ਰਾਜ ‘ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਗ੍ਰਾਮ ਪੰਚਾਇਤ 2018 ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਸਰਪੰਚ ਅਤੇ ਪੰਚ ਨੂੰ ਅਲੱਗ-ਅਲੱਗ ਚੋਣ ਨਿਸ਼ਾਨ ਜਾਰੀ ਹੋਣਗੇ। ਚੋਣ ਕਮਿਸ਼ਨ ਵੱਲੋਂ ਇਹ ਕਿਹਾ ਗਿਆ ਹੈ ਕਿ ਇਕੋ ਜਿਹੇ ਚੋਣ ਨਿਸ਼ਾਨ ਜਾਰੀ ਹੋਣ ਕਾਰਨ ਵੋਟਰਾਂ ‘ਚ ਉਲਝਣ ਪੈਦਾ ਹੋਣ ਦੀ ਸੰਭਾਵਨਾ ਹੈ।
ਰਾਜ ਚੋਣ ਕਮਿਸ਼ਨ ਪੰਜਾਬ ਸਕੱਤਰ ਦੇ ਹਸਤਾਖਰਾਂ ਹੇਠ ਮਿਤੀ 17 ਦਸੰਬਰ ਨੂੰ ਪੱਤਰ ਨੰ. ਰਚਕ.ਐਸ.ਏ./2018/10544-65 ਪੱਤਰ ਜਾਰੀ ਕਰ ਕੇ ਇਸ ਸਬੰਧੀ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰਾਂ ਨੂੰ ਇਨ੍ਹਾਂ ਆਦੇਸ਼ਾਂ ਨੂੰ ਰਾਜ ਦੇ ਸਮੂਹ ਰਿਟਰਨਿੰਗ ਅਫ਼ਸਰ/ ਸਹਾਇਕ ਰਿਟਰਨਿੰਗ ਅਫ਼ਸਰਾਂ ਦੀ ਪਾਲਣਾ ਹਿੱਤ ਧਿਆਨ ‘ਚ ਲਿਆਉਣ ਲਈ ਕਿਹਾ ਗਿਆ ਹੈ ਤਾਂ ਕਿ ਗ੍ਰਾਮ ਪੰਚਾਇਤ ਦੀਆਂ ਚੋਣਾਂ ‘ਚ ਸਰਪੰਚ ਅਤੇ ਪੰਚ ਨੂੰ ਅਲੱਗ ਅਲੱਗ ਚੋਣ ਨਿਸ਼ਾਨ ਜਾਰੀ ਕੀਤੇ ਜਾ ਸਕਣ।
ਰਾਜ ਚੋਣ ਕਮਿਸ਼ਨਰ, ਪੰਜਾਬ ਦੇ ਤਰਜਮਾਨ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਦਸੰਬਰ 2018 ਨੂੰ , ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 21 ਦਸੰਬਰ ਹੈ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ।
ਵੋਟਾਂ 30 ਦਸੰਬਰ 2018 ਨੂੰ ਸਵੇਰੇ 8 ਤੋਂ ਸ਼ਾਮੀਂ 4 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਤੋਂ ਬਾਅਦ ਗਿਣਤੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ 13276 ਪੰਚਾਇਤਾਂ ਲਈ 13276 ਸਰਪੰਚ ਤੇ 83831 ਪੰਚ ਚੁਣੇ ਜਾਣਗੇ।ਪੰਜਾਬ ਵਿਚ ਕੁੱਲ 1,27,87395 ਰਜਿਸਟਰਡ ਵੋਟਰ ਹਨ, ਕਮਿਸ਼ਨ ਨੇ ਸਰਪੰਚ ਦੀ ਚੋਣ ਲੜ ਰਹੇ ਉਮੀਦਵਾਰ ਲਈ ਖਰਚ ਦੀ ਹੱਦ 30 ਹਜ਼ਾਰ ਅਤੇ ਪੰਚ ਦੀ ਚੋਣ ਲੜਨ ਵਾਲਿਆਂ ਲਈ 20 ਹਜ਼ਾਰ ਰੁਪਏ ਤੈਅ ਕੀਤੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਵਾਇਰਲ