ਆਈ ਤਾਜ਼ਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਪੰਜਾਬ ਦੀ ਰਾਜਨੀਤੀ ਵਿਚ ਕਾਫ਼ੀ ਉਤਾਰ ਆਉਂਦੇ ਹੋਏ ਵੇਖੇ ਗਏ ਨੇ ਆਮ ਆਦਮੀ ਪਾਰਟੀ ਵੱਲੋਂ ਵੀ ਸੱਤਾ ਵਿੱਚ ਹੁੰਦੇ ਹੀ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ ਉਥੇ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਸਾਬਕਾ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੇ ਖ਼ਿਲਾਫ਼ ਵੱਖ ਵੱਖ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਮੰਤਰੀਆਂ ਨੂੰ ਜੇਲ੍ਹ ਵਿਚ ਡੱਕ ਦਿੱਤਾ ਗਿਆ ਹੈ।
ਇਸ ਸਮੇਂ ਜਿਥੇ ਬਹੁਤ ਸਾਰੇ ਸਾਬਕਾ ਵਿਧਾਇਕ ਅਤੇ ਮੰਤਰੀ ਵੱਖ ਵੱਖ ਦੋਸ਼ਾਂ ਦੇ ਤਹਿਤ ਸਜ਼ਾ ਕੱਟ ਰਹੇ ਹਨ ਉਥੇ ਹੀ ਕੁਝ ਨੂੰ ਅਦਾਲਤ ਵੱਲੋਂ ਰਾਹਤ ਵੀ ਦਿਤੀ ਗਈ ਹੈ। ਹੁਣ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਸ਼ਿਕਾਇਤ ਦੇਣ ਵਾਲੀ ਮਹਿਲਾ ਤੇ ਜਾਨਲੇਵਾ ਹਮਲਾ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਿਛਲੇ ਕਾਫੀ ਲੰਮੇ ਸਮੇਂ ਤੋਂ ਸਿਮਰਨਜੀਤ ਸਿੰਘ ਬੈਂਸ ਜੋ ਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਹਨ।
ਉਥੇ ਹੀ ਉਹ ਇਕ ਮਾਮਲੇ ਦੇ ਤਹਿਤ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ ਜਿਥੇ ਉਨ੍ਹਾਂ ਦੇ ਖ਼ਿਲਾਫ ਔਰਤ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਗਿਆ ਸੀ। ਸਿਮਰਨਜੀਤ ਸਿੰਘ ਬੈਂਸ ਦੇ ਖਿਲਾਫ ਸ਼ਿਕਾਇਤ ਕਰਨ ਵਾਲੀ ਮਹਿਲਾ ਅਧਿਆਪਕਾ ਦੇ ਉਪਰ ਹੁਣ ਸਕੂਲ ਵਿੱਚ ਇੱਕ ਔਰਤ ਵੱਲੋਂ ਹਮਲਾ ਕੀਤਾ ਗਿਆ ਹੈ।
ਜਿੱਥੇ ਇਹ ਔਰਤ ਸਕੂਲ ਗਈ ਅਤੇ ਉਸ ਔਰਤ ਨੂੰ ਗਾਲਾਂ ਕੱਢਣੀਆਂ ਸ਼ੁਰੂ ਕੀਤੀਆਂ ਗਈਆਂ। ਉੱਥੇ ਹੀ ਉਸ ਔਰਤ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਕਿ ਅਗਰ ਉਸਨੇ ਸ਼ਿਕਾਇਤ ਵਾਪਸ ਨਾ ਲਈ ਤਾਂ ਉਸਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਇਸ ਘਟਨਾ ਤੋਂ ਬਾਅਦ ਉਸ ਜਗ੍ਹਾ ਤੋਂ ਫਰਾਰ ਹੋ ਗਏ ਜਿਸ ਨੂੰ ਬਾਅਦ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਦੀ ਪਹਿਚਾਣ ਕਰ ਲਈ ਗਈ ਹੈ। ਜੋ ਲੁਧਿਆਣਾ ਦੀ ਹੀ ਰਹਿਣ ਵਾਲੀ ਹੈ। ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਤੇ ਰਹਿਣ ਵਾਲੀ ਨਵਜੀਤ ਕੌਰ ਦੱਸੀ ਗਈ ਹੈ।।
Home ਤਾਜਾ ਜਾਣਕਾਰੀ ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਖਿਲਾਫ ਸ਼ਿਕਾਇਤ ਦੇਣ ਵਾਲੀ ਮਹਿਲਾ ਤੇ ਹੋਇਆ ਜਾਨਲੇਵਾ ਹਮਲਾ, ਤਾਜਾ ਵੱਡੀ ਖਬਰ
ਤਾਜਾ ਜਾਣਕਾਰੀ