ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਵੱਖ-ਵੱਖ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿਨ੍ਹਾਂ ਵੱਲੋਂ ਕੀਤੀ ਗਈ ਮਿਹਨਤ ਦੇ ਸਦਕਾ ਉਨ੍ਹਾਂ ਵੱਲੋਂ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਦਿਨ ਰਾਤ ਮਿਹਨਤ ਕੀਤੀ ਗਈ ਹੈ। ਪਰ ਅਜਿਹੀਆਂ ਹਸਤੀਆਂ ਕੁਝ ਕਾਰਨਾਂ ਦੇ ਚੱਲਦਿਆਂ ਹੋਇਆਂ ਜਿੱਥੇ ਕਈ ਵਾਰ ਵਿਵਾਦਾਂ ਵਿਚ ਫਸ ਜਾਂਦੀਆਂ ਹਨ ਉਥੇ ਹੀ ਉਨ੍ਹਾਂ ਨੂੰ ਭਾਰੀ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀਆਂ ਹਸਤੀਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ।
ਹੁਣ ਸਪਨਾ ਚੌਧਰੀ ਬਾਰੇ ਇਹ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ,ਜਿਥੇ ਇਸ ਕਾਰਨ ਮੁਸ਼ਕਲਾਂ ਵਧ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਡਾਂਸਰ ਸਪਨਾ ਚੌਧਰੀ ਜਿੱਥੇ ਅਕਸਰ ਹੀ ਖਬਰਾਂ ਦੇ ਵਿਚ ਬਣੀ ਰਹਿੰਦੀ ਹੈ ਉਥੇ ਹੀ ਉਨ੍ਹਾਂ ਵੱਲੋਂ ਰਿਐਲਿਟੀ ਸ਼ੋਅ ਬਿਗ ਬੌਸ ਵਿਚ ਵੀ ਹਿੱਸਾ ਲਿਆ ਗਿਆ ਸੀ। ਜਿੱਥੇ ਦਰਸ਼ਕਾਂ ਵੱਲੋਂ ਉਨ੍ਹਾਂ ਨੂੰ ਖੂਬ ਪਸੰਦ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਹ ਲਗਾਤਾਰ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ। ਉੱਥੇ ਹੀ ਹੁਣ ਉਨ੍ਹਾਂ ਦੀਆਂ ਇਕ ਡਾਂਸ ਪ੍ਰੋਗਰਾਮ ਨੂੰ ਲੈ ਕੇ ਮੁਸ਼ਕਲਾਂ ਵਧ ਗਈਆਂ ਹਨ।
ਜਿੱਥੇ ਲਖਨਊ ਦੇ ਵਿਚ 14 ਅਕਤੂਬਰ 2018 ਨੂੰ ਸਪਨਾ ਚੌਧਰੀ ਦਾ ਇਕ ਪ੍ਰੋਗਰਾਮ ਕਰਵਾਇਆ ਜਾਣਾ ਸੀ ਜਿਸ ਦੀਆਂ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਸਨ ਅਤੇ ਲੋਕਾਂ ਨੇ ਆਨਲਾਈਨ ਅਤੇ ਔਫਲਾਈਨ 300 ਰੁਪਏ ਵਿੱਚ ਟਿਕਟਾਂ ਵੀ ਖਰੀਦ ਲਈਆਂ ਸਨ। ਪਰ ਉਸ ਸਮੇਂ ਸਪਨਾ ਚੌਧਰੀ ਉਸ ਪ੍ਰੋਗਰਾਮ ਵਿੱਚ ਨਹੀਂ ਪਹੁੰਚੀ ਸੀ ਅਤੇ ਨਾ ਹੀ ਲੋਕਾਂ ਦੇ ਪੈਸੇ ਵਾਪਸ ਦਿੱਤੇ ਗਏ ਸਨ।
ਜਿੱਥੇ ਲੋਕਾਂ ਦੇ ਹੰਗਾਮੇ ਨੂੰ ਦੇਖਦੇ ਹੋਏ ਸਪਨਾ ਚੌਧਰੀ ਦੇ ਖਿਲਾਫ਼ ਅਦਾਲਤ ਵਿਚ ਮਾਮਲਾ ਦਰਜ ਕੀਤਾ ਗਿਆ ਸੀ ਉੱਥੇ ਹੀ ਹੁਣ ਇਸ ਮਾਮਲੇ ਨੂੰ ਲੈ ਕੇ ਡਾਂਸਰ ਸਪਨਾ ਚੌਧਰੀ ਅਤੇ 5 ਹੋਰ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜਿਥੇ ਇਸ ਮਾਮਲੇ ਨੂੰ ਲੈ ਕੇ ਸਪਨਾ ਚੌਧਰੀ ਵੱਲੋਂ ਆਤਮਸਮਰਪਣ ਵੀ ਕੀਤਾ ਗਿਆ ਸੀ। ਕੁਝ ਸਮੇਂ ਬਾਅਦ ਉਸ ਨੂੰ ਰਿਹਾ ਕਰ ਦਿੱਤਾ ਗਿਆ ਸੀ ਇਸ ਮਾਮਲੇ ਦੇ ਵਿਚ ਹੁਣ 12 ਦਸੰਬਰ ਨੂੰ ਇਸ ਦੀ ਅਗਲੀ ਸੁਣਵਾਈ ਕਰਵਾਏ ਜਾਣ ਦੇ ਆਦੇਸ਼ ਲਖਨਊ ਦੀ ਹਾਈ ਕੋਰਟ ਦੀ ਬੈਂਚ ਵੱਲੋਂ ਜਾਰੀ ਕੀਤੇ ਗਏ ਹਨ।
ਤਾਜਾ ਜਾਣਕਾਰੀ