ਆਈ ਤਾਜ਼ਾ ਵੱਡੀ ਖਬਰ
ਅੱਜਕਲ ਬੱਚਿਆਂ ਨਾਲ ਵਾਪਰਨ ਵਾਲੇ ਹਾਦਸਿਆ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿੱਥੇ ਬਹੁਤ ਸਾਰੇ ਬੱਚਿਆਂ ਨੂੰ ਅਗਵਾ ਕਰਨ ਵਰਗੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਜਿੱਥੇ ਕੁਝ ਬੱਚੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਕੁੱਝ ਬੱਚੇ ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਵੀ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੇ ਹਨ ਜਿਸ ਨੂੰ ਦੇਖਦੇ ਹੋਏ ਸਾਰੇ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰਾਂ ਦੇ ਸਵਾਲ ਖੜੇ ਹੋ ਜਾਂਦੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਪੈਸੇ ਦੇ ਲਾਲਚ ਵਿੱਚ ਆ ਕੇ ਕਈ ਬੱਚਿਆਂ ਨੂੰ ਅਗਵਾ ਕਰ ਲਿਆ ਜਾਂਦਾ ਹੈ। ਜਿੱਥੇ ਪੈਸੇ ਨਾ ਮਿਲਣ ਤੇ ਬਹੁਤ ਸਾਰੇ ਮਾਸੂਮ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਮਾਪਿਆਂ ਨੂੰ ਵੀ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਇੱਥੇ ਸਾਧੂ ਨੂੰ ਬੱਚਾ ਚੋਰੀ ਕਰਨ ਦਾ ਆਖ ਕੇ ਕੁਟਾਪਾ ਚਾੜਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਛੱਤੀਸਗੜ੍ਹ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਲੋਕਾਂ ਵੱਲੋਂ ਸ਼ਰਾਬ ਦੇ ਨਸ਼ੇ ਵਿੱਚ ਦੁਰਗ ਜਿਲੇ ਵਿੱਚ ਤਿੰਨ ਸਾਧੂਆ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਜਿੱਥੇ ਇੱਕ ਸਾਧੂ ਦਾ ਸਿਰ ਵੀ ਫਟ ਗਿਆ ਹੈ ਅਤੇ ਇਸ ਸਮੇਂ ਇਹ ਤਿੰਨੇ ਸਾਧੂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਜਿੱਥੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ ਉਥੇ ਹੀ ਸੋਸ਼ਲ ਮੀਡੀਆ ਤੇ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਚਰਚਾ ਵਿਚ ਆਇਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਚੜੌਦਾ ਇਲਾਕੇ ਵਿੱਚ ਤਿੰਨ ਸਾਧੂ ਆ ਰਹੇ ਸਨ ਉਸ ਸਮੇਂ ਹੀ ਕਿਸੇ ਵੱਲੋਂ ਇਹ ਆਖ ਕੇ ਰੌਲਾ ਪਾ ਦਿੱਤਾ ਗਿਆ ਕਿ ਇਹ ਸਾਧੂ ਬੱਚਾ ਚੋਰੀ ਕਰਨ ਵਾਲੇ ਹਨ। ਜਿੱਥੇ ਲੋਕਾਂ ਦੀ ਭੀੜ ਵੱਲੋਂ ਇਨ੍ਹਾਂ ਸਾਧੂਆ ਦੀ ਕੁੱਟਮਾਰ ਕੀਤੀ ਗਈ ਅਤੇ ਇਕ ਪੁਲਸ ਮੁਲਾਜ਼ਮ ਵੱਲੋਂ ਮੌਕੇ ਤੇ ਪਹੁੰਚ ਕੇ ਉਨ੍ਹਾਂ ਦਾ ਬਚਾਅ ਕੀਤਾ ਗਿਆ ਅਤੇ ਟੈਕਸੀ ਵਿੱਚ ਬਿਠਾਇਆ ਗਿਆ।
ਜਿਸ ਸਮੇਂ ਤੱਕ ਹੋਰ ਪੁਲ਼ਸ ਉਨ੍ਹਾਂ ਦੇ ਕੋਲ ਪਹੁੰਚਦੀ , ਉਸ ਤੋਂ ਪਹਿਲਾਂ ਹੀ ਲੋਕਾਂ ਵੱਲੋਂ ਉਸ ਜਗ੍ਹਾ ਤੇ ਪਹੁੰਚ ਕੇ ਵੀ ਸਾਧੂਆਂ ਦੀ ਕੁੱਟਮਾਰ ਕੀਤੀ ਗਈ,ਉਨ੍ਹਾਂ ਦਾ ਕੋਈ ਵੀ ਅਪਰਾਧੀ ਰਿਕਾਰਡ ਨਹੀਂ ਹੈ ਅਤੇ ਉਹ ਰਾਜਸਥਾਨ ਦੇ ਅਲਵਰ ਜ਼ਿਲੇ ਦੇ ਰਹਿਣ ਵਾਲੇ ਹਨ। ਜੋ ਕਾਫੀ ਸਮੇਂ ਤੋਂ ਇਸ ਜਗਾ ਰੇਲਵੇ ਜ਼ੋਨ ਚੜੌਦਾ ਦੇ ਵਿੱਚ ਕਿਰਾਏ ਦੇ ਮਕਾਨ ਤੇ ਰਹਿ ਰਹੇ ਹਨ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ