ਆਈ ਤਾਜ਼ਾ ਵੱਡੀ ਖਬਰ

ਦੇਸ਼ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਕਈ ਭਿਆਨਕ ਬਿਮਾਰੀਆਂ ਅਤੇ ਸੜਕ ਹਾਦਸੇ ਵੀ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਜਾਣ ਦੀ ਵਜ੍ਹਾ ਬਣ ਜਾਂਦੇ ਹਨ। ਉਥੇ ਹੀ ਕੁਝ ਅਚਾਨਕ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕਿਉਂਕਿ ਕੁਝ ਹਾਦਸੇ ਲੋਕਾਂ ਦੀ ਅਣਗਹਿਲੀ ਕਾਰਨ ਵਾਪਰਦੇ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਅਤੇ ਉਸ ਦਾ ਖਮਿਆਜਾ ਉਹਨਾਂ ਦੇ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਵਾਰ ਆਪਣੀ ਹੀ ਗਲਤੀ ਕਾਰਨ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਤੋਂ ਤੁਰ ਜਾਂਦੇ ਹਨ। ਉਥੇ ਹੀ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਹਨਾ ਦੇ ਘਰ ਦਾ ਗੁਜ਼ਾਰਾ ਸਿਰਫ ਉਨ੍ਹਾਂ ਵਿਅਕਤੀਆਂ ਦੇ ਸਿਰ ਤੇ ਹੀ ਚਲਦਾ ਹੈ। ਹੁਣ ਸ਼ਰਾਬ ਪੀਣ ਨਾਲ ਇਥੇ ਕਹਿਰ ਵਾਪਰਿਆ ਹੈ ਜਿਥੇ 6 ਮੌਤਾਂ ਹੋਣ ਕਾਰਨ ਹਾਹਾਕਾਰ ਮਚ ਗਈ ਹੈ , ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਿਹਾਰ ਦੇ ਬਕਸਰ ਜ਼ਿਲੇ ਤੋਂ ਸਾਹਮਣੇ ਆਈ ਹੈ। ਜਿੱਥੇ ਬਕਸਰ ਜ਼ਿਲ੍ਹੇ ਅਧੀਨ ਆਉਣ ਵਾਲੇ ਪਿੰਡ ਅਮਸਾਰੀ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 4 ਲੋਕਾਂ ਦੀ ਹਾਲਤ ਗੰਭੀਰ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਉਥੇ ਹੀ ਇਨਾਂ ਮ੍ਰਿਤਕ ਪਰਵਾਰਾਂ ਦੇ ਮੈਂਬਰਾਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਅਗਰ ਸੂਬੇ ਵਿੱਚ ਸ਼ਰਾਬ ਉਪਰ ਪਾਬੰਦੀ ਲਗਾਈ ਗਈ ਹੈ, ਤਾਂ ਇਹ ਸ਼ਰਾਬ ਕਿੱਥੋ ਆ ਰਹੀ ਹੈ। ਜਿਸ ਨਾਲ ਬਹੁਤ ਸਾਰੇ ਲੋਕਾਂ ਦੀ ਮੌਤ ਹੋਈ ਹੈ। ਜਿੱਥੇ ਇਸ ਜ਼ਹਿਰੀਲੀ ਸ਼ਰਾਬ ਦੇ ਕਾਰਣ ਛੇ ਲੋਕਾਂ ਦੀ ਮੌਤ ਹੋਈ ਹੈ ਅਤੇ ਚਾਰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਹਨ ਉਥੇ ਹੀ ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਵੱਲੋਂ ਇਸ ਵੱਲ ਕਿਉਂ ਧਿਆਨ ਨਹੀਂ ਦਿੱਤਾ ਜਾ ਰਿਹਾ ਤੇ ਪ੍ਰਸ਼ਾਸਨ ਕੀ ਕਰ ਰਿਹਾ ਹੈ।


ਤਾਜਾ ਜਾਣਕਾਰੀ
ਸ਼ਰਾਬ ਪੀਣ ਨਾਲ ਵਾਪਰਿਆ ਕਹਿਰ ਹੋਈਆਂ 6 ਮੌਤਾਂ ਮਚਿਆ ਹੜਕੰਪ , ਇਲਾਕੇ ਚ ਸੋਗ ਦੀ ਲਹਿਰ
ByadminJanuary 28, 2022Comments Off on ਸ਼ਰਾਬ ਪੀਣ ਨਾਲ ਵਾਪਰਿਆ ਕਹਿਰ ਹੋਈਆਂ 6 ਮੌਤਾਂ ਮਚਿਆ ਹੜਕੰਪ , ਇਲਾਕੇ ਚ ਸੋਗ ਦੀ ਲਹਿਰ
Previous Postਮਸ਼ਹੂਰ ਅਨੁਪਮ ਖੇਰ ਦੀ ਮਾਂ ਨੇ ਕਹੀ ਅਜਿਹੀ ਗਲ੍ਹ ਹੋ ਗਈ ਵਾਇਰਲ – ਖੁਦ ਅਨੁਪਮ ਨੇ ਵਾਇਰਲ ਕੀਤੀ ਵੀਡੀਓ
Next Postਚੋਰ ਲਗਾ ਰਹੇ ਸੀ ਇਹ ਕਾਂਡ ਕਰਨ ਦਾ ਜੁਗਾੜ ਪਰ ਹੋ ਗਏ ਅਸਫਲ – ਪੰਜਾਬ ਪੁਲਸ ਕਰ ਰਹੀ ਕਾਰਵਾਈ