ਆਈ ਤਾਜਾ ਵੱਡੀ ਖਬਰ

ਕਈਵਾਰ ਪ੍ਰੀਵਾਰ ਵਿਚ ਸਭ ਕੁਝ ਵਧੀਆ ਚਲ ਰਿਹਾ ਹੁੰਦਾ ਹੈ ਅਤੇ ਅਚਾਨਕ ਇਕ ਲਮਹਾ ਇਹੋ ਜਿਹਾ ਆਉਂਦਾ ਹੈ ਜੋ ਜਿੰਦਗੀ ਭਰ ਦਾ ਰੋਣਾ ਦੇ ਜਾਂਦਾ ਹੈ ਅਤੇ ਸਾਰੀਆਂ ਖੁਸ਼ੀਆਂ ਗਮ ਦੇ ਵਿਚ ਬਦਲ ਜਾਂਦੀਆਂ ਹਨ। ਅਜਿਹੀ ਹੀ ਇੱਕ ਮਾੜੀ ਖਬਰ ਅਮਰੀਕਾ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

ਫਰਿਜ਼ਨੋ ਦੇ ਲਾਗਲੇ ਸ਼ਹਿਰ ਕਲੋਵਸ ਵਿਚ ਉਸ ਸਮੇਂ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਜਦੋਂ ਲੰਘੇ ਹਫ਼ਤੇ ਪੰਜਾਬੀ ਜੋੜੇ ਨਾਲ ਸੜਕ ਦੁਰਘਟਨਾ ਹੋ ਗਈ , ਜਿਸ ਵਿਚ ਪਤਨੀ ਦੀ ਮੌਤ ਹੋ ਗਈ ਅਤੇ ਪਤੀ ਜ਼ਖਮੀ ਹੋ ਗਿਆ। ਉਹ ਜ਼ਿੰਦਗੀ ਤੇ ਮੌਤ ਵਿਚਾਲੇ। ਜੂਝ ਰਿਹਾ ਹੈ।

ਜਾਣਕਾਰੀ ਮੁਤਾਬਕ ਦਿਲਾਵਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਅਮਰੀਕਾ ਰਹਿ ਰਹੇ ਸਨ ਅਤੇ 7-8 ਮਹੀਨੇ ਪਹਿਲਾਂ ਹੀ ਉਨ੍ਹਾਂ ਦਾ ਪਰਿਵਾਰ ਪੰਜਾਬ ਤੋਂ ਅਮਰੀਕਾ ਉਨ੍ਹਾਂ ਕੋਲ ਪੱਕੇ ਤੌਰ ‘ਤੇ ਆਣ ਵੱਸਿਆ ਸੀ। ਉਹ ਆਪਣੀ ਪਤਨੀ ਸੁਖਜਿੰਦਰ ਕੌਰ ਨੂੰ ਕਾਰ ਸਿਖਾ ਰਹੇ ਸਨ ਕਿ ਸੈਂਟਰਲ ਐਵੇਨਿਊ ਅਤੇ ਟੈਂਪਰਿੰਸ ਸਟ੍ਰੀਟ ਤੇ ਸਟਾਪ ਸਾਈਨ ਮਿੱਸ ਕਰਨ ਕਰਕੇ ਉਨ੍ਹਾਂ ਦੀ ਕਾਰ ਡਲਿਵਰੀ ਟਰੱਕ ਨਾਲ ਜਾ। ਟ – ਕਰਾਈ। ਇਸ ਕਰਕੇ ਸੁਖਜਿੰਦਰ ਕੌਰ ਦੀ ਥਾਂ ‘ਤੇ ਹੀ ਮੌਤ ਹੋ ਗਈ ਅਤੇ ਦਿਲਾਵਰ ਸਿੰਘ ਜ਼ਖਮੀ ਹੋ ਗਏ। ਉਨ੍ਹਾਂ ਦੀਆਂ ਦੋ ਧੀਆਂ ਜਿਨ੍ਹਾਂ ਦੀ ਉਮਰ 17 ਅਤੇ 26 ਸਾਲ ਹੈ, ਇਸ ਸਮੇਂ ਸ ਦ – ਮੇ ਵਿਚ ਹਨ।

ਇਸ ਜੋੜੇ ਦਾ ਪਿਛਲਾ ਪਿੰਡ ਰੈਪਹੋਂ ਜ਼ਿਲ੍ਹਾ ਨਵਾਂਸ਼ਹਿਰ ਵਿਚ ਹੈ। ਸੁਖਜਿੰਦਰ ਕੌਰ ਦਾ ਅੰਤਿਮ ਸੰਸਕਾਰ ਸ਼ਾਂਤ ਭਵਨ ਫਿਊਨਰਲ ਹੋਮ ਫਾਊਲਰ ਵਿਖੇ 18 ਸਤੰਬਰ ਦੁਪਿਹਰ 11 ਤੋਂ 1 ਵਜੇ ਦਰਮਿਆਨ ਹੋਵੇਗਾ। ਉਪਰੰਤ ਭੋਗ ਗੁਰਦਵਾਰਾ ਸਿੱਖ ਸੈਂਟਰ ਆਫ ਪੈਸੇਫਿੱਕ ਕੋਸਟ ਸਿਲਮਾ ਵਿਖੇ ਪਵੇਗਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |


ਤਾਜਾ ਜਾਣਕਾਰੀ
ਵਿਦੇਸ਼ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ ਛਾਇਆ ਸੋਗ ਵਿਛੇ ਸਥਿਰ
ByadminAugust 27, 2020Comments Off on ਵਿਦੇਸ਼ ਤੋਂ ਪੰਜਾਬ ਲਈ ਆਈ ਇਹ ਅੱਤ ਮਾੜੀ ਖਬਰ ਛਾਇਆ ਸੋਗ ਵਿਛੇ ਸਥਿਰ
Previous Postਆਖਰ ਹੋ ਗਈ ਧੰਨ ਧੰਨ ਅਮਰੀਕਾ ਤੋਂ ਵੈਕਸੀਨ ਬਾਰੇ ਆਈ ਇਹ ਤਾਜਾ ਵੱਡੀ ਖੁਸ਼ਖਬਰੀ
Next Postਪੰਜਾਬ ਚ ਇਥੇ ਮਚੀ ਕੋਰੋਨਾ ਹਾਹਾਕਾਰ ਇਕੋ ਥਾਂ ਤੋਂ ਇਕੱਠੇ ਮਿਲੇ 486 ਪੌਜੇਟਿਵ