ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਇਕ ਪਿੰਡ ਦੇ ਇਕ ਨਵੇਂ ਵਿਆਹੇ ਜੋੜੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦਰਦਨਾਕ ਖ਼ਬਰ ਬਾਰੇ ਪਤਾ ਲੱਗਾ ਹੈ। ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਜਿਸ ਵਿੱਚ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸਦੇ ਨਾਲ ਇਹ ਵੀ ਸੰਦੇਸ਼ ਮਿਲਿਆ ਸੀ ਕਿ ਇਹ ਗੱਡੀ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਸਬੰਧਿਤ ਹੈ।
ਉਨ੍ਹਾਂ ਨੇ ਇਹ ਵੀਡੀਓ ਗੁਹਾਟੀ ਤੋਂ ਭੇਜੀ ਸੀ ਅਤੇ ਦੱਸਿਆ ਸੀ ਕਿ ਪਤੀ ਪਤਨੀ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਹੁਣ ਪਤਾ ਲੱਗਾ ਹੈ ਕਿ ਇਹ ਜੋੜੀ ਪਿੰਡ ਮੂਲੇਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸੀ। ਉਨ੍ਹਾਂ ਦੀ ਬੇਵਕਤੀ ਮੌਤ ਤੇ ਹਰ ਕਿਸੇ ਨੇ ਦੁੱਖ ਮਹਿਸੂਸ ਕੀਤਾ ਹੈ। ਪੰਜਾਬ ਦੇ ਹਲਕਾ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਦੇ ਸਾਬਕਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਮ੍ਰਿਤਕਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਸਮੇਂ ਜਾਣਕਾਰੀ ਦਿੱਤੀ ਹੈ
ਕਿ ਇਹ ਦੋਵੇਂ ਪਤੀ ਅਤੇ ਪਤਨੀ ਪਿੰਡ ਮੂਲੇਪੁਰ ਨਿਵਾਸੀ ਗੁਰਪ੍ਰੀਤ ਸਿੰਘ ਦੇ ਪੁੱਤਰ ਅਤੇ ਨੂੰਹ ਸਨ। ਜਿਹੜੇ ਕਿ ਘੁੰਮਣ ਫਿਰਨ ਲਈ ਗਏ ਹੋਏ ਸਨ। ਅਚਾਨਕ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ। ਹਾਦਸੇ ਕਾਰਨ ਲੜਕੇ ਦੀ ਤਾਂ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਨੇ ਹਸਪਤਾਲ ਪਹੁੰਚ ਕੇ ਪ੍ਰਾਣ ਤਿਆਗ ਦਿੱਤੇ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ
ਇਸ ਤਰ੍ਹਾਂ ਇਸ ਪਰਿਵਾਰ ਦੀਆਂ ਖੁਸ਼ੀਆਂ ਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ। ਪ੍ਰੋਫੈਸਰ ਚੰਦੂਮਾਜਰਾ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਦੱਸਿਆ ਹੈ ਕਿ ਉਹ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹਨ ਅਤੇ ਇਸ ਦੁੱਖ ਦੀ ਘੜੀ ਵਿੱਚੋਂ ਉਹ ਤਨੋਂ ਮਨੋਂ ਪਰਿਵਾਰ ਦੇ ਨਾਲ ਖੜ੍ਹੇ ਹਨ। ਇਸ ਦੁੱਖ ਦੀ ਘੜੀ ਵਿੱਚ ਦੂਰ ਨੇੜੇ ਦੇ ਲੋਕ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰ ਰਹੇ ਹਨ। ਇੱਕੋ ਹੀ ਪਰਿਵਾਰ ਦੇ ਦੋ ਮੈਂਬਰ ਚਲੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ। ਸੱਚਮੁੱਚ ਹੀ ਇਹ ਇੱਕ ਅਸਹਿਯੋਗ ਘਟਨਾ ਕਹੀ ਜਾ ਸਕਦੀ ਹੈ।
Home ਤਾਜਾ ਜਾਣਕਾਰੀ ਵੇਖੋ ਕਿਵੇਂ ਵਿਆਹੁਤਾ ਜੋੜੀ ਨੂੰ ਪੰਜਾਬ ਤੋਂ ਦੂਰ ਖਿੱਚ ਕੇ ਲੈ ਗਈ ਮੌਤ, ਮੌਤ ਦੀ ਖ਼ਬਰ ਸੁਣਦਿਆਂ ਹੀ ਘਰ ਚ ਛਾਇਆ ਮਾਤਮ
ਤਾਜਾ ਜਾਣਕਾਰੀ