BREAKING NEWS
Search

ਵਿਦੇਸ਼ ਚ ਜਾਲਮਾਂ ਨੇ ਕਰਤਾ ਇਹ ਕਾਂਡ ਪੰਜਾਬ ਚ ਏਥੇ ਵਿਛੇ ਸੱਥਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਿਦੇਸ਼ਾਂ ਵਿੱਚ ਗਏ ਹੋਏ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਨਾਲ ਆਏ ਦਿਨ ਹੀ ਵਾਪਰਨ ਵਾਲੀਆਂ ਮੰਦਭਾਗੀਆਂ ਘਟਨਾਵਾਂ ਦੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਲੋਕਾਂ ਨੂੰ ਤੋੜ ਕੇ ਰੱਖ ਦਿੰਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਖਤਮ ਕਰ ਦਿੰਦੀਆਂ ਹਨ। ਅਜਿਹੀਆਂ ਮੰਦਭਾਗੀਆਂ ਖਬਰਾਂ ਦੇ ਆਉਣ ਨਾਲ ਪੰਜਾਬ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ ਅਤੇ ਉਨ੍ਹਾਂ ਇਲਾਕਿਆਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿਥੋਂ ਦੇ ਨੌਜਵਾਨਾਂ ਦੀ ਵਿਦੇਸ਼ਾਂ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆ ਜਾਂਦੀ ਹੈ।

ਹੁਣ ਵਿਦੇਸ਼ ਵਿੱਚ ਜਾਲਮਾਂ ਨੇ ਕਰਤਾ ਇਹ ਕਾਂਡ, ਜਿਸ ਨਾਲ ਪੰਜਾਬ ਵਿੱਚ ਏਥੇ ਵਿਛੇ ਸੱਥਰ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਲਪੀਨ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਇਹ ਪੰਜਾਬੀ ਨੌਜਵਾਨ ਪੰਜਾਬ ਦੇ ਹਠੂਰ ਦੇ ਅਧੀਨ ਆਉਣ ਵਾਲੇ ਪਿੰਡ ਭੂਮੀਪੂਰੇ ਨਾਲ ਸਬੰਧਤ ਸੀ। ਜਿੱਥੇ ਪੰਜਾਬੀ ਨੌਜਵਾਨ ਘਰ ਦੀਆਂ ਤੰਗੀਆਂ-ਤੁਰਸ਼ੀਆਂ ਦੇ ਚਲਦੇ ਹੋਏ ਰੋਜ਼ੀ ਰੋਟੀ ਦੀ ਖਾਤਰ ਫਿਲਪੀਨ ਗਿਆ ਸੀ ਉਥੇ ਹੀ ਕੁਝ ਅਣਪਛਾਤੇ ਲੋਕਾਂ ਵੱਲੋਂ ਇਸ ਨੌਜਵਾਨ ਦੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਗਈ ਹੈ।

ਜਿਸ ਸਮੇਂ ਇਸ ਨੌਜਵਾਨ ਨਾਲ ਇਹ ਹਾਦਸਾ ਵਾਪਰਿਆ ਹੈ ਉਸ ਸਮੇਂ ਇਸ ਨੌਜਵਾਨ ਦੀ ਪਤਨੀ ਅਤੇ ਬੱਚਾ ਵੀ ਉਸਦੇ ਨਾਲ ਹੀ ਮੌਜੂਦ ਸਨ। ਜਿਨ੍ਹਾਂ ਦਾ ਇਸ ਘਟਨਾ ਵਿੱਚ ਬਚਾ ਹੋ ਗਿਆ ਹੈ। ਅਣਪਛਾਤੇ ਲੋਕਾਂ ਵੱਲੋਂ ਇਸ ਨੌਜਵਾਨ ਨੂੰ ਹੀ ਆਪਣਾ ਨਿਸ਼ਾਨਾ ਬਣਾਇਆ ਗਿਆ ਸੀ।

ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੁਹਾਰ ਲਗਾਈ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਂਦਾ ਜਾਵੇ, ਤਾਂ ਜੋ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਤੋਂ ਪਹਿਲਾਂ ਵੀ ਫਿਲਪੀਨ ਵਿਚ ਬਹੁਤ ਸਾਰੇ ਨੌਜਵਾਨਾਂ ਨਾਲ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।



error: Content is protected !!