ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦਾ ਕਰਕੇ ਸਾਰੇ ਪਾਸੇ ਹਫ਼ਦਾਤਫਦੀ ਜਿਹੀ ਮਚੀ ਹੋਈ ਹੈ। ਕੋਈ ਵੀ ਕੰਮ ਨਾਰਮਲ ਤਰੀਕੇ ਨਾਲ ਨਹੀਂ ਚਲ ਰਿਹਾ। ਇਸੇ ਦਾ ਕਰਕੇ ਸਰਕਾਰਾਂ ਵੀ ਮੌਕੇ ਮੌਕੇ ਤੇ ਤਰਾਂ ਤਰਾਂ ਦੇ ਐਲਾਨ ਕਰ ਰਹੀਆਂ ਹਨ। ਹੁਣ ਵੱਡੀ ਅਹਿਮ ਖਬਰ ਵਿਦੇਸ਼ ਜਾਣ ਦੇ ਚਾਹਵਾਨ ਲਈ ਆ ਰਹੀ ਹੈ ਜਿਹਨਾਂ ਦੇ ਲਈ ਸਰਕਾਰ ਦੁਆਰਾ ਇਹ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਮਹਾਮਾਰੀ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਖ਼ਤਰੇ ਕਾਰਣ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਵਿਦੇਸ਼ ਜਾਣ ਦੇ ਇੱਛੁਕ ਵਿਅਕਤੀਆਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਕੀਤਾ ਜਾਂਦਾ ਹੈ, ਜੋ 9 ਜੁਲਾਈ ਤੋਂ ਅਗਲੇ ਹੁਕਮਾਂ ਤੱਕ ਮੁਲਤਵੀ ਹੋ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਾਲ ਦੀ ਘੜੀ ਦਫ਼ਤਰ ਵਿਖੇ ਪਹੁੰਚ ਨਾ ਕਰਨ। ਉਨ੍ਹਾਂ ਕਿਹਾ ਕਿ ਸਥਿਤੀ ਆਮ ਹੋਣ ‘ਤੇ ਕੰਮ ਮੁੜ ਸ਼ੁਰੂ ਹੋਣ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

ਤਾਜਾ ਜਾਣਕਾਰੀ