BREAKING NEWS
Search

ਵਿਦੇਸ਼ ਚ ਪੰਜਾਬੀ ਨੌਜਵਾਨ ਨੂੰ ਇਸ ਤਰਾਂ ਮਿਲੀ ਦਰਦਨਾਕ ਮੌਤ, ਪੰਜਾਬ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਪਰਵਾਰ ਕਈ ਕਾਰਨਾਂ ਦੇ ਚਲਦੇ ਹੋਏ ਆਰਥਿਕ ਮਜ਼ਬੂਰੀਆਂ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉੱਥੇ ਹੀ ਸਾਹਮਣੇ ਆਉਣ ਵਾਲੀਆਂ ਇਨ੍ਹਾਂ ਮਜ਼ਬੂਰੀਆ ਦੇ ਕਾਰਨ ਪਰਵਾਰ ਦੇ ਵੱਲੋਂ ਕਈ ਤਰ੍ਹਾਂ ਦੇ ਫੈਸਲੇ ਲਏ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੇ ਘਰ ਦੀਆਂ ਆਰਥਿਕ ਮੁਸ਼ਕਲਾਂ ਹੱਲ ਹੋ ਜਾਣ, ਆਰਥਿਕ ਮਜਬੂਰੀ ਦੇ ਚਲਦਿਆਂ ਹੋਇਆਂ ਜਿਥੇ ਘਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ ਤਾਂ ਜੋ ਉਥੇ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾ ਸਕੇ। ਜਿਸ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਚਲੇ ਜਾਂਦੇ ਹਨ।

ਜਿੱਥੇ ਉਨ੍ਹਾਂ ਵੱਲੋਂ ਪਰਿਵਾਰ ਤੇ ਸੁਪਨਿਆਂ ਨੂੰ ਸਾਕਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਮੌਤ ਉਨ੍ਹਾਂ ਨੂੰ ਆਣ ਘੇਰਦੀ ਹੈ। ਜਿੱਥੇ ਬਚ ਗਏ ਅਜਿਹੇ ਨੌਜਵਾਨਾਂ ਦੇ ਨਾਲ ਬਹੁਤ ਸਾਰੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ ਜਿਸ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਵਿਦੇਸ਼ ਵਿੱਚ ਗਏ ਪੰਜਾਬੀ ਨੌਜਵਾਨ ਦੀ ਇਸ ਤਰ੍ਹਾਂ ਦਰਦਨਾਕ ਮੌਤ ਹੋਈ ਹੈ ਜਿਥੇ ਪੰਜਾਬ ਵਿੱਚ ਸੋਗ ਛਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਧਨੌਲਾ ਦੇ ਨਜ਼ਦੀਕ ਪੈਂਦੇ ਪਿੰਡ ਪੰਧੇਰਾਂ ਤੋਂ ਸਾਹਮਣੇ ਆਇਆ ਹੈ।

ਜਿੱਥੇ ਇਸ ਪਿੰਡ ਦੇ ਦੁਬਈ ਗਏ 30 ਸਾਲਾ ਨੌਜਵਾਨ ਅਮਨਦੀਪ ਸਿੰਘ ਪੁੱਤਰ ਨਾਜਰ ਸਿੰਘ ਨਾਲ਼ ਵਾਪਰੇ ਇਕ ਸੜਕ ਹਾਦਸੇ ਨੇ ਉਸ ਦੀ ਜਾਨ ਲੈ ਲਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੀ ਜਿੱਥੇ 18 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਉੱਥੇ ਹੀ ਮਾਂ ਵੱਲੋਂ ਆਪਣੇ ਬੱਚਿਆਂ ਨੂੰ ਬੜੀ ਮੁਸ਼ਕਿਲ ਨਾਲ ਪਾਲਿਆ ਗਿਆ ਸੀ।

ਜਿਸ ਵੱਲੋਂ ਘਰ ਦੀ ਆਰਥਿਕ ਤੰਗੀ ਨੂੰ ਦੇਖਦੇ ਹੋਏ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਗਿਆ ਅਤੇ ਹੁਣ ਆਪਣੇ ਪੁੱਤਰ ਅਮਨਦੀਪ ਨੂੰ ਦੁਬਈ ਦੋ ਸਾਲ ਪਹਿਲਾਂ ਹੀ ਭੇਜਿਆ ਸੀ। ਜਿੱਥੇ ਹੋਏ ਉਸ ਦੇ ਐਕਸੀਡੈਂਟ ਕਾਰਨ ਉਸ ਦੀ ਜਾਨ ਚਲੇ ਗਈ ਹੈ। ਇਸ ਨੌਜਵਾਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸੀ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ ਗਏ ਅਮਨਦੀਪ ਸਿੰਘ ਨੂੰ ਦੁਬਈ ਭੇਜਣ ਵਾਸਤੇ ਉਸ ਦੀ ਮਾਤਾ ਵੱਲੋਂ ਕਰਜ਼ਾ ਚੁੱਕਿਆ ਗਿਆ ਸੀ। ਉੱਥੇ ਹੀ ਨੌਜਵਾਨ ਪੁੱਤਰ ਦੀ ਮੌਤ ਨੇ ਮਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ।



error: Content is protected !!