BREAKING NEWS
Search

ਸਕੂਲਾਂ ਨੂੰ ਖੋਲਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਕੂਲਾਂ ਲਈ ਲਿਆ ਇਹ ਵੱਡਾ ਫੈਸਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਵੀ ਕੀਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਜਿੱਥੇ ਬੱਚਿਆਂ ਲਈ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਹਨ ਜਿਨ੍ਹਾਂ ਸਦਕਾ ਉਨ੍ਹਾਂ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾ ਦਿੱਤਾ ਗਿਆ ਹੈ। ਉਥੇ ਹੀ ਪੰਜਾਬ ਦੇ ਸਰਕਾਰੀ ਸਕੂਲ ਮਾਡਲ ਸਕੂਲਾਂ ਦਾ ਭੁਲੇਖਾ ਪਾ ਰਹੇ ਹਨ । ਸਕੂਲਾਂ ਦੀ ਬਦਲੀ ਹੋਈ ਨੁਹਾਰ ਨੂੰ ਦੇਖ ਕੇ ਹੀ ਬਹੁਤ ਸਾਰੇ ਨਿੱਜੀ ਅਦਾਰਿਆਂ ਵਿਚੋਂ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਹੋ ਰਹੇ ਹਨ।

ਕਰੋਨਾ ਦੇ ਦੌਰਾਨ ਇਹ ਰੁਝਾਨ ਪਹਿਲਾਂ ਦੇ ਮੁਕਾਬਲੇ ਵਧੇਰੇ ਵਧ ਚੁੱਕਾ ਹੈ। ਹੁਣ ਸਕੂਲਾਂ ਨੂੰ ਖੋਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਕੂਲਾਂ ਲਈ ਲਿਆ ਇਹ ਵੱਡਾ ਫੈਸਲਾ , ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵਿਦਿਅਕ ਅਦਾਰਿਆਂ ਵਿੱਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਬੱਚਿਆ, ਮਾਪਿਆਂ ਅਤੇ ਅਧਿਆਪਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਵੱਖਰੇ-ਵੱਖਰੇ ਐਲਾਨ ਕੀਤੇ ਜਾ ਰਹੇ ਹਨ।

ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿਚ ਆਉਣ ਵਾਲੇ ਵਿਅਕਤੀਆਂ ਦੀ ਸਹੂਲਤ ਵਾਸਤੇ ਰਿਸੈੱਪਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰ ਵੱਲੋਂ ਪਹਿਲਾ ਸਮਾਰਟ ਸਕੂਲ ਬਣਾਏ ਗਏ ਅਤੇ ਉਸ ਤੋਂ ਬਾਅਦ ਬੱਚਿਆਂ ਵਾਸਤੇ ਸਮਾਰਟ ਕਲਾਸ ਰੂਮ ਬਣਾਏ ਗਏ ਹਨ।

ਇਸ ਤੋਂ ਬਾਅਦ ਸਰਕਾਰ ਵੱਲੋਂ ਅਧਿਆਪਕਾਂ ਵਾਸਤੇ ਵੀ ਸਮਾਰਟ ਰੂਮ ਬਣਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਸੀ। ਇਸ ਸਕੀਮ ਦੇ ਤਹਿਤ ਹੀ ਹੁਣ ਸਕੂਲਾਂ ਵਿਚ ਰਿਸੈੱਪਸ਼ਨ ਤਿਆਰ ਕਰਨ ਵਾਸਤੇ 88 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਯੋਜਨਾ ਦੇ ਅਧੀਨ ਪਹਿਲੇ ਗੇੜ ਦੌਰਾਨ 735 ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਤਿਆਰ ਕਰਨ ਦਾ ਐਲਾਨ ਕੀਤਾ ਗਿਆ ਹੈ।



error: Content is protected !!