ਆਈ ਤਾਜ਼ਾ ਵੱਡੀ ਖਬਰ
ਜਿੱਥੇ ਕਰੋਨਾ ਦੀ ਲਪੇਟ ਵਿੱਚ ਆਉਣ ਕਾਰਨ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਇਸ ਤੋ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆ, ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੀਆਂ ਇਨ੍ਹਾਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਜਿੱਥੇ ਇਹ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਰਹੀਆਂ ਹਨ।
ਉੱਥੇ ਹੀ ਕਈ ਖੇਤਰਾਂ ਦੇ ਵਿੱਚ ਉਨ੍ਹਾਂ ਦੇ ਜਾਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ , ਜਿਸਦੇ ਬਾਰੇ ਹੁਣ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਾਰਮਿਕ ਜਗਤ ਵਿਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ।
ਦੱਸਿਆ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਤਖਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿਤ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਉਨ੍ਹਾਂ ਨੂੰ ਉਸ ਸਮੇਂ ਹਾਰਟ ਅਟੈਕ ਆ ਗਿਆ ਜਦੋਂ ਉਹ ਆਪਣੇ ਘਰ ਵਿੱਚ ਹੀ ਸਨ ਅਤੇ ਫ਼ੋਨ ਤੇ ਗੱਲ ਕਰ ਰਹੇ ਸਨ। ਦਿਲ ਦਾ ਦੌਰਾ ਪੈਣ ਕਾਰਨ ਜਿੱਥੇ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਇਸ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਜ਼ਾਹਿਰ ਕੀਤਾ ਜਾ ਰਿਹਾ ਹੈ।
ਦਿੱਲੀ ਵਿੱਚ ਰਹਿਣ ਵਾਲੇ ਅਵਤਾਰ ਸਿੰਘ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ‘ਚੋਂ ਇਕ ਸਨ। ਉਥੇ ਉਹਨਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੇ ਦਿੱਲੀ ਨਿਵਾਸ ਸਥਾਨ ਤੇ ਹੋਇਆ ਹੈ। ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਹਨਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ ਅਤੇ ਪਰਿਵਾਰ ਨਾਲ ਸਭ ਵੱਲੋਂ ਹਮਦਰਦੀ ਜ਼ਾਹਿਰ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ