BREAKING NEWS
Search

ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਲਈ ਆਈ ਵੱਡੀ ਮਾੜੀ ਖਬਰ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਨਸ਼ਿਆਂ ਦੀ ਲਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਇਕ ਤੋਂ ਬਾਅਦ ਇਕ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਇਸ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਵਾਪਰਨ ਵਾਲੇ ਵੱਖ ਵੱਖ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਜਿੱਥੇ ਸ੍ਰੀ ਮੁਕਤਸਰ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਇਕ ਪਰਿਵਾਰ ਦੀ ਕਾਰ ਦੀ ਟੱਕਰ ਪਿੰਡ ਵੜਿੰਗ ਦੇ ਨੇੜੇ ਹੋਰ ਕਾਰ ਦੇ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ ਸੀ। ਇਸ ਹਾਦਸੇ ਵਿਚ ਜਿੱਥੇ 35 ਸਾਲਾ ਜਗਸੀਰ ਸਿੰਘ ਅਤੇ ਉਸ ਦੀ 60 ਸਾਲਾ ਮਾਤਾ ਪਰਮਜੀਤ ਕੌਰ ਦੀ ਘਟਨਾ ਸਥਨ ਤੇ ਮੌਤ ਹੋ ਗਈ ਸੀ। ਉੱਥੇ ਹੀ ਉਸ ਦੀ ਬੇਟੀ ਅਭਿਜੋਤ ਕੋਰ 8 ਸਾਲਾ ਅਤੇ ਪਤਨੀ ਅਮ੍ਰਿਤਪਾਲ ਕੌਰ, 35 ਸਾਲ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਮਾਰੇ ਗਏ ਜਗਸੀਰ ਸਿੰਘ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਪੀਏ ਸਨ। ਅੱਜ ਉਨ੍ਹਾਂ ਦੇ ਅੰਤਿਮ ਸੰਸਕਾਰ ਦੇ ਵਿੱਚ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਸ਼ਾਮਲ ਹੋਏ ਉਥੇ ਹੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਦੂਸਰੀ ਕਾਰ ਵਰਨਾ ਦੇ ਚਾਲਕ ਭਗਵੰਤ ਸਿੰਘ ਸਿੱਧੂ ਦੇ ਖਿਲਾਫ਼ ਲਾਪਰਵਾਹੀ ਵਰਤਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਵਰਨਾ ਕਾਰ ਚਾਲਕ ਵੱਲੋਂ ਜਿੱਥੇ ਡਰਾਇਵਿੰਗ ਕਰਦੇ ਸਮੇਂ ਲਾਪ੍ਰਵਾਹੀ ਵਰਤੀ ਗਈ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਦੋਸ਼ੀ ਭਗਵੰਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਦੇ ਪੀਏ ਹਨ। ਇਸ ਘਟਨਾ ਵਿਚ ਉਹ ਵੀ ਗੰਭੀਰ ਜ਼ਖਮੀ ਹੋਏ ਹਨ, ਅਤੇ ਉਨ੍ਹਾਂ ਦੇ ਨਾਲ ਸ਼੍ਰੀ ਗੰਗਾਨਗਰ ਤੋਂ ਜਗਤਾਰ ਸਿੰਘ ਵੀ ਸ਼ਾਮਲ ਸਨ। ਜਿਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ।



error: Content is protected !!