ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ‘ਚ 30 ਦਸੰਬਰ ਨੂੰ ਪੰਚਾਇਤ ਚੋਣਾਂ ਹਨ, ਜਿਸਨੂੰ ਲੈ ਕੇ ਇਸ ਵਾਰ ਚੋਣ ਕਮਿਸ਼ਨ ਦੀ ਉਮੀਦਵਾਰਾਂ ‘ਤੇ ਬਾਜ਼ ਨਜ਼ਰ ਰਹੇਗੀ। ਉਮੀਦਵਾਰਾਂ ਵੱਲੋਂ ਵੋਟਰਾਂ ਲਈ ਖੁੱਲ੍ਹੇ ਗੱਫਿਆਂ ਦਾ ਪ੍ਰਬੰਧ ਕਰਨਾ ਕੁਝ ਔਖਾ ਰਹੇਗਾ। ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ਲਈ ਖਰਚੇ ਦੀ ਹੱਦ ਤੈਅ ਕੀਤੀ ਗਈ ਹੈ। ਸਰਪੰਚ ਤੇ ਪੰਚ ਦੇ ਉਹਦੇ ਦੇ ਉਮੀਦਵਾਰ ਲਈ ਇਹ ਹੱਦ ਵੱਖ-ਵੱਖ ਹੈ। ਇਹ ਸਰਪੰਚ ਲਈ 30 ਹਜ਼ਾਰ ਰੁਪਏ ਮਿੱਥੀ ਗਈ ਹੈ, ਜਦੋਂਕਿ ਪੰਚਾਂ ਲਈ 20 ਹਜ਼ਾਰ ਰੁਪਏ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ‘ਤੇ 50 ਅਬਜ਼ਰਵਰਾਂ ਦੀ ਅੱਖ ਰਹੇਗੀ।
ਜਿਕਰਯੋਗ ਹੈ ਕਿ ਪੰਜਾਬ ਵਿੱਚ 13,276 ਗਰਾਮ ਪੰਚਾਇਤਾਂ ਦੀ ਚੋਣ ਲਈ 30 ਦਸੰਬਰ ਨੂੰ ਵੋਟਾਂ ਪੈਣੀਆਂ ਹਨ। ਪੰਚਾਇਤ ਚੋਣਾਂ ਵਿੱਚ 1.27 ਕਰੋੜ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨਗੇ। ਪਿਛਲੇ ਰਿਕਾਰਡ ਮੁਤਾਬਕ ਇਨ੍ਹਾਂ ਚੋਣਾਂ ਵਿੱਚ ਸ਼ਰਾਬ ਦੇ ਪੈਸੇ ਦੀ ਖੁੱਲ੍ਹ ਕੇ ਵਰਤੋਂ ਹੁੰਦੀ ਹੈ।
ਇਸ ਲਈ ਇਸ ਵਾਰ ਚੋਣ ਕਮਿਸ਼ਨ ਸਖਤੀ ਦੇ ਰੌਂਅ ਵਿੱਚ ਹੈ। ਚੋਣ ਕਮਿਸ਼ਨ ਮੁਤਾਬਕ ਨਾਮਜ਼ਦਗੀ ਦਾਖਲ ਕਰਨ ਦਾ ਅਮਲ 15 ਦਸੰਬਰ ਨੂੰ ਸ਼ੁਰੂ ਹੋਵੇਗਾ। 19 ਦਸੰਬਰ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ।
20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਤੇ 21 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। 30 ਦਸੰਬਰ ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ ਇਸੇ ਦਿਨ ਕੀਤਾ ਜਾਵੇਗਾ।