BREAKING NEWS
Search

ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਅੱਜ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ 2022 ਵਿਚ ਹੋਣ ਵਾਲੀਆਂ ਚੋਣਾਂ ਲਈ ਰਣਨੀਤੀਆਂ ਵੀ ਉਲੀਕੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਹੋਰ ਵੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵਿੱਚ ਬਹਿਬਲ ਕਲਾ ਗੋਲੀ ਕਾਂਡ ਨੂੰ ਲੈ ਕੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਚਰਚਾ ਵਿਚ ਹਨ। ਕਿਉਂਕਿ ਉਨ੍ਹਾਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਹਾਈ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਜਿਸ ਕਾਰਨ ਸ਼ਹੀਦ ਪਰਿਵਾਰਾਂ ਅਤੇ ਸਮੁੱਚੇ ਇਨਸਾਫ਼ ਪਸੰਦ ਲੋਕਾਂ ਵੱਲੋਂ ਕੀਤੀ ਜਾ ਰਹੀ ਉਡੀਕ ਨੂੰ ਲੈ ਕੇ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ।

ਕਿਉਂਕਿ ਭਰਿਸ਼ਟ ਸਿਸਟਮ ਵੱਲੋਂ ਇਮਾਨਦਾਰ ਪੁਲਿਸ ਅਫਸਰ ਨੂੰ ਬਦਨਾਮ ਕਰਨ ਦੀ ਕੋਈ ਕਸਰ ਨਹੀਂ ਛੱਡੀ ਗਈ। ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੇ ਅੱਜ ਕਰਤਾ ਇਹ ਵੱਡਾ ਐਲਾਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਗਈ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ।ਉੱਥੇ ਹੀ ਸਾਰਾ ਸਿੱਖ ਪੰਥ ਉਨ੍ਹਾਂ ਦੀ ਕਾਰਗੁਜਾਰੀ ਤੋਂ ਖੁਸ਼ ਹੈ। ਅੱਜ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਸ ਤੋਂ ਬਾਅਦ ਉਨ੍ਹਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਸਲ ਜੰਗ ਹੁਣ ਸ਼ੁਰੂ ਹੋਈ ਹੈ। ਉਨ੍ਹਾਂ ਦੀ ਬਿਹਤਰੀਨ ਕਾਰਗੁਜ਼ਾਰੀ ਲਈ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ।

ਉਨ੍ਹਾਂ ਦੀ ਪ੍ਰਸੰਸਾ ਕਰਦਿਆਂ ਹੋਇਆਂ ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਮਿਹਨਤ ਨੂੰ ਫਲ ਲੱਗਣ ਦਾ ਸਮਾਂ ਆਇਆ ਤਾਂ ਉਨ੍ਹਾਂ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ। ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਕਿਹਾ ਗਿਆ ਕੇ ਜੋ ਲੋਕ ਮੇਰੇ ਤੇ ਦੋਸ਼ ਲਗਾ ਰਹੇ ਸਨ ਉਨ੍ਹਾਂ ਨੂੰ ਜਵਾਬ ਮਿਲ ਗਿਆ ਹੈ ਮੈ ਆਪਣੀ ਨੌਕਰੀ ਤੋਂ ਅਸਤੀਫਾ ਨਵੀਂ ਜੰਗ ਦੀ ਸ਼ੁਰੂਆਤ ਕਰਨ ਲਈ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਿਆਂ ਦੇ ਵਪਾਰੀਆਂ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਨਵਾਂ ਪੰਜਾਬ ਬਣਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਫ਼ਰੀਦਕੋਟ ਜ਼ਿਲ੍ਹਾ ਅਦਾਲਤ ਵਿਚ ਸਬੂਤ ਦੇਖ ਕੇ ਫੈਸਲਾ ਹੁੰਦਾ ਤਾਂ ਮੈਨੂੰ ਕੋਈ ਦੁੱਖ ਨਹੀਂ ਸੀ। ਉਨ੍ਹਾਂ ਕਿਹਾ ਕਿ ਜੋ ਲੋਕ ਬੇਅਦਬੀ ਕਰਵਾ ਸਕਦੇ ਹਨ ਉਹ ਕੁਝ ਵੀ ਕਰ ਸਕਦੇ ਹਨ। ਇਨਸਾਫ ਦੀ ਲੜਾਈ ਅੱਜ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਫੈਸਲੇ ਤੇ ਕੋਈ ਬਿਆਨ ਨਹੀਂ ਦੇਣਾ ਚਾਹੁੰਦਾ ਪਰ ਮੇਰੇ ਵੱਲੋਂ ਕੀਤੀ ਇਕ ਇਕ ਲਾਈਨ ਸਬੂਤ ਹੈ।



error: Content is protected !!