BREAKING NEWS
Search

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਵਿਰੁੱਧ ਇਸ ਗਲ੍ਹ ਕਰਕੇ ਕੀਤੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਹੀ ਪਾਸੇ ਮਾਹੌਲ ਕਾਫੀ ਗਰਮਾਇਆ ਹੈ ਦਿਖਾਈ ਦੇ ਰਿਹਾ ਹੈ । ਸਿਆਸੀ ਲੀਡਰ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ । ਹਰ ਕਿਸੇ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਇਨ੍ਹਾਂ ਚੋਣਾਂ ਦੇ ਵਿੱਚ ਵੱਧ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਜਾ ਸਕਣ । ਇਨ੍ਹਾਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ਵਿੱਚ ਹਰ ਉਸ ਵੱਡੇ ਧਮਾਕੇ ਹੋ ਰਹੇ ਨੇ , ਲੀਡਰ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਕੇ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ । ਇਸੇ ਵਿਚਕਾਰ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦ ਸਿਆਸੀ ਇਸ਼ਤਿਹਾਰਬਾਜ਼ੀ ਵਿਚ ਸਿੱਖ ਸ਼ਬਦਾਵਲੀ ਨੂੰ ਤਰੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇੰਡੀਅਨ ਨੈਸ਼ਨਲ ਕਾਂਗਰਸ ਖ਼ਿਲਾਫ਼ ਚੋਣ ਕਮਿਸ਼ਨ ਦੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ।

ਨਾਲ ਹੀ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾਵੇ । ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਸਿੱਖ ਅਰਦਾਸ ਦੀਆਂ ਆਖ਼ਰੀ ਸਤਰਾਂ ” ਨਾਨਕ ਨਾਮ ਚੜ੍ਹਦੀ ਕਲਾ ਤੇਰੇ ਭਾਣੇ ਸਰਬੱਤ ਦਾ ਭਲਾ ” ਨੂੰ ਤੋੜ ਮਰੋੜ ਕੇ “ਪੰਜਾਬ ਦੀ ਚਡ਼੍ਹਦੀ ਕਲਾ , ਕਾਂਗਰਸ ਮੰਗੇ ਸਰਬੱਤ ਦਾ ਭਲਾ ” ਵਜੋਂ ਵਰਤਣ ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ।

ਇਸੇ ਇਤਰਾਜ਼ ਦੇ ਚੱਲਦੇ ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਖ਼ਿਲਾਫ਼ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਭੇਜੀ ਗਈ ਹੈ ਤੇ ਨਾਲ ਹੀ ਇਸ ਸ਼ਿਕਾਇਤ ਵਿੱਚ ਅਕਾਲੀ ਦਲ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਕਾਫ਼ੀ ਠੇਸ ਪਹੁੰਚੀ ਹੈ । ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਂਸ ਤੇ ਦੀ ਉਲੰਘਣਾ ਕੀਤੀ ਗਈ ਹੈ । ਜਿਸ ਦੇ ਚੱਲਦੇ ਹੁਣ ਉਨ੍ਹਾਂ ਵੱਲੋਂ ਕਾਂਗਰਸ ਪਾਰਟੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ।

ਕਿਉਂਕਿ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਕਾਫ਼ੀ ਠੇਸ ਪਹੁੰਚੀ ਹੈ ਤੇ ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਇਸ ਲਈ ਪਾਰਟੀ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੇ ਸਾਰੇ ਚੈਨਲਾਂ ਤੇ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਇਸ ਵੀਡੀਓ ਸਣੇ ਸਾਰੇ ਇਤਰਾਜ਼ਯੋਗ ਹੋਰਡਿੰਗ ਤੇ ਬੋਰਡ ਵੀ ਹਟਾਏ ਜਾਣੇ ਚਾਹੀਦੇ ਹਨ ।



error: Content is protected !!