BREAKING NEWS
Search

ਵਿਦੇਸ਼ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਏਦਾਂ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵੱਲ ਰੁਖ਼ ਕਰਦੇ ਹਨ । ਜਿੱਥੇ ਜਾ ਕੇ ਉਨ੍ਹਾਂ ਦੇ ਵੱਲੋਂ ਆਪਣੇ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ । ਪਰ ਕਈ ਵਾਰ ਵਿਦੇਸ਼ੀ ਧਰਤੀ ਤੇ ਉਨ੍ਹਾਂ ਨਾਲ ਕੁਝ ਅਜਿਹੀਆਂ ਘਟਨਾਵਾਂ ਤੇ ਕੁਝ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜੋ ਪੰਜਾਬ ਵਿੱਚ ਵਸੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਝੰਜੋਡ਼ ਕੇ ਰੱਖ ਦਿੰਦੇ ਹਨ । ਤਾਜ਼ਾ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਜਿਥੇ ਆਸਟ੍ਰੇਲੀਆ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਉੱਠੀ , ਜਦੋਂ ਮੈਲਬੌਰਨ ਦੇ ਉੱਤਰੀ ਇਲਾਕੇ ਦੇ ਵਸਨੀਕ ਰਣਦੀਪ ਸਿੰਘ ਮਾਂਗਟ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ।

ਹਾਲਾਂਕਿ ਡਾਕਟਰਾਂ ਦੇ ਵੱਲੋਂ ਰਣਦੀਪ ਨੂੰ ਬਚਾਉਣ ਦੀਆਂ ਕਾਫੀ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਇਹ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੁੰਦੀਆਂ ਹੋਈਆਂ ਨਜ਼ਰ ਆਈਆਂ ਤੇ ਰਣਦੀਪ ਇਸ ਫ਼ਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਏ । ਰਣਦੀਪ ਸਿੰਘ ਪਿੱਛੇ ਆਪਣੀ ਪਤਨੀ ਦੋ ਬੇਟੀਆਂ ਨੂੰ ਛੱਡ ਗਏ । ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਰਣਦੀਪ ਪੰਜਾਬ ਦੀ ਅਮਲੋਹ ਤਹਿਸੀਲ ਦੇ ਪਿੰਡ ਲਾਡਪੁਰ ਦਾ ਜੰਮਪਾਲ ਸੀ ਤੇ ਕਰੀਬ ਚੌਦਾਂ ਸਾਲ ਪਹਿਲਾਂ ਉਹ ਆਸਟ੍ਰੇਲੀਆ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਇਆ ਸੀ ।

ਉਹ ਪੰਜਾਬੀ ਭਾਈਚਾਰੇ ਦਾ ਜਾਣਿਆ ਪਛਾਣਿਆ ਚਿਹਰਾ ਹੈ । ਰਣਦੀਪ ਪੇਸ਼ੇ ਵਜੋਂ ਟਰੱਕਾਂ ਦੇ ਕਾਰੋਬਾਰ ਨਾਲ ਸਬੰਧਤ ਸੀ । ਇਸ ਦੁਖਦਾਈ ਘਟਨਾ ਬਾਰੇ ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤਕ ਖ਼ਬਰ ਪਹੁੰਚੀ ਤਾਂ ਇਸ ਵੇਲੇ ਉਨ੍ਹਾਂ ਦੇ ਵਿਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ।

ਉਥੇ ਹੀ ਦੂਜੇ ਪਾਸੇ ਇਸ ਦੁੱਖ ਦੀ ਘੜੀ ਵਿੱਚ ਰਣਦੀਪ ਸਿੰਘ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਗੋ ਫੰਡ ਤੇ ਇਕ ਮੁਹਿੰਮ ਵੀ ਚਲਾਈ ਗਈ ਹੈ ਤਾਂ ਜੋ ਉਸ ਦੇ ਪਰਿਵਾਰਕ ਮੈਬਰਾਂ ਨੂੰ ਆਰਥਿਕ ਪੱਖੋਂ ਕੁਝ ਸਹਾਇਤਾ ਮਿਲ ਸਕੇ ।



error: Content is protected !!