ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿੱਚ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਦੇ ਵਿੱਚ ਆਪਣਾ ਇੱਕ ਵੱਖਰਾ ਨਾਮ ਬਣਾਇਆ ਹੈ। ਫਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਬਹੁਤ ਸਾਰੀਆਂ ਪਾਰਟੀਆਂ ਵਿਚ ਕਾਫੀ ਬਦਲਾਅ ਦੇਖਿਆ ਗਿਆ ਸੀ। ਉੱਥੇ ਹੀ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਮੰਤਰੀ ਵੀ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਦੇ ਵਿੱਚ ਸ਼ਾਮਲ ਹੋ ਗਏ ਸਨ ਜਿਸ ਕਾਰਨ ਕਈ ਪਾਰਟੀਆਂ ਨੂੰ ਮਜ਼ਬੂਤੀ ਮਿਲੀ ਅਤੇ ਕਈ ਪਾਰਟੀਆ ਨੂੰ ਵੱਡੇ ਝਟਕੇ ਲੱਗੇ ਸਨ। ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ।
ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ, ਬੀਮਾਰੀਆਂ ਅਤੇ ਅਚਾਨਕ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦਾ ਸ਼ਿਕਾਰ ਵੀ ਹੋਈਆਂ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਜੁੜੇ ਹੋਰ ਵੀ ਕਈ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ, ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਦੇ ਘਰੋ ਆਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪਰਵਾਰਕ ਮੈਂਬਰ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਸਾਬਕਾ ਮੰਤਰੀ ਪੰਜਾਬ ਦੇ ਰਹਿ ਚੁੱਕੇ ਸੁੱਚਾ ਸਿੰਘ ਛੋਟੇਪੁਰ ਦੇ ਪਰਿਵਾਰ ਨਾਲ ਜੁੜੀ ਹੋਈ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਭਰਜਾਈ ਦਾ ਦਿਹਾਂਤ ਹੋ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੁੱਚਾ ਸਿੰਘ ਛੋਟੇਪੁਰ ਦੇ ਭਤੀਜੇ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਜੀਤ ਸਿੰਘ ਚੱਕ ਬਰੋਏ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਦੀ ਮਾਂ ਦਾ ਜਿੱਥੇ ਸ਼ੁੱਕਰਵਾਰ ਰਾਤ ਨੂੰ ਦਿਹਾਂਤ ਹੋ ਗਿਆ ਹੈ। ਉਥੇ ਹੀ ਉਨ੍ਹਾਂ ਦਾ ਅੰਤਿਮ ਸੰਸਕਾਰ ਵੀ ਸ਼ਨੀਵਾਰ ਨੂੰ ਉਨ੍ਹਾਂ ਦੇ ਪਿੰਡ ਛੋਟੇਪੁਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ ਹੈ। ਸੁੱਚਾ ਸਿੰਘ ਛੋਟੇਪੁਰ ਦੀ ਭਰਜਾਈ ਮਹਿੰਦਰ ਕੌਰ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਜਿੱਥੇ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ।
ਉਥੇ ਹੀ ਵੱਖ ਵੱਖ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਵੱਲੋਂ ਵੀ ਉਨ੍ਹਾਂ ਦੇ ਪਿੰਡ ਪਹੁੰਚ ਕੇ ਹਮਦਰਦੀ ਜ਼ਾਹਰ ਕੀਤੀ ਗਈ ਹੈ। ਇਸ ਤਰਾਂ ਹੀ ਸਮਾਜ ਸੇਵਕ, ਧਾਰਮਿਕ ਅਤੇ ਰਾਜਨੀਤਿਕ ਸਖਸ਼ੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ ਹੈ।
Home ਤਾਜਾ ਜਾਣਕਾਰੀ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਦੇ ਘਰੋਂ ਆਈ ਵੱਡੀ ਮਾੜੀ ਖਬਰ, ਹੋਈ ਇਸ ਪਰਿਵਾਰਿਕ ਮੈਂਬਰ ਦੀ ਮੌਤB
ਤਾਜਾ ਜਾਣਕਾਰੀ