BREAKING NEWS
Search

ਸਾਬਕਾ ਕ੍ਰਿਕਟ ਕਪਤਾਨ ਕਪਿਲ ਦੇਵ ਬਾਰੇ ਆਈ ਵੱਡੀ ਤਾਜਾ ਖਬਰ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਚ ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਕਾਰਜ ਕੀਤੇ ਜਾਰੀ ਹਨ , ਉਸ ਦੇ ਚੱਲਦੇ ਹੁਣ ਕਿਤੇ ਨਾ ਕਿਤੇ ਪੰਜਾਬੀਆਂ ਨੂੰ ਵੀ ਕੁਝ ਰਾਹਤ ਮਿਲ ਰਹੀ ਹੈ ਕਿ ਸਰਕਾਰ ਪੰਜਾਬ ਦੀ ਭਲਾਈ ਲਈ ਕਾਰਜ ਕਰ ਰਹੀ ਹੈ । ਦੋ ਮਹੀਨਿਆਂ ਤੋਂ ਵੱਧ ਸਮਾਂ ਹੋ ਚੁੱਕਿਆ ਹੈ ਸਰਕਾਰ ਵੱਲੋਂ ਹੁਣ ਤੱਕ ਕਈ ਤਰ੍ਹਾਂ ਦੇ ਐਲਾਨ ਤੇ ਕਈ ਤਰ੍ਹਾਂ ਦੇ ਵਾਅਦੇ ਕੀਤੇ ਜਾ ਚੁੱਕੇ ਹਨ , ਜਿਨ੍ਹਾਂ ਐਲਾਨਾਂ ਅਤੇ ਵਾਅਦਿਆਂ ਕਾਰਨ ਪੰਜਾਬੀ ਵੀ ਕਾਫ਼ੀ ਖ਼ੁਸ਼ ਹਨ । ਇਸੇ ਵਿਚਕਾਰ ਆਪ ਦੇ ਚੰਗੇ ਕਾਰਜਾਂ ਨੂੰ ਦੇਖਦੇ ਹੋਏ ਇਕ ਸਾਬਕਾ ਕ੍ਰਿਕੇਟਰ ਦੇ ਆਪ ਚ ਸ਼ਾਮਲ ਹੋਣ ਦੀਆਂ ਚਰਚਾਵਾਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ ।

ਦਰਅਸਲ ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਤੇ ਖੂਬ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ , ਜਿਸ ਨੂੰ ਵੇਖ ਕੇ ਅਜਿਹੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਜਲਦ ਹੀ ਕਪਿਲ ਦੇਵ ਕੁਰੂਕਸ਼ੇਤਰ ‘ਚ 29 ਮਈ ਨੂੰ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ‘ਚ ਪਾਰਟੀ ਜੁਆਇਨ ਕਰ ਸਕਦੇ ਹਨ । ਇਸ ਰੈਲੀ ਵਿੱਚ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ ।

ਜ਼ਿਕਰਯੋਗ ਹੈ ਕਿ ਜੇਕਰ ਕਪਿਲ ਦੇਵ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ ਤਾਂ ਹਰਿਆਣਾ ਚ ਕੇਜਰੀਵਾਲ ਦੀ ਪਾਰਟੀ ਨੂੰ ਇਕ ਵੱਡਾ ਚਿਹਰਾ ਮਿਲ ਜਾਵੇਗਾ ਤੇ ਹਰਿਆਣਾ ਚ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਤੇ ਮੇਨ ਫੋਕਸ ਹੈ ਤੇ ਖ਼ੁਦ ਹੁਣ ਅਰਵਿੰਦ ਕੇਜਰੀਵਾਲ ਹਰਿਆਣਾ ਦੀ ਸ਼ਿਵਾਨੀ ਮੰਡ ਤੋਂ ਹਨ ।

ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਦੇ ਵਿੱਚ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਹੋਈ ਹੈ, ਉਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੇਨ ਫੋਕਸ ਉਨ੍ਹਾਂ ਸੂਬਿਆਂ ਵੱਲ ਹੈ, ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ । ਇਸ ਦੇ ਚੱਲਦੇ ਜੇਕਰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਵੀ ਆਪ ਚ ਸ਼ਾਮਲ ਹੁੰਦੇ ਹਨ ਤਾਂ ਆਪ ਨੂੰ ਹਰਿਆਣਾ ਵਿੱਚ ਚੋਣਾਂ ਲਈ ਇਕ ਵੱਡਾ ਚਿਹਰਾ ਮਿਲ ਸਕਦਾ ਹੈ ।



error: Content is protected !!