ਆਈ ਤਾਜ਼ਾ ਵੱਡੀ ਖਬਰ

ਦੇਸ਼ ਭਰ ਤੋਂ ਅਜਿਹੀਆਂ ਅਪਰਾਧ ਨਾਲ ਸਬੰਧਤ ਖ਼ਬਰਾਂ ਤੇ ਤਸਵੀਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਰੂਹ ਤੱਕ ਕੰਬ ਉੱਠਦੀ ਹੈ । ਅਜਿਹਾ ਹੀ ਇੱਕ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ ਦੇਸ਼ ਦੇ ਸੂਬਾ ਰਾਜਸਥਾਨ ਤੋਂ, ਜਿੱਥੇ ਕੁਝ ਲੋਕਾਂ ਵੱਲੋਂ ਇੱਕ ਗੁਰਦੁਆਰੇ ਦੇ ਸਾਬਕਾ ਗ੍ਰੰਥੀ ਦੀ ਕੁੱਟਮਾਰ ਕੀਤੀ ਗਈ । ਇੰਨਾ ਹੀ ਨਹੀਂ ਸਗੋਂ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾਈਆਂ ਗਈਆਂ । ਅਲਵਰ ਦੇ ਪੁਲੀਸ ਸੁਪਰਡੈਂਟ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸੰਬੰਧ ਵਿਚ ਰਾਮਗੜ੍ਹ ਥਾਣੇ ਚ ਮਾਮਲਾ ਦਰਜ ਕਰ ਕੇ ਸੱਤ ਤੋਂ ਅੱਠ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਮਾਮਲਾ ਆਪਸੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ, ਕਿਉਂਕਿ ਮਿਲ ਕਪੂਰ ਅਤੇ ਹਲਵਾੜਾ ਪਿੰਡ ਚ ਦੋ ਭਾਈਚਾਰਿਆਂ ਦਰਮਿਆਨ ਬਾਲਗ ਕੁੜੀਆਂ ਦੇ ਪ੍ਰੇਮ ਸਬੰਧਾਂ ਨੂੰ ਲੈ ਕੇ ਪੁਰਾਣੀ ਰੰਜਿਸ਼ ਚੱਲ ਰਹੀ ਹੈ । ਜਿਸ ਦੇ ਚਲਦੇ ਹੁਣ ਮਾਮਲੇ ਦੀ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ । ਉਥੇ ਹੀ ਪੁਲਸ ਨੇ ਇਸ ਬਾਰੇ ਦੱਸਿਆ ਕਿ ਗੁਰਬਖ਼ਸ਼ ਸਿੰਘ ਦੇ ਪਰਚੇ ਪਰਚਾ ਬਿਆਨ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਵੀਰਵਾਰ ਦੇਰ ਰਾਤ ਤੇ ਤਲਵਾੜਾ ਪਿੰਡ ਜਾ ਰਿਹਾ ਸੀ ਉਦੋਂ ਕੁਝ ਲੋਕਾਂ ਨੇ ਮਦਦ ਮੰਗਦੇ ਹੋਏ ਉਸ ਨੂੰ ਰੋਕਿਆ ।

ਜਿਵੇਂ ਹੀ ਉਸ ਨੇ ਆਪਣਾ ਮੋਟਰਸਾਈਕਲ ਰੋਕਿਆ ਅਤੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਗਈਆਂ ਹਨ । ਜਿਸ ਤੋਂ ਬਾਅਦ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ । ਫਿਰ ਆਲੇ ਦੁਆਲੇ ਦੇ ਲੋਕਾਂ ਦੀ ਮੱਦਦ ਦੇ ਨਾਲ ਇਹ ਮਾਮਲਾ ਪੁਲੀਸ ਦੇ ਧਿਆਨ ਵਿੱਚ ਲਿਆਂਦਾ ਗਿਆ ਤੇ ਪੁਲੀਸ ਵੱਲੋਂ ਹੁਣ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ ।

ਉਥੇ ਹੀ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆ ਪੁਲਸ ਦੇ ਸੀਨੀਅਰ ਅਧਿਕਾਰੀ ਸ਼ੁੱਕਰਵਾਰ ਨੂੰ ਥਾਣੇ ਪਹੁੰਚੇ ਅਤੇ ਮਾਮਲੇ ਦੀ ਜਾਣਕਾਰੀ ਲਈ। ਪੀੜਤ ਇਕ ਗੁਰਦੁਆਰੇ ਦਾ ਸਾਬਕਾ ਗ੍ਰੰਥੀ ਦੱਸਿਆ ਗਿਆ ਹੈ।


ਤਾਜਾ ਜਾਣਕਾਰੀ
ਸਾਬਕਾ ਗ੍ਰੰਥੀ ਦੇ ਅੱਖਾਂ ਚ ਮਿਰਚਾਂ ਪਾ ਕੀਤੀ ਕੁੱਟਮਾਰ. ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ByadminJuly 23, 2022Comments Off on ਸਾਬਕਾ ਗ੍ਰੰਥੀ ਦੇ ਅੱਖਾਂ ਚ ਮਿਰਚਾਂ ਪਾ ਕੀਤੀ ਕੁੱਟਮਾਰ. ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
Previous Postਪੰਜਾਬ ਚ ਇਥੇ ਇਥੇ ਬਿਜਲੀ ਰਹੇਗੀ ਬੰਦ, ਕਰਲੋ ਤਿਆਰੀ
Next Postਪੰਜਾਬ ਚ ਇਥੇ ਵਾਪਰਿਆ ਕਹਿਰ, ਫੁੱਟਬਾਲ ਖਿਡਾਰੀ ਨੂੰ ਚੜਦੇ ਜਵਾਨੀ ਸੇਹਰਾ ਲਗਾ ਦਿੱਤੀ ਅੰਤਿਮ ਵਿਦਾਈ, ਛਾਇਆ ਸੋਗ