ਆਈ ਤਾਜ਼ਾ ਵੱਡੀ ਖਬਰ
ਕਰੋਨਾ ਦਾ ਕਹਿਰ ਜਿੱਥੇ ਦੇਸ਼ ਅੰਦਰ ਸਾਰੇ ਸੂਬਿਆਂ ਵਿੱਚ ਦੇਖਿਆ ਗਿਆ ਸੀ ਉਥੇ ਹੀ ਪੰਜਾਬ ਵਿਚ ਵੀ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਹਸਤੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਟੀਕਾਕਰਨ ਅਤੇ ਸਖ਼ਤ ਪਾਬੰਦੀਆਂ ਦੇ ਕਾਰਨ ਜਿੱਥੇ ਇਸ ਕਰੋਨਾ ਉਪਰ ਠੱਲ੍ਹ ਪਾਈ ਗਈ ਸੀ। ਉੱਥੇ ਹੀ ਕਰੋਨਾ ਦੇ ਮਾਮਲਿਆਂ ਵਿੱਚ ਫਿਰ ਤੋਂ ਵਾਧਾ ਨਜ਼ਰ ਆ ਰਿਹਾ ਹੈ ਜਿੱਥੇ ਸਰਕਾਰ ਵੱਲੋਂ ਵੀ ਲੋਕਾਂ ਨੂੰ ਲਾਗੂ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਹਨ। ਅਹਿਤਿਆਤ ਵਰਤੇ ਜਾਣ ਦੇ ਬਾਵਜੂਦ ਵੀ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਰਹੀਆਂ ਹਨ।
ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਬਾਰੇ ਆਈ ਮਾੜੀ ਖਬਰ, ਖੁਦ ਦਿੱਤੀ ਜਾਣਕਾਰੀ । ਪ੍ਰਾਪਤ ਜਾਣਕਾਰੀ ਅਨੁਸਾਰ ਹੋਣ ਸੰਸਦ ਮੈਂਬਰ ਪ੍ਰਨੀਤ ਕੌਰ ਕਰੋਨਾ ਤੋਂ ਪੀੜਤ ਹੋ ਗਏ ਹਨ ਜਿਸ ਦੀ ਜਾਣਕਾਰੀ ਖੁਦ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਕਰੋਨਾ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੱਸਿਆ ਹੈ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਆਪਣਾ ਟੈਸਟ ਕਰਵਾ ਲੈਣਾ ਚਾਹੀਦਾ ਹੈ।
ਇਸ ਸਮੇਂ ਖ਼ੁਦ ਉਹ ਆਪ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਿੱਚ ਹਲਕੇ ਕਰੋਨਾ ਦੇ ਲੱਛਣ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਟੈਸਟ ਕਰਵਾਇਆ ਗਿਆ ਹੈ ਅਤੇ ਆਪਣੇ ਆਪ ਨੂੰ ਇਕਾਂਤ ਵਾਸ ਕੀਤਾ ਗਿਆ ਹੈ।
ਜਿਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਉਨ੍ਹਾਂ ਲੋਕਾਂ ਨੂੰ ਆਪਣਾ ਟੈਸਟ ਕਰਵਾਉਣ ਦੀ ਬੇਨਤੀ ਕੀਤੀ ਗਈ ਸੀ ਜੋ ਉਨ੍ਹਾਂ ਦੇ ਸੰਪਰਕ ਵਿਚ ਆਏ ਸਨ। ਆਪਣੇ ਕਰੋਨਾ ਤੋਂ ਪੀੜਤ ਹੋਣ ਦੀ ਜਾਣਕਾਰੀ ਜਿਥੇ ਉਨ੍ਹਾਂ ਵੱਲੋ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਸਾਂਝੀ ਕੀਤੀ ਹੈ। ਜਿੱਥੇ ਉਨ੍ਹਾਂ ਦੇ ਕਰੋਨਾ ਤੋਂ ਪੀੜਤ ਹੋਣ ਦੀ ਪੁਸ਼ਟੀ ਕਰੋਨਾ ਟੈਸਟ ਕਰਵਾਏ ਜਾਣ ਤੋਂ ਬਾਅਦ ਰਿਪੋਰਟ ਦੇ ਸਾਹਮਣੇ ਆਉਣ ਤੇ ਹੋਈ ਹੈ।
Home ਤਾਜਾ ਜਾਣਕਾਰੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਬਾਰੇ ਆਈ ਮਾੜੀ ਖਬਰ, ਖੁਦ ਦਿੱਤੀ ਜਾਣਕਾਰੀ
ਤਾਜਾ ਜਾਣਕਾਰੀ