਰਿਹਾਇਸ਼ ਵਿਖੇ ਸਿੰਘਾਪੁਰ ਵਿੱਚ ਹੀ ਆਰਾਮ ਕਰ ਰਹੇ ਹਨ। ਉੱਥੇ ਹੀ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਅਜੇ ਕੁਝ ਹੋਰ ਸਮਾਂ ਆਰਾਮ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ। ਡੇਰਾ ਮੁਖੀ ਵੱਲੋਂ ਜਿੱਥੇ ਸੰਗਤਾਂ ਨੂੰ ਸਿਮਰਨ ਕਰਨ ਦੀ ਅਪੀਲ ਕੀਤੀ ਗਈ ਹੈ। ਸੰਗਤਾਂ ਵੱਲੋਂ ਉਹਨਾਂ ਦੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ ਅਤੇ ਉਹ ਭਾਰਤ ਵੀ ਜਲਦ ਹੀ ਆ ਜਾਣਗੇ।



error: Content is protected !!