BREAKING NEWS
Search

ਸਾਬਕਾ ਵਿਧਾਇਕ ਸਿਮਰਨਜੀਤ ਬੈਂਸ ਬਾਰੇ ਆਈ ਵੱਡੀ ਮਾੜੀ ਖਬਰ, ਪੈ ਗਿਆ ਇਕ ਹੋਰ ਚੱਕਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਉਥੇ ਹੀ ਦੂਜੀਆਂ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਨ੍ਹਾਂ ਚੋਣਾਂ ਦੇ ਕਾਰਨ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰ ਕਈ ਤਰ੍ਹਾਂ ਦੇ ਮਾਮਲਿਆਂ ਵਿੱਚ ਫਸ ਗਏ ਸਨ। pਵਿਵਾਦਾਂ ਦੇ ਚਲਦਿਆਂ ਹੋਇਆਂ ਕਈ ਪਾਰਟੀਆਂ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਸਰਕਾਰ ਦੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਜਿੱਥੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਇਨ੍ਹਾਂ ਵਿਵਾਦਾਂ ਦੇ ਚਲਦੇ ਹੋਏ ਕਈ ਮੁਸ਼ਕਿਲਾਂ ਵਿਚ ਫਸ ਰਹੇ ਹਨ ਅਤੇ ਕਈਆਂ ਦੇ ਖਿਲਾਫ ਕਈ ਮਾਮਲੇ ਵੀ ਦਰਜ ਕੀਤੇ ਗਏ ਹਨ।

ਇਨ੍ਹਾਂ ਵਿਵਾਦਾਂ ਦੇ ਚਲਦਿਆਂ ਹੋਇਆਂ ਜਿੱਥੇ ਪਾਰਟੀ ਨੂੰ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਹੁਣ ਸਾਬਕਾ ਵਿਧਾਇਕ ਸਿਮਰਨਜੀਤ ਬੈਂਸ ਵਾਰੇ ਵੀ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਹੋਰ ਚੱਕਰ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਹਿਲਾਂ ਹੀ ਲੁਧਿਆਣਾ ਦੇ ਹਲਕਾ ਆਤਮ ਨਗਰ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਮਾਮਲਿਆਂ ਦੇ ਕਾਰਨ ਵਿਵਾਦਾਂ ਵਿੱਚ ਫਸੇ ਹੋਏ ਹਨ। ਲੋਕ ਇਨਸਾਫ ਪਾਰਟੀ ਦੇ ਮੁਖੀ ਜਬਰ ਜਨਾਹ ਦੇ ਮਾਮਲੇ ਵਿੱਚ ਵੀ ਲੁਧਿਆਣਾ ਦੇ ਵਿੱਚ ਕਈ ਵਾਰ ਵਿਰੋਧ ਦਾ ਸਾਹਮਣਾ ਕਰ ਚੁੱਕੇ ਹਨ।

ਜਿੱਥੇ ਹੁਣ ਅਦਾਲਤ ਵੱਲੋਂ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਉਨ੍ਹਾਂ ਦੇ ਭਰਾ ਅਤੇ ਦੋ ਹੋਰ ਔਰਤਾਂ ਸਮੇਤ 6 ਲੋਕਾਂ ਦੇ ਖ਼ਿਲਾਫ਼ ਧਾਰਾ 147 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿੱਥੇ ਉਨ੍ਹਾਂ ਉਪਰ ਪਹਿਲਾਂ ਵੀ ਐਫ ਆਈ ਆਰ ਦਰਜ ਕੀਤੀ ਗਈ ਸੀ ਜੋ ਕੇ 10 ਜੁਲਾਈ 2021 ਨੂੰ ਧਾਰਾ 376,354, 354-ਏ,506,120- ਬੀ ਦੇ ਤਹਿਤ ਦਰਜ ਕੀਤੀ ਸੀ। ਉਥੇ ਹੀ ਇਨ੍ਹਾਂ ਸਭ ਵੱਲੋਂ ਅਦਾਲਤ ਵਿੱਚ ਪੇਸ਼ ਨਹੀਂ ਹੋਇਆ ਗਿਆ ਜਿਸ ਤੋਂ ਬਾਅਦ ਅਦਾਲਤ ਵੱਲੋਂ ਇਨ੍ਹਾਂ ਨੂੰ ਭਗੌੜਾ ਕਰਾਰ ਦਿੰਦਿਆਂ ਹੋਇਆ ਕੇਸ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਅਦਾਲਤ ਦੇ ਇਨ੍ਹਾਂ ਹੁਕਮਾਂ ਤੋਂ ਬਾਅਦ ਹੀ ਡਵੀਜ਼ਨ ਨੰਬਰ 6 ਦੇ ਐਸ ਐਚ ਓ ਮਧੂਬਾਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਅਦਾਲਤ ਦੇ ਹੁਕਮਾਂ ਦੇ ਤਹਿਤ ਹੀ 6 ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਧਾਇਕ ਸਿਮਰਜੀਤ ਸਿੰਘ ਬੈਂਸ, ਪ੍ਰਦੀਪ ਕੁਮਾਰ ਉਰਫ਼ ਗੋਗੀ ਸ਼ਰਮਾ, ਪਰਮਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਜਸਵੀਰ ਕੌਰ ਅਤੇ ਬਲਜਿੰਦਰ ਕੌਰ ਦੇ ਨਾਮ ਸ਼ਾਮਲ ਹਨ।



error: Content is protected !!