BREAKING NEWS
Search

ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਬਾਦਲ ਨੇ ਚੰਨੀ ਪ੍ਰੀਵਾਰ ਬਾਰੇ ਦਿੱਤਾ ਇਹ ਵੱਡਾ ਬਿਆਨ ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਉਨ੍ਹਾਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ਵਿੱਚ ਹਰ ਰੋਜ਼ ਕਈ ਵੱਡੇ ਧਮਾਕੇ ਹੋ ਰਹੇ ਹਨ । ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਕਿ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਜਿੱਤ ਹਾਸਲ ਕੀਤੀ ਜਾ ਸਕੇ । ਗੱਲ ਕੀਤੀ ਜਾਵੇ ਜੇਕਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਤਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਇਨ੍ਹਾਂ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਹਨ । ਵੱਖ ਵੱਖ ਥਾਵਾਂ ਤੇ ਵੱਖਰੇ ਵੱਖਰੇ ਢੰਗ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਲੋਕਾਂ ਨੂੰ ਭਰਮਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਉੱਥੇ ਹੀ ਚਰਨਜੀਤ ਸਿੰਘ ਚੰਨੀ ਵੀ ਇਨ੍ਹਾਂ ਚੋਣਾਂ ਦੇ ਵਿੱਚ ਕਾਫੀ ਰੁੱਝੇ ਹੋਏ ਦਿਖਾਈ ਦੇ ਰਹੇ ਹਨ ।

ਪਰ ਈ ਡੀ ਦੇ ਵੱਲੋਂ ਵੱਖ ਵੱਖ ਥਾਵਾਂ ਤੇ ਕੀਤੀ ਗਈ ਛਾਪੇਮਾਰੀ ਦੌਰਾਨ ਚੋਂ ਕਰੋੜਾਂ ਰੁਪਏ ਦੀ ਨਕਦੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ ਬਰਾਮਦ ਹੋਈ ਹੈ, ਉਸ ਦੇ ਚੱਲਦੇ ਹੁਣ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਵੱਲੋਂ ਲਗਾਤਾਰ ਚਰਨਜੀਤ ਸਿੰਘ ਚੰਨੀ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਇਸੇ ਵਿਚਕਾਰ ਹੁਣ ਬੀਬਾ ਹਰਸਿਮਰਤ ਕੌਰ ਬਾਦਲ ਨੇ ਚੰਨੀ ਦੇ ਪਰਿਵਾਰ ਬਾਰੇ ਇਕ ਅਜਿਹਾ ਬਿਆਨ ਦਿੱਤਾ ਹੈ ਜਿਸ ਦੀ ਚਰਚਾ ਚਾਰੇ ਪਾਸੇ ਛਿੜ ਚੁੱਕੀ ਹੈ । ਦਰਅਸਲ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਗਏ ਹਨ ।

ਉਨ੍ਹਾਂ ਕਿਹਾ ਕਿ ਈਡੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੀ ਰਿਹਾਇਸ਼ ਤੇ ਮਾਰੇ ਗਏ ਛਾਪੇ ਦੌਰਾਨ ਜੋ ਕਰੋੜਾਂ ਰੁਪਿਆ ਦੀ ਬਰਾਮਦਗੀ ਇਹ ਸਾਫ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸੂਬੇ ਵਿੱਚ ਰੇਤ ਮਾਫ਼ੀਆ ਚੰਨੀ ਦੇ ਵੱਲੋਂ ਚਲਾਇਆ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਈਡੀ ਦੇ ਵੱਲੋਂ ਜੋ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਛਾਪਾਮਾਰੀ ਕਰ ਕੇ ਜੋ ਗਿਆਰਾਂ ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ , ਉਸ ਤੋਂ ਬਾਅਦ ਵੱਖ ਵੱਖ ਸਿਆਸੀ ਲੀਡਰਾਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ ।

ਇਸੇ ਵਿਚਕਾਰ ਹੁਣ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਿੱਥੇ ਈਡੀ ਦਾ ਮੁੱਦਾ ਚੁੱਕਿਆ । ਉਥੇ ਹੀ ਉਨ੍ਹਾਂ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਬਿਆਨਬਾਜ਼ੀ ਕਰਦਿਆਂ ਕਿਹਾ ਹੈ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਇਸ ਮਾਮਲੇ ਦੀ ਜਾਂਚ ਸੀਨੀਅਰ ਜੱਜ ਦੇ ਵਲੋਂ ਕੀਤੀ ਜਾਣੀ ਚਾਹੀਦੀ ਹੈ ।



error: Content is protected !!