ਆਈ ਤਾਜ਼ਾ ਵੱਡੀ ਖਬਰ
ਬੇਰੁਜਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਰਹੇ ਹਨ ਉਥੇ ਕੁੱਝ ਲੋਕਾਂ ਵੱਲੋਂ ਇਸੇ ਪ੍ਰੇਸ਼ਾਨੀ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਜਿਸ ਨਾਲ ਕਈ ਜਗ੍ਹਾ ਤੇ ਭਾਰੀ ਜਾਨੀ ਮਾਲੀ ਨੁਕਸਾਨ ਹੋ ਜਾਂਦਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜਿਹੀਆਂ ਘਟਨਾਵਾਂ ਦਾ ਸਾਡੇ ਸਮਾਜ ਉੱਪਰ ਵੀ ਗਹਿਰਾ ਅਸਰ ਹੋਇਆ ਹੈ ਅਤੇ ਲੋਕਾਂ ਦੇ ਮਨ ਵਿੱਚ ਵੀ ਅਜਿਹੀਆਂ ਘਟਨਾਵਾਂ ਕਾਰਨ ਡਰ ਪੈਦਾ ਹੋ ਜਾਂਦਾ ਹੈ।
ਹੁਣ ਇਸ ਸ਼ਖਸ ਵੱਲੋਂ ਆਪਣੀ ਪਤਨੀ, ਮਾਂ ਅਤੇ ਬੱਚਿਆਂ ਦਾ ਚਾਕੂ ਨਾਲ ਗਲਾ ਵੱਢ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪੂਰੇ ਪਰਿਵਾਰ ਦਾ ਖਾਤਮਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰਾਖੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਉਤਰਾਖੰਡ ਦੇ ਵਿੱਚੋਂ ਰਿਸ਼ੀਕੇਸ਼ ਅਧੀਨ ਆਉਂਦੇ ਇਲਾਕੇ ਰਾਨੀਪੋਖਰੀ ਦੇ ਰਹਿਣ ਵਾਲੇ ਇਕ ਵਿਅਕਤੀ ਮਹੇਸ਼ ਕੁਮਾਰ ਵੱਲੋਂ ਘਰ ਵਿੱਚ ਹੀ ਆਪਣੇ ਪਰਿਵਾਰਕ ਵਿਵਾਦ ਦੇ ਚਲਦਿਆਂ ਹੋਇਆਂ ਆਪਣੇ ਘਰ ਵਿਚ ਪੰਜ ਲੋਕਾਂ ਨੂੰ ਮਾਰ ਦਿੱਤਾ ਗਿਆ ਹੈ।
ਜਿਨ੍ਹਾਂ ਵਿੱਚ ਉਸ ਦੀ 75 ਸਾਲਾ ਮਾਂ ਬੀਤਨ ਦੇਵੀ, ਪਤਨੀ 36 ਸਾਲਾ ਨੀਤੂ ਦੇਵੀ, ਅਤੇ ਤਿੰਨ ਧੀਆਂ ਵੀ ਸ਼ਾਮਲ ਹਨ। ਇਨ੍ਹਾਂ ਸਭ ਨੂੰ ਉਸ ਵੱਲੋਂ ਰਸੋਈ ਵਿਚ ਪਏ ਚਾਕੂ ਦੇ ਨਾਲ ਗਲੇ ਉੱਪਰ ਹਮਲਾ ਕਰ ਕੇ ਮੌਤ ਦੇ ਘਾਟ ਉਤਾਰਿਆ ਗਿਆ ਹੈ। ਦੱਸਿਆ ਗਿਆ ਹੈ ਕਿ ਜਿੱਥੇ ਦੋਸ਼ੀ ਦੀ ਇਕ ਬੇਟੀ ਆਪਣੀ ਭੂਆ ਦੇ ਘਰ ਗਈ ਹੋਈ ਸੀ ਉਥੇ ਹੀ ਉਸ ਬੇਟੀ ਦਾ ਬਚਾਅ ਹੋ ਗਿਆ ਹੈ। ਸਾਰੇ ਪਰਿਵਾਰਕ ਮੈਬਰਾਂ ਨੂੰ ਜਿੱਥੇ ਇਸ ਦੋਸ਼ੀ ਵੱਲੋਂ ਰਸੋਈ ਵਿੱਚ ਰੱਖੇ ਗਏ ਚਾਕੂ ਦੇ ਨਾਲ ਮਾਰਿਆ ਗਿਆ ਹੈ ਅਤੇ ਇਸ ਸਾਰੀ ਘਟਨਾ ਨੂੰ ਅੰਜ਼ਾਮ ਉਸ ਵੱਲੋਂ ਅੱਜ ਸਵੇਰੇ 7 ਵਜੇ ਦੇ ਕਰੀਬ ਦਿੱਤਾ ਗਿਆ ਹੈ ਜਦੋਂ ਉਸ ਦਾ ਆਪਣੀ ਪਤਨੀ ਨਾਲ ਝਗੜਾ ਹੋ ਗਿਆ ਸੀ।
ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰਕੇ ਜਿਥੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਉਥੇ ਹੀ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਕੋਲੋਂ ਇਸ ਘਟਨਾ ਸਬੰਧੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਘਰ ਦਾ ਗੁਜ਼ਾਰਾ ਵਿਦੇਸ਼ ਰਹਿੰਦੇ ਭਰਾ ਵਲੋ ਭੇਜੇ ਜਾਂਦੇ ਪੈਸਿਆਂ ਦੇ ਨਾਲ ਕੀਤਾ ਜਾਂਦਾ ਸੀ।
ਤਾਜਾ ਜਾਣਕਾਰੀ