ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਥੇ ਹੀ ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਨੇ ਦੁਨੀਆਂ ਦੇ ਹਰ ਇੱਕ ਦੇਸ਼ ਨੂੰ ਪ੍ਰਭਾਵਿਤ ਕੀਤਾ ਹੈ। ਉੱਥੇ ਹੀ ਇਸ ਦੇ ਚਲਦਿਆਂ ਹੋਇਆਂ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਇਸ ਕਰੋਨਾ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਸਨ ਉੱਥੇ ਹੀ ਕਈ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਸੀ। ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਲੋਕਾਂ ਨੂੰ ਪ੍ਰਭਾਵਿਤ ਹੋਣ ਤੋਂ ਬਚਾਇਆ ਜਾ ਸਕੇ।
ਸਾਰੇ ਦੇਸ਼ਾਂ ਵਿੱਚ ਕਰੋਨਾ ਟੀਕਾਕਰਣ ਨੀਤੀ ਨੂੰ ਤੇਜ਼ ਕਰ ਦਿੱਤਾ ਗਿਆ ਸੀ ਜਿਸ ਸਦਕਾ ਕਰੋਨਾ ਦੇ ਪਸਾਰ ਨੂੰ ਰੋਕਿਆ ਜਾ ਸਕੇ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਜਿਥੇ ਵਿਦਿਅਕ ਅਦਾਰਿਆਂ ਨੂੰ ਸਖਤ ਹਦਾਇਤਾਂ ਦੇ ਅਨੁਸਾਰ ਖੋਲਿਆ ਗਿਆ ਸੀ। ਉਥੇ ਹੀ ਪਹਿਲਾਂ ਅਧਿਆਪਕਾਂ ਦਾ ਅਤੇ ਫਿਰ ਵਿਦਿਆਰਥੀਆਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਸੀ।
ਹੁਣ ਸਕੂਲ ਵਿੱਚ ਜਬਰਦਸਤੀ ਗੇਟ ਬੰਦ ਕਰਕੇ 150 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਹੈ ਜਿਥੇ 50 ਬੱਚਿਆਂ ਦੀ ਸਿਹਤ ਖਰਾਬ ਹੋਣ ਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਅਲੀਗੜ੍ਹ ਦੇ ਇਕ ਸਰਕਾਰੀ ਸਕੂਲ ਵਿਚ ਜਬਰਦਸਤੀ ਸਕੂਲ ਵਿਚ ਪੜ੍ਹਨ ਵਾਲੇ 150 ਵਿਦਿਆਰਥੀਆਂ ਦਾ ਟੀਕਾਕਰਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਬੱਚਿਆਂ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਗੇਟ ਬੰਦ ਕਰਕੇ ਉਨ੍ਹਾਂ ਦਾ ਜਬਰਦਸਤੀ ਟੀਕਾਕਰਨ ਕੀਤਾ ਗਿਆ ਹੈ।
ਉੱਥੇ ਹੀ ਇਸ ਦੇ ਕਾਰਨ 50 ਬੱਚਿਆਂ ਦੀ ਸਿਹਤ ਖਰਾਬ ਹੋ ਗਈ ਅਤੇ ਟੀਕਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੱਟਮਾਰ ਕਰਕੇ ਟੀਕਾਕਰਨ ਕੀਤਾ ਗਿਆ ਹੈ ਜਿੱਥੇ ਬੱਚਿਆਂ ਨੂੰ ਉਲਟੀਆਂ ਦਸਤ ਅਤੇ ਤੇਜ਼ ਬੁਖ਼ਾਰ ਟੀਕਾਕਰਨ ਤੋਂ ਬਾਅਦ ਹੋਇਆ ਹੈ। ਉਥੇ ਹੀ ਮਾਪੇ ਵੀ ਇਤਰਾਜ਼ ਜ਼ਾਹਿਰ ਕਰ ਰਹੇ ਹਨ ਕਿ ਉਨ੍ਹਾਂ ਦੀ ਇਜ਼ਾਜ਼ਤ ਤੋਂ ਬਿਨਾਂ ਉਨ੍ਹਾਂ ਦੇ ਬੱਚਿਆਂ ਦਾ ਟੀਕਾਕਰਨ ਕਿਉਂ ਕੀਤਾ ਗਿਆ।
Home ਤਾਜਾ ਜਾਣਕਾਰੀ ਸਕੂਲ ਚ ਇਥੇ ਜ਼ਬਰਦਸਤੀ ਗੇਟ ਬੰਦ ਕਰ 150 ਬੱਚਿਆਂ ਨੂੰ ਲਗਾਈ ਵੈਕਸੀਨ, 50 ਦੀ ਸਿਹਤ ਖਰਾਬ ਹੋਣ ਤੇ ਕਰਾਇਆ ਹਸਪਤਾਲ ਦਾਖਿਲ
ਤਾਜਾ ਜਾਣਕਾਰੀ