BREAKING NEWS
Search

ਵਿਦੇਸ਼ ਚ 24 ਸਾਲਾਂ 5 ਭੈਣਾਂ ਦੇ ਇਕਲੋਤੇ ਭਰਾ ਦੀ ਹੋਈ ਮੌਤ, ਪਰਿਵਾਰ ਚ ਛਾਇਆ ਸੋਗ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵੱਧ ਰਹੀ ਬੇਰੋਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਗਰੀਬ ਪਰਿਵਾਰ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੇਖਦੇ ਹੋਏ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜ ਦਿੱਤਾ ਜਾਂਦਾ ਹੈ ਜਿੱਥੇ ਜਾ ਕੇ ਉਨ੍ਹਾਂ ਬੱਚਿਆਂ ਵੱਲੋਂ ਮਿਹਨਤ ਮਜਦੂਰੀ ਕੀਤੀ ਜਾਂਦੀ ਹੈ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਅੱਜ ਦੇ ਦੌਰ ਵਿਚ ਜਿੱਥੇ ਇਕਲੌਤੇ ਪੁੱਤਰ ਆਪਣੇ ਮਾਪਿਆਂ ਨੂੰ ਛੱਡ ਕੇ ਵਿਦੇਸ਼ਾਂ ਵਿੱਚੋਂ ਕਮਾਈ ਕਰਨ ਜਾਂਦੇ ਹਨ। ਉਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਹਰ ਵਕਤ ਉਹਨਾਂ ਦੀ ਸਲਾਮਤੀ ਵਾਸਤੇ ਅਰਦਾਸ ਕੀਤੀ ਜਾਂਦੀ ਹੈ।

ਪਰ ਵਿਦੇਸ਼ਾ ਵਿਚ ਰੁਜ਼ਗਾਰ ਦੀ ਖਾਤਰ ਗਏ ਇਹਨਾਂ ਪੰਜਾਬੀ ਨੌਜਵਾਨਾਂ ਨਾਲ ਬਹੁਤ ਸਾਰੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਸ ਕਾਰਨ ਉਹ ਹਮੇਸ਼ਾ ਲਈ ਇਸ ਦੁਨੀਆਂ ਤੋਂ ਦੂਰ ਹੋ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਉਸ ਸਮੇਂ ਪੈਦਾ ਹੈ ਜਦੋਂ ਉਨ੍ਹਾਂ ਦੇ ਪੁੱਤਰਾਂ ਦੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਦੀ ਖਬਰ ਘਰ ਆ ਜਾਂਦੀ ਹੈ।

ਹੁਣ ਵਿਦੇਸ਼ ਵਿਚ ਗਏ 24 ਸਾਲਾ 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਲਾਚੌਰ ਦੇ ਅਧੀਨ ਆਉਂਦੇ ਪਿੰਡ ਖੋਜਾ ਬੇਟ ਤੋਂ ਸਾਹਮਣੇ ਆਇਆ ਹੈ। ਜਿਥੋਂ ਦਾ ਇਕ 24 ਸਾਲਾ ਨੌਜਵਾਨ ਚਰਨਜੀਤ ਸਿੰਘ ਚੰਨੀ 4 ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਸਪੇਨ ਗਿਆ ਸੀ। ਜਿਥੇ ਬੀਤੇ ਕੱਲ੍ਹ ਸਪੇਨ ਦੇ ਵਿੱਚ ਉਸਦੀ ਇਕ ਦੁਰਘਟਨਾ ਦੌਰਾਨ ਸ਼ੱਕੀ ਹਲਾਤਾਂ ਵਿਚ ਮੌਤ ਹੋ ਗਈ ਹੈ।

ਜਦ ਕਿ ਇਸ ਨੌਜਵਾਨ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ ਨਾਲ ਜਿਥੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਉੱਥੇ ਹੀ ਇਕ ਦੁਰਘਟਨਾ ਦਾ ਸ਼ਿਕਾਰ ਹੋਣ ਕਾਰਨ ਸ਼ੱਕੀ ਹਲਾਤਾਂ ਵਿਚ ਹੋਈ ਮੌਤ ਦੀ ਖਬਰ ਸੁਣਦੇ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!