=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਪੜਾਈ ਕਰਨ ਗਏ ਨੌਜਵਾਨ ਨਾਲ ਵਾਪਰਿਆ ਭਾਣਾ , ਕਦੇ ਨਹੀਂ ਸੋਚਿਆ ਸੀ ਇੰਝ ਆਵੇਗੀ ਮੌਤ

ਆਈ ਤਾਜਾ ਵੱਡੀ ਖਬਰ 

ਹਰ ਸਾਲ ਵੱਡੀ ਗਿਣਤੀ ਦੇ ਵਿੱਚ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਰੋਜ਼ੀ ਰੋਟੀ ਕਮਾਉਣ ਖਾਤਰ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ l ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ l ਕਈ ਵਾਰ ਰੋਜ਼ੀ ਰੋਟੀ ਕਮਾਉਂਦਿਆਂ ਹੋਇਆਂ, ਉਹਨਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਕਾਰਨ ਉਹਨਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਵਿਦੇਸ਼ ਪੜ੍ਹਾਈ ਕਰਨਗੇ ਪੰਜਾਬੀ ਮੁੰਡੇ ਨਾਲ ਅਜਿਹਾ ਭਾਣਾ ਵਾਪਰ ਗਿਆ ਕਿ ਉਸਦੀ ਮੌਤ ਹੋ ਗਈ l

ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਕਰੀਬ ਡੇਢ ਮਹੀਨਾ ਪਹਿਲਾਂ ਮਹੱਦੀਪੁਰ ਦੇ ਨੌਜਵਾਨ ਗੁਰਸਾਹਬ ਸਿੰਘ ਜਿਹੜਾ ਕਨੇਡਾ ਗਿਆ ਸੀ l ਜਿੱਥੇ ਸੜਕ ਹਾਦਸੇ ’ਚ ਉਸਦੀ ਮੌਤ ਹੋ ਗਈ ਸੀ l ਮੌਤ ਹੋਣ ਤੋਂ ਬਾਅਦ ਲਾਸ਼ ਭਾਰਤ ਪੁੱਜਣ ਤੇ ਪਿੰਡ ਮਹੱਦੀਪੁਰ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਿੰਡ ਮਹੱਦੀਪੁਰ ਕਰੀਬ ਡੇਢ ਮਹੀਨਾ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿਸ ਦੀ ਇਕ ਸੜਕੀ ਹਾਦਸੇ ’ਚ ਮੌਤ ਹੋ ਗਈ ਸੀ, ਉਸਦੀ ਮ੍ਰਿਤਕ ਦੇਹ ਦਾ ਬੀਤੇ ਦਿਨ ਭਾਰਤ ਪੁੱਜਣ ਬਾਅਦ ਪਿੰਡ ਮਹੱਦੀਪੁਰ ਦੇ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਇਸ ਦੁੱਖ ਦਾ ਹੀ ਖਬਰ ਤੋਂ ਬਾਅਦ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਸਾਹਬ ਸਿੰਘ ਉਮਰ 23 ਸਾਲਾਂ, ਪੁੱਤਰ ਪਲਵਿੰਦਰ ਸਿੰਘ ਵਾਸੀ ਪਿੰਡ ਮਹੱਦੀਪੁਰ ਕਰੀਬ ਡੇਢ ਮਹੀਨਾ ਪਹਿਲਾਂ ਪੜ੍ਹਾਈ ਕਰਨ ਲਈ 13 ਮਾਰਚ 2024 ਨੂੰ ਕੈਨੇਡਾ ਗਿਆ ਸੀ।

ਉਹ 13 ਅਪ੍ਰੈਲ ਨੂੰ ਕਾਲਜ ਤੋਂ ਪੈਦਲ ਹੀ ਵਾਪਸ ਆ ਰਿਹਾ ਸੀ ਕਿ ਸੜਕ ’ਤੇ ਤੇਜ਼ ਰਫ਼ਤਾਰ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਬ ਸਿੰਘ ਉਨ੍ਹਾਂ ਗੱਡੀਆਂ ਦੀ ਲਪੇਟ ਵਿਚ ਆ ਗਿਆ, ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਮੌਤ ਤੋਂ 23 ਦਿਨਾਂ ਬਾਅਦ ਉਸ ਦੀ ਮ੍ਰਿਤਕ ਦੇਹ ਭਾਰਤ ਪੁੱਜੀ, ਜਿੱਥੇ ਪੂਰੇ ਰੀਤੀ ਰਿਵਾਜਾਂ ਨਾਲ ਉਸਦਾ ਅੰਤਮ ਸੰਸਕਾਰ ਕਰ ਦਿੱਤਾ ਗਿਆ।




error: Content is protected !!