ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਠਾਨਕੋਟ- ਕੁਵੈਤ ਤੋਂ ਵਾਪਸ ਆਪਣੇ ਘਰ ਪਰਤ ਰਹੇ ਪਿੰਡ ਨਰਾਇਣਪੁਰ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ ਰੋਹਿਤ ਪਠਾਨੀਆ (26) ਦੇ ਰੂਪ ‘ਚ ਹੋਈ ਹੈ। ਜਾਣਕਾਰੀ ਮੁਤਾਬਕ ਰੋਹਿਤ ਰੋਜ਼ੀ-ਰੋਟੀ ਕਮਾਉਣ ਲਈ ਕੁਵੈਤ ਗਿਆ ਸੀ।
ਇੱਥੋਂ ਕੰਪਨੀ ਤੋਂ ਛੁੱਟੀ ਲੈ ਕੇ ਉਹ ਵਾਪਸ ਆਪਣੇ ਪਿੰਡ ਨਰਾਇਣਪੁਰ ਆ ਰਿਹਾ ਸੀ। ਦਿੱਲੀ ਦੇ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਰੋਹਿਤ ਨੇ ਟੈਕਸੀ ਲਈ ਅਤੇ ਜਿਵੇਂ ਹੀ ਉਹ ਹਰਿਆਣਾ ‘ਚ ਪੈਂਦੇ ਪਿੱਪਲੀ ਥਾਣੇ ਦੇ ਅੱਗੇ ਪੁੱਜੇ ਤਾਂ ਉਲਟੇ ਪਾਸੇ ਤੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਨੇ ਟੈਕਸੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਰੋਹਿਤ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਰੋਹਿਤ ਆਪਣੀ ਭੈਣ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਪਿਤਾ ਜੀ ਦਿਲ ਦੇ ਮਰੀਜ਼ ਹਨ।
ਤਾਜਾ ਜਾਣਕਾਰੀ