BREAKING NEWS
Search

ਸ਼੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਆਈ ਵੱਡੀ ਖਬਰ , ਏਨੀ ਤਰੀਕ ਤੋਂ ਖੁੱਲਣ ਜਾ ਰਹੇ ਕਿਵਾੜ

ਆਈ ਤਾਜਾ ਵੱਡੀ ਖਬਰ 

ਜਿਸ ਤਰੀਕੇ ਦੇ ਨਾਲ ਮੌਸਮ ਕਾਫੀ ਸੁਹਾਵਨਾ ਹੁੰਦਾ ਜਾ ਰਿਹਾ ਹੈ, ਉਸਦੇ ਚਲਦੇ ਵੱਡੀ ਗਿਣਤੀ ਦੇ ਵਿੱਚ ਲੋਕ ਧਾਰਮਿਕ ਸਥਾਨਾਂ ਤੇ ਯਾਤਰਾ ਕਰਨ ਦੇ ਲਈ ਪਹੁੰਚਦੇ ਪਏ ਹਨ। ਇਹਨਾਂ ਦਿਨੀ ਧਾਰਮਿਕ ਸਥਾਨਾਂ ਉੱਪਰ ਲੋਕਾਂ ਦੀ ਕਾਫੀ ਭੀੜ ਵੇਖਣ ਨੂੰ ਮਿਲਦੀ ਪਈ ਹੈ, ਤੇ ਧਾਰਮਿਕ ਸਥਾਨ ਵੀ ਬਹੁਤ ਹੀ ਖੂਬਸੂਰਤ ਤਰੀਕੇ ਦੇ ਨਾਲ ਸਜਾਏ ਹੋਏ ਹਨ। ਇਸੇ ਵਿਚਾਲੇ ਸ਼੍ਰੀ ਹੇਮਕੁੰਡ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ, ਕਿਉਂਕਿ ਹੁਣ ਸ਼੍ਰੀ ਹੇਮਕੁੰਡ ਸਾਹਿਬ ਦੇ ਕਿਵਾੜ ਖੁੱਲਣ ਜਾ ਰਹੇ ਹਨ, ਜਿਸ ਕਾਰਨ ਸ਼ਰਧਾਲੂ ਕਾਫੀ ਖੁਸ਼ ਨਜ਼ਰ ਆ ਰਹੇ ਹਨ।

ਜ਼ਿਕਰਯੋਗ ਹੈ ਕਿ 25 ਮਈ ਤੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਸ਼ੁਰੂ ਹੋ ਜਾਵੇਗੀ । ਇਸ ਲਈ ਤਿਆਰੀਆਂ ਜੰਗੀ ਪੱਧਰ ਉਪਰ ਚੱਲ ਰਹੀਆਂ ਹਨ, ਸ਼ਰਧਾਲੂ ਹੁਣ ਇਸ ਯਾਤਰਾ ਨੂੰ ਕਰਨ ਦੇ ਲਈ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਦੂਜੇ ਪਾਸੇ ਬਰਫ਼ ਹਟਾਉਣ ਦਾ ਕੰਮ ਆਮ ਤੌਰ ‘ਤੇ ਭਾਰਤੀ ਫੌਜ ਵੱਲੋਂ ਵੀ ਕੀਤਾ ਜਾਂਦਾ ਤੇ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਂਦੇ ਰਾਹ ਉਪਰੋਂ ਬਰਫ ਹਟਾਉਣ ਦਾ ਕੰਮ 20 ਅਪਰੈਲ ਤੋਂ ਸ਼ੁਰੂ ਹੋ ਜਾਏਗਾ । ਭਾਰਤੀ ਫੌਜ ਦੇ ਜਵਾਨ ਬਰਫ ਕੱਟ ਕੇ ਸੰਗਤ ਲਈ ਰਸਤਾ ਤਿਆਰ ਕਰਨ ਲਈ 20 ਅਪ੍ਰੈਲ ਨੂੰ ਗੁਰਦੁਆਰਾ ਗੋਬਿੰਦ ਘਾਟ ਵਿਖੇ ਪਹੁੰਚਣਗੇ, ਜੋ 20 ਮਈ ਤੱਕ ਸਮੁੱਚੇ ਰਸਤੇ ਤਿਆਰ ਕਰਨਗੇ।

ਦੱਸ ਦਈਏ ਕਿ ਵਿਸ਼ਵ ਪ੍ਰਸਿੱਧ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੀਰਥ ਯਾਤਰਾ ਤੋਂ ਪਹਿਲਾਂ ਫੌਜ ਦੇ ਜਵਾਨਾਂ ਨੇ ਬਰਫਬਾਰੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਰਗ ਦਾ ਨਿਰੀਖਣ ਵੀ ਕੀਤਾ ਹੈ। ਗੁਰਦੁਆਰਾ ਸਾਹਿਬ ਲਗਭਗ 12 ਤੋਂ 15 ਫੁੱਟ ਤੱਕ ਬਰਫ਼ ਨਾਲ ਢਕਿਆ ਹੋਇਆ ਹੈ।

ਗੁਰਦੁਆਰੇ ਦੀ ਪਹਿਲੀ ਮੰਜ਼ਿਲ ਤਾਂ ਪੂਰੀ ਤਰ੍ਹਾਂ ਬਰਫ ਵਿੱਚ ਹੈ ਤੇ ਸਰੋਵਰ ਵੀ ਬਰਫ ਨਾਲ ਢਕਿਆ ਹੋਇਆ ਹੈ। ਸੋਂ ਗੁਰਦੁਆਰਾ ਸਾਹਿਬ ਦੇ ਕਿਵਾੜ 25 ਮਈ ਨੂੰ ਖੋਲ੍ਹੇ ਜਾਣਗੇ ਅਤੇ 10 ਅਕਤੂਬਰ ਨੂੰ ਬੰਦ ਕੀਤੇ ਜਾਣਗੇ। ਜਿਸਦੇ ਲਈ ਸੂਬਾ ਸਰਕਾਰ ਵੱਲੋਂ ਸਹਿਮਤੀ ਦੇ ਦਿੱਤੀ ਗਈ ਹੈ। ਇਸ ਨੂੰ ਲੈ ਕੇ ਸਾਰੀਆਂ ਤਿਆਰੀਆਂ ਵੀ ਆਰੰਭ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਸ਼ਰਧਾਲੂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਸ ਪਵਿੱਤਰ ਸਥਾਨ ਤੇ ਪਹੁੰਚ ਕੇ ਗੁਰੂ ਮਹਾਰਾਜ ਜੀ ਦੇ ਦਰਸ਼ਨ ਕਰ ਸਕਣ l



error: Content is protected !!