ਆਈ ਤਾਜ਼ਾ ਵੱਡੀ ਖਬਰ

ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਜਿੱਤ ਤੋਂ ਬਾਅਦ ਹੁਣ ਹੋਰਾਂ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਘਿਰਾਓ ਕੀਤਾ ਜਾ ਰਿਹਾ ਹੈ । ਉਥੇ ਹੀ ਜੇਕਰ ਗੱਲ ਕੀਤੀ ਜਾਵੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਤਾ ਉਨ੍ਹਾਂ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ । ਜੀ ਹਾਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਹੁਣ ਲੁਧਿਆਣਾ ਸੈਸ਼ਨ ਕੋਰਟ ਦੇ ਵੱਲੋਂ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਨੂੰ ਭਗੌੜਾ ਐਲਾਨ ਕਰ ਦਿੱਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦੇ ਉਨ੍ਹਾਂ ਤੇ ਇਕ ਪਰਚਾ ਦਰਜ ਕੀਤਾ ਗਿਆ ਸੀ । ਜਿਸ ਤੋਂ ਬਾਅਦ ਇਸ ਮਾਮਲੇ ਤੇ ਸੁਣਵਾਈ ਕਰਦੇ ਹੋਏ ਸਾਬਕਾ ਵਿਧਾਇਕ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਆਖਿਆ ਗਿਆ ਸੀ, ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ । ਜਿਸ ਦੇ ਚੱਲਦਿਆਂ ਅੱਜ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਕਰ ਦਿੱਤਾ ਹੈ । ਜ਼ਿਕਰਯੋਗ ਹੈ ਕਿ ਪਹਿਲਾਂ ਹੀ ਸਿਮਰਜੀਤ ਸਿੰਘ ਬੈਂਸ ਤੇ ਬਲਾਤਕਾਰ ਦਾ ਮਾਮਲਾ ਦਰਜ ਹੈ । ਜਿਸ ਦੇ ਚੱਲਦੇ ਸਮੇਂ ਸਮੇਂ ਤੇ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਰਹਿੰਦੀਆਂ ਹਨ।

ਇਸੇ ਵਿਚਕਾਰ ਹੁਣ ਬਲਾਤਕਾਰ ਮਾਮਲੇ ਦੇ ਨਾਲ ਵੀ ਸਬੰਧਤ ਇਹ ਖਬਰ ਤੁਹਾਡੇ ਨਾਲ ਸਾਂਝੀ ਕਰਦੇ ਹਾਂ ਕਿ ਬਲਾਤਕਾਰ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ ਵੱਲੋਂ ਅਗਾਊਂ ਜ਼ਮਾਨਤ ਦੀ ਅਰਜ਼ੀ ਵੀ ਲਗਾਈ ਗਈ ਸੀ ਇਸ ਤੇ ਵੀ ਅਦਾਲਤ ‘ਚ ਹੁਣ ਦੋਵਾਂ ਪੱਖਾਂ ਤੇ ਬਹਿਸ ਹੋਈ ਤੇ ਅਦਾਲਤ ਨੇ ਬਹਿਸ ਸੁਣਨ ਤੋਂ ਬਾਅਦ ਫ਼ੈਸਲਾ ਗਿਆਰਾਂ ਤਰੀਕ ਤੱਕ ਰਾਖਵਾਂ ਰੱਖ ਦਿੱਤਾ ਹੈ ।

ਜ਼ਿਕਰਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ ਜਿੱਥੇ ਪਹਿਲਾਂ ਹੀ ਬਲਾਤਕਾਰ ਦੇ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਸਨ । ਇਸੇ ਵਿਚਕਾਰ ਹੁਣ ਅਦਾਲਤ ਨੇ ਉਨ੍ਹਾਂ ਨੂੰ ਕੋਰੋਨਾ ਕਾਲ ਦੇ ਸਮੇਂ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠਾਂ ਭਗੌੜਾ ਕਰਾਰ ਕਰ ਦਿੱਤਾ ਹੈ ।


ਤਾਜਾ ਜਾਣਕਾਰੀ
ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਬਾਰੇ ਆਈ ਖਬਰ, ਲੱਗਾ ਇਹ ਵੱਡਾ ਝਟਕਾ
ByadminApril 9, 2022Comments Off on ਸਾਬਕਾ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਬਾਰੇ ਆਈ ਖਬਰ, ਲੱਗਾ ਇਹ ਵੱਡਾ ਝਟਕਾ
Previous Postਪੰਜਾਬ ਚ ਭਗਵੰਤ ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਕਰਤਾ ਇਹ ਐਲਾਨ – ਵੱਡੀ ਪਾਬੰਦੀ ਹਟਾਈ
Next Postਇਸ ਮਸ਼ਹੂਰ ਐਕਟਰ ਦਾ ਹੋਣ ਜਾ ਰਿਹਾ ਵਿਆਹ, ਗੁਰਦਵਾਰਾ ਸਾਹਿਬ ਚ ਰਸਮਾਂ ਨਿਭਾ ਕੇ ਛਕਾਉਣਗੇ ਲੰਗਰ