BREAKING NEWS
Search

ਸਜ ਵਿਆਹੀ ਕੁੜੀ ਦੇ ਸੋਹਰਿਆਂ ਤੋਂ ਮਾਪਿਆਂ ਨੂੰ ਆਇਆ ਅਜਿਹਾ ਫੋਨ ਪਹੁੰਚ ਕੇ ਦੇਖਿਆ ਪਈ ਹੱਥਾਂ ਪੈਰਾਂ ਦੀ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਮਾਪੇ ਆਪਣੀਆਂ ਧੀਆਂ ਦਾ ਵਿਆਹ ਇਹ ਸੋਚ ਕੇ ਕਰਦੇ ਹਨ ਕਿ ਉਨ੍ਹਾਂ ਦੀ ਧੀ ਆਪਣੇ ਸਹੁਰੇ ਪਰਿਵਾਰ ਜਾ ਕੇ ਖ਼ੁਸ਼ ਰਹੇ । ਬਹੁਤ ਸਾਰੇ ਸੁਪਨੇ ਅੱਖਾਂ ਵਿੱਚ ਸੰਜੋਈ ਲੜਕੀਆਂ ਆਪਣੇ ਸਹੁਰੇ ਘਰ ਜਾਂਦੀਆਂ ਨੇ ਪਰ ਕਈ ਵਾਰ ਅੱਗਿਓਂ ਉਨ੍ਹਾਂ ਨੂੰ ਅਜਿਹਾ ਪਰਿਵਾਰ ਮਿਲਦਾ ਹੈ ਹੋ ਉਨ੍ਹਾਂ ਦੀ ਪੂਰੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ । ਅਜਿਹਾ ਹੀ ਅੱਜ ਇਕ ਮਾਮਲਾ ਪੰਜਾਬ ਦੇ ਜ਼ਿਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਜਿੱਥੇ ਕਿ ਕੁਝ ਸਮਾਂ ਪਹਿਲਾਂ ਵਿਆਹੀ ਲੜਕੀ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਜ਼ਹਿਰੀਲਾ ਚੀਜ਼ ਨਿਗਲ ਕੇ ਆਤਮ ਹੱਤਿਆ ਕਰਲੀ । ਜਿਸ ਦੇ ਚੱਲਦੇ ਹੁਣ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਲੜਕੀ ਦੇ ਸਹੁਰੇ ਪਰਿਵਾਰ ਤੇ ਉੱਪਰ ਦੋਸ਼ ਲਗਾਏ ਜਾ ਰਹੇ ਹਨ ਕਿ ਲੜਕੀ ਨੂੰ ਜ਼ਬਰਦਸਤੀ ਜ਼ਹਿਰੀਲਾ ਪਦਾਰਥ ਦੇ ਕੇ ਉਨ੍ਹਾਂ ਵੱਲੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ।

ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਲੜਕੀ ਦੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਤੇਲ ਚ ਕੇਸ ਦਰਜ ਕਰ ਲਿਆ ਗਿਆ ਹੈ । ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫਤ ਚੋਂ ਬਾਹਰ ਹਨ ।

ਉਥੇ ਹੀ ਲੜਕੀ ਦੇ ਪਿਤਾ ਵੱਲੋਂ ਪੁਲੀਸ ਨੂੰ ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਸਦੀ ਲੜਕੀ ਨਰਿੰਦਰ ਕੌਰ ਦਾ ਪਿਆ ਸੱਤ ਦਸੰਬਰ 2021 ਨੂੰ ਗੋਬਿੰਦ ਸਿੰਘ ਦੇ ਨਾਲ ਹੋਇਆ ਸੀ ਵਿਆਹ ਸਮੇਂ ਉਸ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਸੀ ਤੇ ਉਸ ਦੀ ਲੜਕੀ ਨੇ ਕਈ ਵਾਰ ਉਸਦੇ ਕੋਲ ਦੱਸਿਆ ਕਿ ਉਸ ਦਾ ਪਤੀ ਗੋਬਿੰਦ ਸਿੰਘ ਸਮੇਤ ਉਸ ਦੇ ਪਰਿਵਾਰਕ ਮੈਂਬਰ ਉਸ ਕੋਲੋਂ ਕਾਰ ਦੀ ਮੰਗ ਕਰ ਰਹੇ ਸਨ । ਜਿਸ ਕਾਰਨ ਉਸ ਨੂੰ ਕਾਫੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪਰ ਉਨ੍ਹਾਂ ਆਪਣੀ ਧੀ ਦੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕਰਕੇ ਉਸ ਨੂੰ ਸਮਝਾ ਬੁਝਾ ਕੇ ਵਾਪਸ ਭੇਜ ਦਿੱਤਾ ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਖ਼ਬਰ ਪ੍ਰਾਪਤ ਹੋਈ ਹੈ ਕਿ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਚੁੱਕੀ ਹੈ, ਜਿਸ ਦੇ ਕਾਰਨ ਹੁਣ ਉਨ੍ਹਾਂ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਕਾਰਨ ਉਸ ਦੀ ਉਸ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ । ਫਿਲਹਾਲ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ।



error: Content is protected !!