ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ’ਚ ਹੁਣ ਘਰੋਂ ਬਾਹਰ ਨਿਕਲਣ ’ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਇਸ ਸਬੰਧੀ ਸਿਹਤ ਵਿਭਾਗ ਨੂੰ ਐਡਵਾਇਜ਼ਰੀ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਜਨਤਾ ਨੂੰ ਬੇਨਤੀ ਕੀਤੀ ਕਿ ਲੋਕ ਕੱਪਡ਼ੇ ਨਾਲ ਬਣੇ ਮਾਸਕ ਵੀ ਪਹਿਨ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਆਪਣੇ ਕੱਪਡ਼ੇ ਦੇ ਮਾਸਕ ਨੂੰ ਰੋਜ਼ਾਨਾ ਸਾਬਣ ਤੇ ਡਿਟਰਜੈਂਟ ਨਾਲ ਧੋਣ ਤੇ ਜਦੋਂ ਵੀ ਘਰੋਂ ਬਾਹਰ ਨਿਕਲਣ, ਮਾਸਕ ਪਹਿਨਕੇ ਨਿਕਲਣ। ਇਸੇ ਰਾਹੀਂ ਹੀ ਅਸੀ ਸਭ ਮਿਲ ਕੇ ਆਪਣੀ ਸੁਰੱਖਿਆ ਤੇ ਸਫ਼ਾਈ ਨੂੰ ਪੁਖਤਾ ਕਰ ਕੇ ਕੋਵਿਡ-19 ਤੋਂ ਬਚਾਅ ਕਰ ਸਕਦੇ ਹਾਂ।
ਪੰਜਾਬ ‘ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 129 ਤੱਕ ਪਹੁੰਚਿਆ
ਪੰਜਾਬ ‘ਚ ਹੁਣ ਤੱਕ 129 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ ‘ਚ ਸਭ ਤੋਂ ਵੱਧ ਕੋਰੋਨਾ ਦੇ 37 ਕੇਸ ਹਨ। ਨਵਾਂਸ਼ਹਿਰ ‘ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ, ਮਾਨਸਾ ਅਤੇ ਅੰਮ੍ਰਿਤਸਰ ‘ਚ 11-11 ਕੇਸ, ਲੁਧਿਆਣਾ ‘ਚ 09 ਕੇਸ, ਪਟਿਆਲਾ-ਸੰਸਗਰੂ, ਕਪੂਰਥਲਾ ਅਤੇ ਸ੍ਰੀ ਮੁਕਤਸਰ ਸਾਹਿਬ ‘ਚ 1-1 ਕੇਸ ਪਾਜ਼ੀਟਿਵ ਪਾਇਆ ਗਿਆ ਹੈ। ਰੋਪੜ ‘ਚ ਕੋਰੋਨਾ ਦੇ 3 ਕੇਸ, ਪਠਾਨਕੋਟ ‘ਚ 7, ਫਰੀਦਕੋਟ ਅਤੇ ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ‘ਚ 2-2 ਕੇਸ ਅਤੇ ਮੋਗਾ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ