BREAKING NEWS
Search

ਸ਼੍ਰੀ ਹੇਮਕੁੰਟ ਸਾਹਿਬ ਯਾਤਰਾ ਤੇ ਗਏ ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ 

ਜੂਨ ਮਹੀਨੇ ਦੀ ਸ਼ੁਰੂਆਤ ਹੋਣ ਦੇ ਸਾਰ ਹੀ ਜਿੱਥੇ ਗਰਮੀ ਆਪਣਾ ਕਹਿਰ ਵਿਖਾਉਂਦੀ ਪਈ ਹੈ, ਲੋਕ ਖਾਸੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਦੇ ਪਏ ਹਨ l ਤਾਪਮਾਨ ਵੀ ਲਗਾਤਾਰ ਵਧਦਾ ਪਿਆ ਹੈ। ਦੂਜੇ ਪਾਸੇ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਦਿਨਾਂ ਦੇ ਵਿੱਚ ਘੁੰਮਣ ਫਿਰਨ ਦੇ ਲਈ ਜਾ ਰਹੇ ਹਨ। ਜ਼ਿਆਦਾਤਰ ਲੋਕ ਇਹਨਾਂ ਦਿਨਾਂ ਵਿੱਚ ਧਾਰਮਿਕ ਸਥਾਨਾਂ ਤੇ ਜਾਣਾ ਪਸੰਦ ਕਰਦੇ ਹਨ l ਇਹੀ ਵੱਡਾ ਕਾਰਨ ਹੈ ਕਿ ਇਹਨਾਂ ਦਿਨੀਂ ਧਾਰਮਿਕ ਸਥਾਨ ਤੇ ਜਾਂਦੇ ਲੋਕਾਂ ਦੇ ਨਾਲ ਕਈ ਪ੍ਰਕਾਰ ਦੇ ਹਾਦਸੇ ਵੀ ਵਾਪਰ ਰਹੇ ਹਨ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਸ੍ਰੀ ਹੇਮਕੁੰਡ ਸਾਹਿਬ ਯਾਤਰਾ ਤੇ ਗਏ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ , ਜਿਸ ਕਾਰਨ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ l

ਉੱਥੇ ਹੀ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮ੍ਰਿਤਕ ਨੌਜਵਾਨ ਦੇ ਨਾਲ ਆਏ ਗੁਰਮੀਤ ਸਿੰਘ ਨੇ ਦੱਸਿਆ ਹੈ ਕਿ ਗੁਰਮਨਪਾਲ ਸਿੰਘ, ਉਮਰ 23 ਸਾਲਾ ਜਿਹੜਾ ਪੰਜਾਬ ਦੇ ਪੱਟੀ ਦਾ ਰਹਿਣ ਵਾਲਾ ਸੀ l ਉਸ ਵੱਲੋਂ ਦੱਸਿਆ ਗਿਆ ਕਿ ਜਦੋਂ ਗੁਰਮਨਪਾਲ ਸਿੰਘ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਸਾਹਿਬ ਤੋਂ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ ਤਾਂ, ਉਥੇ ਆਕਸੀਜਨ ਦੀ ਘਾਟ ਕਾਰਨ ਉਸ ਨੂੰ ਸਾਹ ਲੈਣ ਵਿੱਚ ਕਾਫ਼ੀ ਤਕਲੀਫ਼ ਹੋਈl ਇਹੀ ਕਾਰਨ ਸੀ ਕਿ ਆਕਸੀਜਨ ਦੀ ਘਾਟ ਮਹਿਸੂਸ ਹੋਣ ਤੋਂ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ l

ਉਧਰ ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਸਾਥੀਆਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ, ਜਦ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਤਕਰੀਬਨ 300 ਕੁ ਮੀਟਰ ਦੂਰੀ ‘ਤੇ ਸੀ ਤਾਂ ਉਸ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ।

ਉਥੇ ਹੀ ਇਸ ਦੁੱਖਦਾਈ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪਿੰਡ ਵਾਸੀਆਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਨੌਜਵਾਨ ਬਹੁਤ ਚੰਗੇ ਸੁਭਾਅ ਦਾ ਮਾਲਕ ਸੀ ਤੇ ਉਹਨਾਂ ਕਦੇ ਸੋਚਿਆ ਵੀ ਨਹੀਂ ਸੀ ਕਿ ਇਸ ਤਰੀਕੇ ਦੇ ਨਾਲ ਉਸ ਦੀ ਮੌਤ ਹੋ ਜਾਵੇਗੀ।



error: Content is protected !!