BREAKING NEWS
Search

ਵੋਟਾਂ ਤੋਂ 9 ਦਿਨ ਪਹਿਲਾਂ ਸੁਖਬੀਰ ਬਾਦਲ ਨੇ ਹੁਣ ਕਰਤਾ ਇਹ ਵੱਡਾ ਐਲਾਨ – ਸਾਰੇ ਪਾਸੇ ਹੋ ਗਈ ਚਰਚਾ2

ਆਈ ਤਾਜਾ ਵੱਡੀ ਖਬਰ 

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਇਕ ਦੂਸਰੀ ਪਾਰਟੀ ਉਪਰ ਤੰਜ ਕੱਸੇ ਜਾ ਰਹੇ ਹਨ ਉਥੇ ਹੀ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ। ਜਿੱਥੇ ਵੱਖ-ਵੱਖ ਚੋਣ ਹਲਕਿਆਂ ਦੇ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ ਕਿਉਂਕਿ ਚੋਣਾਂ ਵਿਚ ਕੁਝ ਦਿਨ ਦਾ ਸਮਾਂ ਬਾਕੀ ਬਚਿਆ ਹੈ। ਜਿੱਥੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਵੱਖ ਪਾਰਟੀਆਂ ਵੱਲੋਂ ਲੋਕਾਂ ਨੂੰ ਭਰਮਾਉਣ ਵਾਸਤੇ ਬਹੁਤ ਸਾਰੇ ਵਾਅਦੇ ਵੀ ਕੀਤੇ ਜਾ ਰਹੇ ਹਨ। ਹੁਣ ਵੋਟਾਂ ਤੋਂ 9 ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਦਾਅਵੇਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਗੁਰੂਹਰਸਹਾਏ ਵਿਖੇ ਪਹੁੰਚੇ ਹੋਏ ਸਨ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਉਮੀਦਵਾਰ ਨੋਨੀ ਮਾਨ ਦੇ ਹੱਕ ਵਿਚ ਇੱਕ ਰੈਲੀ ਨੂੰ ਸੰਬੋਧਨ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਵੱਖ-ਵੱਖ ਪਾਰਟੀਆਂ ਉਪਰ ਤੰਜ ਕੱਸਦੇ ਹੋਏ ਆਪਣੀ ਪਾਰਟੀ ਨੂੰ ਮੁੜ ਸੱਤਾ ਵਿੱਚ ਲਿਆਉਣ ਵਾਸਤੇ ਲੋਕਾਂ ਨੂੰ ਅਪੀਲ ਕੀਤੀ।

ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਣ ਤੇ 50 ਹਜ਼ਾਰ ਰੁਪਏ ਤੱਕ ਦਾ ਬੀਮਾ ਦਿੱਤੇ ਜਾਣ ਦੀ ਯੋਜਨਾ ਨੂੰ ਲਾਗੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਬਾਦਲ ਸਰਕਾਰ ਦੇ ਸਮੇਂ ਕਿਸਾਨਾਂ ਦੀ ਫਸਲ ਖਰਾਬ ਹੋਣ ਤੇ ਉਨ੍ਹਾਂ ਨੂੰ ਜਿੱਥੇ ਮੁਆਵਜ਼ਾ ਦਿੱਤਾ ਜਾਂਦਾ ਸੀ।

ਉੱਥੇ ਹੀ ਇਨ੍ਹਾਂ ਪੰਜ ਸਾਲਾਂ ਦੇ ਵਿੱਚ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਐਲਾਨ ਕਰਦੇ ਹੋਏ ਆਖਿਆ ਹੈ ਕਿ ਉਨ੍ਹਾਂ ਦੀ ਸਰਕਾਰ ਆਉਣ ਤੇ ਹਲਕਾ ਗੁਰੂਹਰਸਹਾਏ ਵਿੱਚ ਲੜਕੀਆਂ ਦਾ ਕਾਲਜ ਖੋਲ੍ਹੇ ਜਾਣ ਦੀ ਬੜੇ ਚਿਰ ਤੋਂ ਕੀਤੀ ਜਾ ਰਹੀ ਮੰਗ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਹਸਪਤਾਲਾਂ ਅਤੇ ਸਕੂਲਾਂ ਦੀ ਨੁਹਾਰ ਨੂੰ ਬਦਲ ਦਿੱਤਾ ਜਾਵੇਗਾ।



error: Content is protected !!