=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਅਚਾਨਕ ਮੌਤ , 2 ਸਾਲ ਪਹਿਲਾਂ ਗਿਆ ਸੀ ਰੋਜਗਾਰ ਦੀ ਤਲਾਸ਼ ਚ

ਆਈ ਤਾਜਾ ਵੱਡੀਖਬਰ

ਰੋਜ਼ਗਾਰ ਦੀ ਤਲਾਸ਼ ਵਿੱਚ ਹਰ ਸਾਲ ਵਿੱਚ ਪੰਜਾਬੀ ਨੌਜਵਾਨ ਵੱਡੀ ਗਿਣਤੀ ਦੇ ਵਿੱਚ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ, ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਵਿਦੇਸ਼ੀ ਧਰਤੀ ਤੇ ਮਿਹਨਤ ਮਜ਼ਦੂਰੀ ਕਰਦੇ ਹੋਏ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ , ਕਈ ਵਾਰ ਇਹ ਮੁਸ਼ਕਿਲਾਂ ਕੁਝ ਇਸ ਕਦਰ ਵਧ ਜਾਂਦੀਆਂ ਹਨ ਕਿ ਇਨਾ ਨੌਜਵਾਨਾਂ ਨੂੰ ਆਪਣੀਆਂ ਕੀਮਤੀ ਜਾਨਾਂ ਤੱਕ ਗਵਾਉਣੀਆਂ ਪੈ ਜਾਂਦੀਆਂ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਦੋ ਸਾਲ ਪਹਿਲਾਂ ਇਟਲੀ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ l

ਜਿਸ ਕਾਰਨ ਪੰਜਾਬ ਵਿੱਚ ਰਹਿੰਦੇ ਉਹਨਾਂ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਅਜੇਪਾਲ ਸਿੰਘ ਨਾਮ ਦਾ ਇੱਕ ਨੌਜਵਾਨ ਰੋਜ਼ੀ ਰੋਟੀ ਕਮਾਉਣ ਵਾਸਤੇ ਇਟਲੀ ਗਿਆ ਸੀ l ਜਿੱਥੇ ਉਹ ਸੀ ਮੌਤ ਹੋ ਗਈ, ਜਿਸ ਕਾਰਨ ਉਸਦੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਚੁੱਕਿਆ ਹੈ। ਉੱਥੇ ਹੀ ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆ ਮ੍ਰਿਤਕ ਨੌਜਵਾਨ ਦੇ ਪਿਤਾ ਨਿਰਮਲ ਸਿੰਘ ਨੇ ਬਹੁਤ ਹੀ ਭਰੇ ਹੋਏ ਮਨ ਦੇ ਨਾਲ ਦੱਸਿਆ ਕਿ ਉਸ ਦਾ ਬੇਟਾ ਤਕਰੀਬਨ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਦੇ ਲਈ ਇਟਲੀ ਦੇ ਬਰੇਸ਼ੀਆ ਵਿੱਚ ਗਿਆ ਸੀ l

ਜਿੱਥੇ ਉਹ ਦਿਨ ਰਾਤ ਮਿਹਨਤ ਕਰਕੇ ਆਪਣੀ ਗਰੀਬੀ ਚੁੱਕਣ ਦੀਆਂ ਕੋਸ਼ਿਸ਼ਾਂ ਵਿੱਚ ਲੱਗਾ ਹੋਇਆ ਸੀ l ਪਰ ਬੀਤੀ ਕੁਝ ਦਿਨ ਪਹਿਲਾਂ ਉਨਾਂ ਨੂੰ ਪਤਾ ਚੱਲਿਆ ਸੀ ਕਿ ਉਨਾਂ ਦਾ ਪੁੱਤਰ ਬਿਮਾਰ ਹੈ , ਜਿਸ ਤੋਂ ਬਾਅਦ ਬੀਤੇ ਦਿਨੀ ਅਜੇਪਾਲ ਸਿੰਘ ਦੇ ਕਰੀਬੀ ਦੇ ਵੱਲੋਂ ਦੱਸਿਆ ਗਿਆ ਕਿ ਉਸ ਦਾ ਦੇਹਾਂਤ ਹੋ ਚੁੱਕਿਆ ਹੈ l

ਜਿਸ ਤੋਂ ਬਾਅਦ ਹੁਣ ਪੀੜਿਤ ਪਰਿਵਾਰ ਵੱਲੋਂ ਸਰਕਾਰਾਂ ਅੱਗੇ ਅਪੀਲ ਕੀਤੀ ਜਾ ਰਹੀ ਹੈ ਕਿ ਉਨਾਂ ਦੇ ਬੱਚੇ ਦੀ ਮ੍ਰਿਤਕ ਦੇ ਭਾਰਤ ਲਿਆਂਦੀ ਜਾਵੇ ਤਾਂ, ਜੋ ਉਹ ਪੂਰੇ ਰੀਤੀ ਰਿਵਾਜਾਂ ਦੇ ਨਾਲ ਆਪਣੇ ਬੱਚੇ ਦਾ ਅੰਤਿਮ ਸੰਸਕਾਰ ਕਰ ਸਕੇ। ਦੂਜੇ ਪਾਸੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।




error: Content is protected !!