ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਰਾਜਨੀਤੀ ਵਿੱਚ ਜਿੱਥੇ ਇਸ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਾਫੀ ਉਥਲ-ਪੁਥਲ ਦੇਖੀ ਗਈ ਹੈ ਉਥੇ ਹੀ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਟੁੱਟ ਚੁੱਕਾ ਸੀ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਆਪਣੀ ਪਾਰਟੀ ਦੇ ਅਧਾਰ ਤੇ ਹੀ ਫ਼ਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ। ਉੱਥੇ ਹੀ ਕਾਂਗਰਸ ਪਾਰਟੀ ਦੇ ਵਿੱਚ ਵੀ ਕਾਫੀ ਕਾਟੋ ਕਲੇਸ਼ ਦੇਖਿਆ ਗਿਆ ਸੀ ਜਿਸ ਦੇ ਚਲਦਿਆਂ ਹੋਇਆਂ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਵੀ ਕਾਂਗਰਸ ਪਾਰਟੀ ਤੋਂ ਵੱਖ ਹੋ ਗਏ ਸਨ।
ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਪਾਰਟੀ ਤੋਂ ਵੱਖ ਹੋ ਕੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ ਅਤੇ ਉਸ ਦੇ ਅਧਾਰ ਤੇ ਚੋਣਾਂ ਵਿੱਚ ਹਿੱਸਾ ਲਿਆ ਗਿਆ ਸੀ। ਉਥੇ ਹੀ ਪੰਜਾਬ ਦੀ ਰਾਜਨੀਤੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਹੁਣ ਕੈਪਟਨ ਦੇ ਕਰੀਬੀਆਂ ਨੂੰ ਝਟਕਾ ਲਗਾ ਹੈ ਜਿੱਥੇ ਭਾਜਪਾ ਵੱਲੋਂ ਭ੍ਰਿਸ਼ਟਾਚਾਰ ਅਤੇ ਕਾਂਗਰਸੀਆਂ ਨੂੰ ਪਾਰਟੀ ਚ ਲੈਣ ਤੋਂ ਨਾਂਹ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਸੀ। ਉਥੇ ਹੀ ਹੁਣ ਪੰਜਾਬ ਵਿਚ ਭਾਜਪਾ ਵੱਲੋਂ ਆਪਣੀ ਰਣਨੀਤੀ ਬਦਲ ਦਿੱਤੀ ਗਈ ਹੈ। ਭਾਜਪਾ ਵੱਲੋਂ ਆਪਣੀ ਪਾਰਟੀ ਵਿੱਚ ਉਨ੍ਹਾਂ ਸਾਬਕਾ ਮੰਤਰੀਆਂ ਨੂੰ ਸ਼ਾਮਲ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਜੋ ਵੱਖ ਵੱਖ ਦੋਸ਼ਾਂ ਦੇ ਤਹਿਤ ਇਸ ਸਮੇਂ ਭਰਿਸ਼ਟਾਚਾਰ ਦੇ ਮਾਮਲਿਆਂ ਵਿਚ ਫਸੇ ਹੋਏ ਹਨ ਅਤੇ ਜੇਲ ਵਿੱਚ ਬੰਦ ਹਨ।
ਜਿਥੇ ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਸੂਚੀ ਭਾਜਪਾ ਨੂੰ ਸੌਂਪੀ ਗਈ ਹੈ ਉਥੇ ਹੀ ਭਾਜਪਾ ਵੱਲੋਂ ਕਈ ਮੰਤਰੀਆਂ ਦੇ ਨਾਮ ਕੱਟ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਸਾਧੂ ਸਿੰਘ ਧਰਮਸੋਤ ਤੇ ਸਾਬਕਾ ਕੈਬਨਿਟ ਮੰਤਰੀ ਰਹੇ ਹਨ, ਇਸ ਸਮੇਂ ਜਿਨ੍ਹਾਂ ਦਾ ਨਾਮ ਪੋਸਟ ਮੈਟ੍ਰਿਕ ਸ੍ਕਾਲਰਸ਼ਿਪ ਘਪਲੇ ਨਾਲ ਜੁੜਿਆ ਹੋਇਆ ਹੈ, ਤੇ ਜੰਗਲਾਤ ਮੰਤਰੀ ਹੁੰਦਿਆਂ ਹੋਇਆਂ ਵੀ ਉਨ੍ਹਾਂ ਵੱਲੋਂ ਕਈ ਦਰਖ਼ਤਾਂ ਦੀ ਕਟਾਈ ਨੂੰ ਲੈ ਕੇ ਵੀ ਮਾਮਲਾ ਦਰਜ ਹੈ। ਇਸ ਤਰਾਂ ਹੀ ਉਹ ਪੀ ਸੋਨੀ, ਰਾਣਾ ਕੇ ਪੀ ਸਿੰਘ ਦਾ ਨਾਂ ਵੀ ਸ਼ਾਮਲ ਹੈ।
ਤਾਜਾ ਜਾਣਕਾਰੀ